Friday, April 19, 2024

15 ਮਈ ਤੋਂ ਅੰਮ੍ਰਿਤਸਰ `ਚ ਚੱਲਣਗੇ ਆਲੂ ਤੇ ਮੱਕੀ ਦੇ ਸਟਾਰਚ ਤੋਂ ਬਣੇ ਕੈਰੀਬੈਗ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਭਾਸ਼ ਚੰਦਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ PPN1704201812ਅੰਮ੍ਰਿਤਸਰ ਦੇ ਐਸ.ਈ ਹਰਬੀਰ ਸਿੰਘ ਵੱਲੋਂ ਸ਼ਹਿਰ ਦੇ ਪਲਾਸਟਿਕ ਲਿਫਾਫੇ ਵੇਚਣ ਵਾਲੇ ਡਿਸਟ੍ਰੀਬਿਊਟਰਾਂ ਤੇ ਥੋਕ ਵਪਾਰੀਆਂ ਨਾਲ ਮੀਟਿੰਗ ਕੀਤੀ ਗਈ।
     ਉਨਾਂ ਦੱਸਿਆ ਕਿ ਸ਼ਹਿਰ ਵਿੱਚ 15 ਮਈ ਤੋਂ ਪਲਾਸਟਿਕ ਦੇ ਲਿਫਾਫੇ ਪੂਰੀ ਤਰ੍ਹਾਂ ਵਰਤਣ ਦੀ ਮਨਾਹੀ ਹੋਵੇਗੀ ਅਤੇ ਜੋ ਵੀ ਡਿਸਟ੍ਰੀਬਿਊਟਰ ਅਤੇ ਥੋਕ ਵਪਾਰੀ ਪਲਾਸਟਿਕ ਦੇ ਲਿਫਾਫੇ ਵੇਚੇਗਾ, ਉਸ ਦੇ ਵਿਰੁੱਧ ਕਾਨੰੂਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2016 ਵਿੱਚ ਹੀ ਪਲਾਸਟਿਕ ਦੇ ਲਿਫਾਫਿਆਂ ਨੂੰ ਵੇਚਣ ਅਤੇ ਵਰਤਣ ’ਤੇ ਪੂਰਨ ਤੌਰ `ਤੇ ਪਾਬੰਦੀ ਲਗਾ ਦਿੱਤੀ ਗਈ ਸੀ, ਪ੍ਰੰਤੂ ਅਜੇ ਵੀ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿੰਨਾਂ ਨਾਲ ਜਿਥੇ ਵਾਤਾਰਵਣ ਖਰਾਬ ਹੁੰਦਾ ਹੈ, ਉਥੇ ਇਹ ਸੀਵਰੇਜ ਵੀ ਜਾਮ ਹੁੰਦੇ ਹਨ।
      ਹਰਬੀਰ ਸਿੰਘ ਐਸ.ਈ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਵਿਦੇਸ਼ ਦੀਆਂ ਚਾਰ ਕੰਪਨੀਆਂ ਨਾਲ ਸਮਝੋਤਾ ਕੀਤਾ ਗਿਆ ਹੈ, ਜਿਸ ਤਹਿਤ ਇਹ ਕੰਪਨੀਆਂ ਆਲੂ ਅਤੇ ਮੱਕੀ ਦੇ ਸਟਾਰਚ ਤੋਂ ਕੈਰੀਬੈਗ ਤਿਆਰ ਕਰਨਗੀਆਂ ਅਤੇ ਇਹ ਕੈਰੀਬੇਗ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਆਪ ਹੀ ਨਸ਼ਟ ਹੋ ਜਾਵੇਗਾ।ਉਨ੍ਹਾਂ ਦੱਸਿਆ ਕਿ ਕੰਪਨੀਆਂ ਨੂੰ ਇਹ ਵੀ ਕਿਹਾ ਜਾ ਰਿਹਾ ਹੈ ਕਿ ਲਿਫਾਫਿਆਂ ਲਈ ਵਰਤਿਆ ਜਾ ਰਿਹਾ ਕੱਚਾ ਮਾਲ ਵੀ ਇਥੇ ਹੀ ਤਿਆਰ ਕੀਤਾ ਜਾਵੇ।ਉਨ੍ਹਾਂ ਦੱਸਿਆ ਕਿ ਆਉਂਦੇ ਦੋ-ਤਿੰਨ ਮਹੀਨਿਆਂ ਦੌਰਾਨ ਪੰਜਾਬ ਦੇ ਗੁਰਾਇਆ ਵਿੱਚ ਕੰਪੋਸਟਏਬਲ ਪਲਾਸਟਿਕ ਲਿਫਾਫੇ ਬਣਾਉਣ ਦਾ ਪਲਾਂਟ ਲਗਾਇਆ ਜਾ ਰਿਹਾ ਹੈ ਜਿਥੇ ਇਹ ਲਿਫਾਫੇ ਬਣਾਉਣ ਵਾਲੀਆਂ ਕੰਪਨੀਆਂ ਨੂੰ ਕੱਚੇ ਮਾਲ ਦੀ ਸਪਲਾਈ ਕਰੇਗਾ।ਹਰਬੀਰ ਸਿੰਘ ਨੇ ਅੱਗੇ ਕਿਹਾ ਕਿ ਇਸ ਕੈਰੀਬੇਗ ਦੀ ਕੀਮਤ ਵੀ ਕੋਈ ਜਿਆਦਾ ਨਹੀਂ ਹੈ । ਉਨਾਂ ਕਿਹਾ ਕਿ ਇਨ੍ਹਾਂ ਕੈਰੀਬੇਗਾਂ ਦੀ ਸ਼ੁਰੂਆਤ 1 ਅਪ੍ਰੈਲ ਤੋਂ ਸ੍ਰੀ ਦਰਬਾਰ ਸਾਹਿਬ ਤੋਂ ਸ਼ੁਰੂ ਹੋ ਚੁੱਕੀ ਹੈ।
     ਇਸ ਮੌਕੇ ਹੋਲ ਸੈਲਰ ਵਪਾਰੀਆਂ ਦੇ ਪ੍ਰਧਾਨ ਅਨਿਲ ਮਹਾਜਨ, ਸਤੀਸ਼ ਕੁਮਾਰ, ਉਤਪਾਦਕ ਹਰਪ੍ਰੀਤ ਸਿੰਘ, ਗੁਰਸਿਮਰਤ ਸਿੰਘ ਆਦਿ ਹਾਜ਼ਰ ਸਨ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply