Thursday, April 18, 2024

ਵਿਵਾਦਿਤ ਫਿਲਮ ਨਾਨਕ ਸ਼ਾਹ ਫ਼ਕੀਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੂਰਨ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਲਦ ਸਥਾਪਿਤ ਕੀਤਾ ਜਾਵੇਗਾ ਸਿੱਖ ਸੈਂਸਰ ਬੋਰਡ
ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵਿਵਾਦਿਤ ਫਿਲਮ ਨਾਨਕ ਸ਼ਾਹ akal takhtਫ਼ਕੀਰ ’ਤੇ ਪੂਰਨ ਤੋਰ `ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੋਕ ਲਗਾਉਣ ਦਾ ਐਲਾਨ ਕੀਤਾ ਹੈ।ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ  ਉਨਾਂ ਆਖਿਆ ਹੈ ਕਿ ਨਾਨਕ ਸ਼ਾਹ ਫ਼ਕੀਰ ਫਿਲਮ ਕਦਾਚਿਤ ਵੀ ਰਲੀਜ਼ ਨਹੀ ਹੋ ਸਕਦੀ।ਇਸ ਬਾਬਤ ਸਿੰਘ ਸਾਹਿਬ ਨੇ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਨਾਨਕ ਸ਼ਾਹ ਫ਼ਕੀਰ ਫਿਲਮ ਦਾ ਸ਼ਾਂਤਮਈ ਤਰੀਕੇ ਨਾਲ ਵਿਰੋਧ ਕਰਨ।ਸ਼ੋ੍:ਗੁ:ਪ੍ਰ: ਕਮੇਟੀ ਵਲੋਂ ਇਸ ਫਿਲਮ ਸਬੰਧੀ ਦਿੱਤੀਆ ਸਾਰੀਆਂ ਪੱਤਰਕਾਵਾਂ ਮੂਲੋਂ ਹੀ ਰੱਦ ਕਰ ਦਿੱਤੀਆਂ ਗਈਆ ਹਨ।ਉਨਾਂ ਕਿਹਾ ਕਿ ਪ੍ਰਧਾਨ ਸ਼ੋ੍ਮਣੀ ਕਮੇਟੀ ਵਲੋਂ ਉਕਤ ਫਿਲਮ ਦੇ ਪ੍ਰਸਾਰਣ ’ਤੇ ਰੋਕ ਲਗਾਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਵੀ ਪੱਤਰ ਲਿਖੇ ਹਨ।ਜਥੇਦਾਰ ਗਿ. ਗੁਰਬਚਨ ਸਿੰਘ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਲਦੀ ਹੀ ਇੱਕ ਸਿੱਖ ਸੈਂਸਰ ਬੋਰਡ ਸਥਾਪਤ ਕੀਤਾ ਜਾਵੇਗਾ, ਜਿਸ ਵਿੱਚ ਸ਼੍ਰੋ: ਗੁ: ਪ੍ਰ: ਕਮੇਟੀ, ਦਿੱਲੀ ਸਿੱਖ ਗੁ: ਪ੍ਰ: ਕਮੇਟੀ, ਸਿੱਖ ਇਤਿਹਾਸਕਾਰ, ਬੁੱਧੀਜੀਵੀ, ਧਾਰਮਿਕ ਸਖਸ਼ੀਅਤਾਂ, ਸਿੱਖ ਸੰਸਥਾਵਾਂ, ਸਿੱਖ ਸੰਪਰਦਾਵਾਂ, ਸੰਤ ਸਮਾਜ ਅਤੇ ਫਿਲਮ ਖੇਤਰ ਵਿੱਚੋਂ ਨੁਮਾਇੰਦੇ ਲਏ ਜਾਣਗੇ।ਸਿੱਖ ਧਰਮ ਨਾਲ ਸਬੰਧਤ ਫਿਲਮ ਬਨਾਉਣ ਤੋਂ ਪਹਿਲਾਂ ਸਿੱਖ ਸੈਂਸਰ ਬੋਰਡ ਤੋਂ ਫਿਲਮ ਦੀ ਸਕਰਿਪਟ ਤਿਆਰ ਕਰਨ ਲਈ ਆਗਿਆ ਲੈਣੀ ਜ਼ਰੂਰੀ ਹੋਵੇਗੀ। ਧਾਰਮਿਕ ਫਿਲਮ ਬਨਣ ਉਪਰੰਤ ਸਿੱਖ ਸੈਂਸਰ ਬੋਰਡ ਦੀ ਸਿਫਾਰਸ਼ ਉਪਰੰਤ `ਤੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਫਿਲਮ ਦੀ ਪ੍ਰਵਾਣਗੀ ਦਿੱਤੀ ਜਾਵੇਗੀ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply