Friday, March 29, 2024

ਸਿਨਸਿਨਾਟੀ ਦੇ ਸੀਮਪੋਜ਼ੀਅਮ ਵਿਚ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ

ਡੇਟਨ, 17 ਅਪ੍ਰੈਲ (ਪੰਜਾਬ ਪੋਸਟ – ਸਮੀਪ ਸਿੰਘ ਗੁਮਟਾਲਾ) – ਗੁਰੂ ਨਾਨਕ ਸੋਸਾਇਟੀ ਗੁਰਦੁਆਰਾ ਸਿਨਸਿਨਾਟੀ ਓਹਾਇਓ ਵਿਚ 2018 PPN1704201815ਇੰਟਰਨੈਸ਼ਨਲ ਸਿੱਖ ਯੂਥ ਸਿੰਪੋਜ਼ੀਅਮ ਸੰਬੰਧੀ ਸਥਾਨਕ ਮੁਕਾਬਲੇ ਕਰਵਾਏ ਗਏ।ਇਸ ਵਿਚ 6 ਸਾਲ ਤੋਂ 18 ਸਾਲ ਦੇ 52 ਬੱਚਿਆਂ ਨੇ ਭਾਗ ਲਿਆ।ਇਹਨਾਂ ਬੱਚਿਆ ਨੂੰ ਉਮਰ ਦੇ ਸਾਹਿਬ ਨਾਲ ਚਾਰ ਗਰੁੱਪਾਂ ਵਿੱਚ ਵੰਡਿਆ ਗਿਆ ਸੀ।ਸਿਨਸਿਨਾਟੀ ਤੋਂ ਇਲਾਵਾ ਨਾਲ ਲੱਗਦੇ ਸ਼ਹਿਰ ਡੇਟਨ ਦੇ ਬੱਚਿਆਂ ਨੇ ਵੀ ਇਸ ਵਿੱਚ ਭਾਗ ਲਿਆ। ਇਨ੍ਹਾਂ ਵਿਚੋਂ 9 ਬੱਚੇ 26 ਮਈ ਨੂੰ ਸਿਨਸਿਨਾਟੀ ਵਿਖੇ ਹੋਣ ਵਾਲੇ ਰਾਜ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਣਗੇ।
    ਭਾਸ਼ਨ ਪ੍ਰਤੀਯੋਗਤਾ ਦੇ ਪਹਿਲੇ ਗਰੁੱਪ ਵਿਚ ਗੁਰਮਨਪੀ੍ਰਤ ਕੌਰ ਨੇ ਪਹਿਲਾ, ਮਿਹਰ ਕੌਰ ਨੇ ਦੂਜਾ ਤੇ ਅਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਦੂਜੇ ਗਰੁੱਪ ਵਿਚ ਮਾਨਿਤ ਸਿੰਘ ਨੇ ਪਹਿਲਾ, ਹਰਮਨਪੀ੍ਰਤ ਕੌਰ ਨੇ ਦੂਜਾ ਤੇ ਸ਼ੁਭਪ੍ਰੀਤ ਕੌਰ ਨੇ ਤੀਜਾ ਸਥਾਨ, ਤੀਜੇ ਗਰੁੱਪ ਵਿਚ ਕੋਮਲਹੋਤ ਕੌਰ ਨੇ ਪਹਿਲਾ, ਸਮਾਰਾ ਕੌਰ ਨੇ ਦੂਜਾ ਤੇ ਸੁਨੀਤਵੀਰ ਸਿੰਘ ਨੇ ਤੀਜਾ ਸਥਾਨ, ਚੌਥੇ ਗਰੁੱਪ ਵਿਚ ਅਨਿਤਵੀਰ ਸਿੰਘ ਨੇ ਪਹਿਲਾ, ਰਵਨੀਤ ਸਿੰਘ ਨੇ ਦੂਜਾ ਤੇ ਅਜੂਨ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਜੇਤੂਆਂ ਤੋਂ ਇਲਾਵਾ ਬਾਕੀ ਦੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਮੈਡਲ ਤੇ ਸਰਟੀਫਿਕੇਟ ਦਿੱਤੇ ਗਏ।
    ਓਹਾਇਓ ਸੂਬੇ ਦੇ ਇੰਚਾਰਜ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਿੱਖ ਯੂਥ ਅਲਾਇੰਸ ਆਫ ਨਾਰਥ ਅਮਰੀਕਾ ਸੰਸਥਾ ਵਲੋਂ 2004 ਤੋਂ ਹਰ ਸਾਲ ਮਾਰਚ ਅਪਰੈਲ ਦੇ ਮਹੀਨੇ ਵਿਚ ਇਹ ਮੁਕਾਬਲੇ ਪਹਿਲਾਂ ਅਮਰੀਕਾ ਤੇ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਕਰਵਾਏ ਜਾਂਦੇ ਹਨ, ਫਿਰ ਰਾਜ ਪੱਧਰੀ ਤੇ ਅੰਤ ਵਿਚ ਰਾਜ ਪੱਧਰੀ ਮੁਕਾਬਲਿਆਂ ਦੇ ਜੇਤੂ ਬੱਚੇ ਅਗਸਤ ਦੇ ਮਹੀਨੇ ਵਿਚ ਅੰਤਰ-ਰਾਸ਼ਰਟੀ ਪੱਧਰ ਦੇ ਮੁਕਾਬਲਿਆਂ ਵਿਚ ਭਾਗ ਲੈਦੇ ਹਨ।ਇਸ ਸਾਲ ਇਹ ਫਾਈਨਲ ਮੁਕਾਬਲੇ ਸੀਏਟਲ ਵਿਖੇ ਕਰਵਾਏ ਜਾਣਗੇ।ਸਿੰਪੋਜ਼ੀਅਮ ਦੀ ਤਿਆਰੀ ਨਾਲ ਬੱਚਿਆ ਨੂੰ ਜਿੱਥੇ ਸਿੱਖ ਇਤਿਹਾਸ ਤੇ ਵਿਰਸੇ ਬਾਰੇ ਜਾਣਕਾਰੀ ਮਿਲਦੀ ਹੈ ਨਾਲ ਹੀ ਉਹਨਾਂ ਨੂੰ ਭਾਸ਼ਣ ਲਿਖਣ ਤੇ ਬੋਲਣ ਦਾ ਵੀ ਪਤਾ ਲਗਦਾ ਹੈ।
ਇਸ ਸਮਾਗਮ ਦੀ ਵਿਸ਼ੇਸ਼ਤਾ ਇਹ ਰਹੀ ਕਿ ਬੱਚਿਆਂ ਨੇ ਇਸ ਸਮਾਗਮ ਵਿਚ ਭਾਗ ਲੈਂਦੇ ਹੋਏ ਆਪਣੇ ਵਲੋਂ ਵਧੀਆ ਤੋ ਵਧੀਆ ਭਾਸ਼ਣ ਤਿਆਰ ਕੀਤੇ ਅਤੇ ਇਹ ਮਹਿਸੂਸ ਨਹੀਂ ਹੋਣ ਦਿੱਤਾ ਕਿ ਉਹ ਕਿਸੇ ਪ੍ਰਤੀਯੋਗਤਾ ਵਿਚ ਭਾਗ ਲੈ ਰਹੇ ਹਨ।ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਅਮਰੀਕ ਸਿੰਘ ਨੇ ਇਸ ਸਮਾਗਮ ਨੂੰ ਸਫਲਤਾਪੂਰਵਕ ਆਯੋਜਨ ਕਰਨ ਲਈ ਸਾਰੇ ਵਲੰਟੀਅਰਾਂ, ਬੱਚਿਆਂ, ਸੰਗਤ ਅਤੇ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ।

Check Also

ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਲੇ ਮਹੱਲੇ ਦਾ ਸਮਾਗਮ 23 ਤੋਂ 26 ਮਾਰਚ ਤੱਕ

ਅੰਮ੍ਰਿਤਸਰ/ਨਾਦੇੜ, 19 ਮਾਰਚ (ਸੁਖਬੀਰ ਸਿੰਘ) – ਤਖਤ ਸੱਚਖੰਡ ਅਬਿਚਲਨਗਰ ਸ੍ਰੀ ਹਜ਼ੂਰ ਸਾਹਿਬ ਵਿਖੇ ਪੰਜ ਪਿਆਰੇ …

Leave a Reply