Friday, March 29, 2024

30 ਅਪ੍ਰੈਲ ਨੂੰ ਮਨਾਇਆ ਜਾਵੇਗਾ ਆਯੂਸ਼ਮਾਨ ਭਾਰਤ ਦਿਵਸ

ਗਰੀਬ ਪਰਿਵਾਰਾਂ ਦੇ 5 ਲੱਖ ਰੁਪਏ ਤੱਕ ਕੀਤਾ ਜਾਵੇਗਾ ਸਿਹਤ ਬੀਮਾ

PPN1904201812ਅੰਮ੍ਰਿਤਸਰ, 19 ਅਪੈ੍ਰਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਅੱਜ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਸਿਹਤ ਵਿਭਾਗ ਦੀ ਕਾਰਗੁਜਾਰੀ ਦੀ ਸਮੀਖਿਆ ਕਰਨ ਲਈ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ੍ਰੀ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸਿਵਲ ਸਰਜਨ ਹਰਦੀਪ ਸਿੰਘ ਘਈ, ਡਾ: ਕਿਰਨਦੀਪ ਕੌਰ ਸਹਾਇਕ ਸਿਵਲ ਸਰਜਨ, ਡਾ: ਸ਼ਰਨਜੀਤ ਕੌਰ ਡਿਪਟੀ ਡਾਇਰੈਕਟਰ ਡੈਂਟਲ, ਡਾ: ਸੁਖਪਾਲ ਸਿੰਘ ਜਿਲ੍ਹਾ ਪਰਿਵਾਰ ਤੇ ਭਲਾਈ ਅਫਸਰ, ਡਾ: ਮਹੇਸ਼ਪਾਲ ਜਿਲ੍ਹਾ ਟੀਕਾਕਰਣ ਅਫਸਰ ਅਤੇ ਡਾ: ਮਦਨ ਮੋਹਨ ਤੋਂ ਇਲਾਵਾ ਸਾਰੇ ਸੀਨੀਅਰ ਮੈਡੀਕਲ ਅਫਸਰ ਹਾਜ਼ਰ ਸਨ।ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 30 ਅਪ੍ਰੈਲ ਨੂੰ ਆਯੂਸ਼ਮਾਨ ਭਾਰਤ ਦਿਵਸ ਮਨਾਇਆ ਜਾਵੇਗਾ ਜਿਸ ਤਹਿਤ ਗਰੀਬ ਪਰਿਵਾਰਾਂ ਦੇ 5 ਲੱਖ ਰੁਪਏ ਤੱਕ ਸਿਹਤ ਬੀਮੇ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲਾਭਪਾਤਰੀਆਂ ਦੀਆਂ ਲਿਸਟਾਂ ਪ੍ਰਾਪਤ ਹੋ ਗਈਆਂ ਹਨ ਅਤੇ ਇਨ੍ਹਾਂ ਨੂੰ ਵੈਰੀਫਾਈ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਮੀਟਿੰਗ ਵਿੱਚ ਹਾਜ਼ਰ ਸਾਰੇ ਡਾਕਟਰਾਂ ਨੂੰ ਕਿਹਾ ਕਿ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਜਿਆਦਾ ਜੋਰ ਦਿੱਤਾ ਜਾਵੇ ਅਤੇ ਗਰਭ ਦੌਰਾਨ ਹੋਣ ਵਾਲੀਆਂ ਮੌਤਾਂ ਤੇ ਵੀ ਜੋਰ ਦੇਣ ਲਈ ਕਿਹਾ।ਸੰਘਾ ਨੇ ਕਿਹਾ ਕਿ ਸਰਕਾਰੀ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਮੈਡੀਕਲ ਕੈਂਪ ਲਗਾਏ ਜਾਣ ਅਤੇ ਬੱਚਿਆਂ ਦੀ ਜਾਂਚ ਪੜਤਾਲ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਗਰਭਵਤੀ ਔਰਤਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਆਪਣੀ ਡਲਿਵਰੀ ਸਰਕਾਰੀ ਹਸਪਤਾਲਾਂ ਵਿੱਚ ਕਰਵਾਉਣ।ਇਸ ਉਪਰੰਤ ਸੰਘਾ ਵੱਲੋਂ ਸ੍ਰੀਮਤੀ ਮਨਪ੍ਰੀਤ ਕੌਰ ਜਿਲ੍ਹਾ ਬਾਲ ਤੇ ਸੁਰੱਖਿਆ ਅਫਸਰ ਨਾਲ ਮੀਟਿੰਗ ਕਰਦਿਆਂ ਕਿਹਾ ਕਿ 18 ਸਾਲ ਤੋਂ ਘੱਟ ਬੱਚਿਆਂ ਤੋਂ ਕੰਮ ਕਰਵਾਉਣ ਵਾਲੀਆਂ ਥਾਵਾਂ `ਤੇ ਛਾਪੇ ਮਾਰੇ ਜਾਣ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਆਦੇਸ਼ ਦਿੱਤੇ ਕਿ ਸਕੂਲ ਵਾਹਣਾਂ ਦੀ ਚੈਕਿੰਗ ਵੀ ਲਗਾਤਾਰ ਜਾਰੀ ਰੱਖੀ ਜਾਵੇ ਅਤੇ ਜੋ ਛੋਟੇ ਬੱਚੇ ਸੜਕਾਂ ਤੇ ਭੀਖ ਮੰਗਦੇ ਹਨ, ਉਨ੍ਹਾਂ `ਤੇ ਵੀ ਬਣਦੀ ਕਾਰਵਾਈ ਕੀਤੀ ਜਾਵੇ।
 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply