Thursday, March 28, 2024

ਗਰੇਸ ਪਬਲਿਕ ਸਕੂਲ `ਚ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ

ਜੰਡਿਆਲਾ ਗੁਰੂ, 14 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਗਰੇਸ ਪਬਲਿਕ ਸੀਨੀ. ਸੈਕੰ. ਸਕੂਲ ਵਿਖੇ ਵਿਸਾਖੀ ਦਾ ਤਿਉਹਾਰ PPN1404201812ਉਤਸ਼ਾਹ ਨਾਲ ਮਨਾਇਆ ਗਿਆ।ਬੱਚਿਆਂ ਵਲੋਂ ਪੇਸ਼ ਕੀਤੇ ਗਏ ਰੰਗਾਰੰਗ ਪੋ੍ਗਰਾਮ ਦੌਰਾਨ ਬੱਚਿਆਂ ਨੇ ਕਵਿਤਾਵਾਂ, ਗੀਤ, ਭਾਸ਼ਣ ਆਦਿ ਵੀ ਪੇਸ਼ ਕੀਤੇ।ਸਕੂਲ ਦੇ ਨੰਨ੍ਹੇ ਮੁੰਨ੍ਹੇ ਬੱਚਿਆਂ ਨੇ ਇਸ ਪੋ੍ਗਰਾਮ `ਚ ਪੰਜਾਬੀ ਮੁਟਿਆਰਾਂ ਅਤੇ ਪੰਜਾਬੀ ਗੱਭਰੂਆਂ ਦੇ ਰਵਾਇਤੀ ਪਹਿਰਾਵੇ ਵਿੱਚ ਕਿਰਦਾਰ ਨਿਭਾਏ।ਸਕੂਲ ਦੇ ਡਾਇਰੈਕਟਰ ਜੇ.ਐਸ ਰੰਧਾਵਾ ਅਤੇ ਪਿ੍ੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਨੇ ਬੱਚਿਆਂ ਨੂੰ ਵਿਸਾਖੀ ਦੇ ਇਤਿਹਾਸ ਬਾਰੇ ਦੱਸਦਿਆਂ 1919 ਵਿੱਚ ਇਸੇ ਦਿਨ ਜਲਿ੍ਆਂ ਵਾਲੇ ਬਾਗ ਵਿਚ ਹੋਏ ਸਾਕੇ ਬਾਰੇ ਵੀ ਜਾਣੂ ਕਰਵਾਇਆ ਗਿਆ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply