Thursday, April 25, 2024

ਸਪੈਸ਼ਲ ਮੌਕਾ ਪ੍ਰੀਖਿਆ: ਯੂਨੀਵਰਸਿਟੀ `ਤੇ ਇੱਕ ਬੋਝ – ਰਜਿਸਟਰਾਰ

ਅੰਮ੍ਰਿਤਸਰ, 18 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣਅਿਾਂ) – ਕੁੱਝ ਸਿਆਸੀ ਪਾਰਟੀਆਂ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਰੁੱਧ GNDUਫੀਸਾਂ ਨੂੰ ਲੈ ਕੇ ਕੀਤੇ ਜਾ ਰਹੇ ਕੁਪ੍ਰਚਾਰ ਨੂੰ ਬੇਬੁਨਿਆਦ ਦੱਸਦਿਆਂ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਯੂਨੀਵਰਸਿਟੀ ਵੱਲੋਂ ਵਿਸ਼ੇਸ਼ ਮੌਕੇ ਤਹਿਤ ਉਨ੍ਹਾਂ ਵਿਦਿਆਰਥੀਆਂ ਕੋਲੋਂ 25 ਹਜ਼ਾਰ ਰੁਪਏ ਦੀ ਫੀਸ ਲਈ ਜਾਂਦੀ ਹੈ ਜੋ ਨਿਸਚਿਤ ਸਮੇਂ ੀਵਚ ਆਪਣੀ ਡਿਗਰੀ ਪੂਰੀ ਨਹੀਂ ਕਰ ਸਕਦੇ।ਉਨ੍ਹਾਂ ਕਿਹਾ ਕਿ ਅਜਿਹੇ ਵਿਦਿਆਰਥੀਆਂ ਦੀਆਂ ਮੰਗਾਂ ਦੇ ਆਧਾਰ `ਤੇ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 15.9.2017 ਦੇ ਸਿੰਡੀਕੇਟ ਆਈਟਮ ਪੈਰਾ -46 ਦੇ ਹਵਾਲੇ ਨਾਲ ਵਿਸ਼ੇਸ਼ ਮੌਕਾ ਪ੍ਰਦਾਨ ਕੀਤਾ ਹੈ ਜਿਸ ਨੂੰ ਸਮਝਣ ਦੀ ਲੋੜ ਹੈ।
    ਉਨ੍ਹਾਂ ਦੱਸਿਆ ਕਿ ਸਿੰਡੀਕੇਟ ਨੇ ਇਹ ਫੈਸਲਾ ਕੀਤਾ ਹੈ ਕਿ ਇਹ ਫੈਸਲਾ ਉਨ੍ਹਾਂ ਸਾਰੇ ਵਿਦਿਆਰਥੀਆਂ ਲਈ ਲਾਗੂ ਕੀਤਾ ਜਾਵੇਗਾ, ਜੋ ਸਾਲ 2011 ਤੋਂ ਅਪੀਅਰ ਹੋਏ ਹਨ। ਇਸ ਲਈ ਹਰ ਪੇਪਰ ਲਈ 25000 ਰੁਪਏ ਦੀ ਵਿਸ਼ੇਸ਼ ਫ਼ੀਸ ਦੇ ਨਾਲ ਇਸ ਇਮਤਿਹਾਨ ਦਾ ਵਿਸ਼ੇਸ਼ ਮੌਕਾ ਉਨ੍ਹਾਂ ਉਮੀਦਵਾਰਾਂ ਨੂੰ ਦਿੱਤਾ ਗਿਆ ਹੈ, ਜਿਨ੍ਹਾਂ ਨੂੰ ਡਿਗਰੀਆਂ ਨਹੀ ਦਿੱਤੀਆਂ ਜਾ ਸਕਦੀਆਂ ਕਿਉਂਕਿ ਉਨ੍ਹਾਂ ਨੇ ਆਪਣੀ ਡਿਗਰੀ ਆਰਡੀਨੈਂਸਜ਼ ਵਿਚ ਦੱਸੇ ਗਏ ਨਿਰਧਾਰਿਤ ਸਮੇਂ ਵਿਚ ਨਹੀਂ ਪੂਰੀ ਕੀਤੀ ਹੈ।
    ਡਾ. ਕਾਹਲੋਂ ਨੇ ਦੱਸਿਆ ਕਿ ਇਹ ਇੱਕ ਸਧਾਰਨ ਕੰਪਾਰਟਮੈਂਟ ਦੀ ਪ੍ਰੀਖਿਆ ਨਹੀਂ ਹੈ ਕਿਉਂਕਿ ਇਹ ਇਕ ਵਿਸ਼ੇਸ਼ ਮੌਕਾ ਪ੍ਰੀਖਿਆ ਹੈ ਇਸ ਲਈ ਇਸ ਕੇਸ ਵਿਚ ਵਿਸ਼ੇਸ਼ ਪੇਪਰ ਨਿਰਧਾਰਤ ਕੀਤਾ ਜਾਂਦਾ ਹੈ ਅਤੇ ਵਿਸ਼ੇਸ਼ ਮੁਲਾਂਕਣ ਕਰਨ ਤੋਂ ਇਲਾਵਾ ਵਿਸ਼ੇਸ਼ ਕੇਂਦਰਾਂ ਦਾ ਨਿਰਮਾਣ, ਵਿਸ਼ੇਸ਼ ਨਿਗਰਾਨ ਅਤੇ ਸੁਪਰਵਾਈਜ਼ਰੀ ਸਟਾਫ ਨੂੰ ਇਸ ਪ੍ਰੀਖਿਆ ਲਈ ਤਾਇਨਾਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਇਸ ਸਬੰਧੀ ਸਪੈਸ਼ਲ ਡੀਟੇਲ ਮਾਰਕਸ ਕਾਰਡ ਅਤੇ ਡਿਗਰੀਆਂ ਵੀ ਅਲੱਗ ਤੋਂ ਹੀ ਪ੍ਰਿੰਟ ਹੋਣੀਆਂ ਹਨ, ਜੋ ਕਿ ਯੂਨੀਵਰਸਿਟੀ ਦੇ ਖਜ਼ਾਨੇ `ਤੇ ਇਕ ਵੱਡਾ ਬੋਝ ਹੈ। ਪਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਮੰਗ ਦੇ ਕਾਰਨ ਇਹ ਵਿਸ਼ੇਸ਼ ਮੌਕਾ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਸਾਲ 2011 ਵਿਚ ਇਹ ਮੌਕੇ 20,000 / – ਰੁਪਏ ਫੀਸ ਨਾਲ ਦਿੱਤਾ ਗਿਆ ਸੀ। 2011 ਤੋਂ ਲੈ ਕੇ ਹੁਣ ਤਕ ਕੋਈ ਖਾਸ ਵਾਧਾ ਨਹੀਂ ਦਿੱਤਾ ਗਿਆ ਹੈ। ਪਿਛਲੇ ਸੱਤ ਸਾਲਾਂ ਦੌਰਾਨ ਮੁਦਰਾਸਫੀਤੀ ਵਿਚ ਕਾਫ਼ੀ ਵਾਧਾ ਹੋਇਆ ਹੈ ਅਤੇ ਇਸ ਮੁਦਰਾਸਫੀਤੀ ਨੂੰ ਧਿਆਨ ਵਿਚ ਰੱਖਦੇ ਹੋਏ, ਯੂਨੀਵਰਸਿਟੀ ਦੀ ਸਿੰਡੀਕੇਟ ਦੁਆਰਾ ਵਿਸ਼ੇਸ਼ ਮੌਕਾ ਪ੍ਰੀਖਿਆ ਲਈ ਫੀਸ 25000/ – ਰੁਪਏ ਪ੍ਰਤੀ ਪੇਪਰ ਤੈਅ ਕੀਤੀ ਗਈ ਹੈ।
    ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੂੰ ਇਹ ਵਿਸ਼ੇਸ਼ ਮੌਕਾ ਪ੍ਰੀਖਿਆ `ਚੋਂ ਕੋਈ ਵਿੱਤੀ ਲਾਭ ਪ੍ਰਾਪਤ ਨਹੀਂ ਹੁੰਦਾ ਸਗੋਂ ਵਿਦਿਆਰਥੀਆਂ ਦੇ ਕੈਰੀਅਰ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਵਿਸ਼ੇਸ਼ ਮੌਕਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿਚ ਰੱਖ ਕੇ ਲਏ ਗਏ ਇਸ ਫੈਸਲੇ ਤੋਂ ਲੋਕ ਲਾਭ ਲੈਣ ਲਈ ਤਿਆਰ ਨਹੀਂ ਹਨ ਤਾਂ ਯੂਨੀਵਰਸਿਟੀ ਇਹ ਵਿਸ਼ੇਸ਼ ਮੌਕਾ ਬੰਦ ਕਰਨ ਲਈ ਤਿਆਰ ਹੈ। ਵਿਦਿਆਰਥੀਆਂ ਅਤੇ ਸਮਾਜ ਦੇ ਫਾਇਦੇ ਲਈ ਇਹ ਵਿਸ਼ੇਸ਼ ਮੌਕਾ ਦਿੱਤਾ ਗਿਆ ਹੈ ਅਤੇ ਯੂਨੀਵਰਸਿਟੀ ਕਿਸੇ ਵੀ ਵਿਅਕਤੀ ਨੂੰ ਇਹ ਵਿਸ਼ੇਸ਼ ਮੌਕਾ ਪ੍ਰੀਖਿਆ ਲਈ ਮਜ਼ਬੂਰ ਨਹੀਂ ਕਰ ਰਹੀ ਹੈ।  
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਯੂਨੀਵਰਸਿਟੀ ਦੀ ਫੀਸ ਵਿਚ ਕੋਈ ਵੀ 400 ਫ਼ੀਸਦੀ ਵਾਧਾ ਨਹੀ ਕੀਤਾ ਗਿਆ ਹੈ। ਯੂਨੀਵਰਸਿਟੀ ਵਿਰੁੱਧ ਇਹ ਬੇਬੁਨਿਆਦ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿੱਤੀ ਸਰੋਤ ਨੂੰ ਮਜਬੂਤ ਕਰਨ ਅਤੇ ਵਿਦਿਆਰਥੀਆਂ ਤੇ ਸਮਾਜ ਦੇ ਲਾਭ ਵਾਸਤੇ ਸੈਸ਼ਨ 2018-2019 ਤੋਂ 24 ਨਵੇਂ ਨੌਕਰੀਆਂ ਅਤੇ ਹੁਨਰ ਅਧਾਰਿਤ ਕੋਰਸ ਸ਼ੁਰੂ ਕਰ ਰਹੀ ਹੈ। ਯੂਨੀਵਰਸਿਟੀ ਆਪਣੀ ਵਿੱਤੀ ਸਥਿਤੀ ਨੂੰ ਸੁਧਾਰਨ ਲਈ ਹੋਰ ਵੀ ਅਜਿਹੇ ਯਤਨ ਕਰ ਰਹੀ ਹੈ ਜਿਸ ਨਾਲ ਵਿਦਿਆਰਥੀਆਂ ਉਪਰ ਬੋਝ ਨਾ ਪਵੇ।
ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਕੁੱਝ ਹਫ਼ਤਿਆਂ ਦੌਰਾਨ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਿਚ ਕੁਝ ਘਟਨਾਵਾਂ ਕਾਰਨ ਪ੍ਰੇਸ਼ਾਨੀ ਵਾਲੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਕੰਟਰੋਲਰ ਪ੍ਰਖਿਆਵਾਂ ਉੱਚ ਅਧਿਕਾਰੀ ਨੂੰ ਸਿਫਾਰਸ਼ ਕਰਨਗੇ ਕਿ ਵਿਭਾਗ ਦੀਆਂ ਸਾਰੀਆਂ ਪ੍ਰੀਖਿਆਵਾਂ ਦੀ ਪੇਪਰ ਸੈਟਿੰਗ, ਕੰਡਟਕ ਅਤੇ ਮੁਲਾਂਕਣ ਯੂਨੀਵਰਸਿਟੀ ਦੇ ਅਧਿਕਾਰ ਖੇਤਰ ਤੋਂ ਬਾਹਰ ਕਿਸੇ ਹੋਰ ਸੰਗੀਤ ਸਿਖਿਆ ਅਦਾਰੇ ਤੋਂ ਕਰਵਾਉਣ ਤਾਂ ਜੋ ਇਮਤਿਹਾਨਾਂ ਵਿਚ ਇਮਾਨਦਾਰੀ ਅਤੇ ਪਾਰਦਰਸ਼ਤਾ ਨੂੰ ਬਣਾਈ ਰੱਖਿਆ ਜਾ ਸਕੇ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply