Friday, April 26, 2024

ਸਾਬਕਾ ਚੇਅਰਮੈਨ ਬਲਬੀਰ ਸਿੰਘ ਗੋਹਲਵਾੜ ਦੀਆਂ ਅਸਥੀਆਂ ਜਲ ਪ੍ਰਵਾਹ

PPN1304201802ਤਰਨ ਤਾਰਨ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀ. ਮੀਤ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਹਲਕਾ ਖਡੂਰ ਸਾਹਿਬ ਤੋਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੂਰਾ ਦੇ ਭਣਵੱਈਆ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੂਰਾ ਦੇ ਪਿਤਾ ਸਾਬਕਾ ਚੇਅਰਮੈਨ ਬਲਬੀਰ ਸਿੰਘ ਗੋਹਲਵਾੜ ਜੋ ਕਿ ਪਿਛਲੇ ਦਿਨੀ ਅਕਾਲ ਚਲਾਨਾ ਕਰ ਗਏ ਸਨ, ਅੱਜ ਉਨਾਂ ਦੀਆਂ ਅਸਥੀਆਂ ਗੋਇੰਦਵਾਲ ਸਾਹਿਬ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਲੈ ਕੇ ਪਹੰਚੇ ਅਤੇ ਪਰਿਵਾਰਿਕ ਮੈਂਬਰਾਂ, ਅਕਾਲੀ ਦਲ ਦੇ ਮੈਂਬਰਾਂ ਤੇ ਵਰਕਰਾਂ ਨੇ ਅਸਥੀਆਂ ਨੂੰ ਬਿਆਸ ਦਰਿਆ `ਚ ਜਲ ਪ੍ਰਵਾਹ ਕੀਤਾ।
    ਇਸ ਸਮੇਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂਵਾਲਾ, ਦਲਬੀਰ ਸਿੰਘ ਜਹਾਂਗੀਰ, ਗੁਰਿੰਦਰ ਸਿੰਘ ਟੋਨੀ, ਨਰਿੰਦਰ ਸਿੰਘ ਐਮ.ਜੀ.ਏ. ਸਤਿੰਦਰ ਪਾਲ ਸਿੰਘ ਮਲਮੋਹਰੀ, ਪ੍ਰੇਮ ਸਿੰਘ, ਦਮਨਜੀਤ ਸਿੰਘ ਆਦਿ ਸ਼ਾਮਲ ਸਨ

Check Also

ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ ਨਾਲ ਕਰਨ ‘ਚ ਅੰਮ੍ਰਿਤਸਰ ਜਿਲ੍ਹਾ ਪੰਜਾਬ ਵਿੱਚ ਸਭ ਤੋਂ ਅੱਗੇ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸੀਜ਼ਨ ਅਜੇ ਸ਼ੁਰੂਆਤੀ …

Leave a Reply