Friday, April 26, 2024

ਖ਼ਾਲਸਾ ਕਾਲਜ ਵਿਖੇ ਐਗਰੀਕਲਚਰ ਦਾਖਲਾ ਟੈਸਟ ਲਈ ਕੋਚਿੰਗ ਕਲਾਸਾਂ ਅੱਜ 20 ਤੋਂ

PPN1904201819ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖੇਤੀਬਾੜੀ ਸਿੱਖਿਆ ਦੇ ਖੇਤਰ ’ਚ ਇਤਿਹਾਸਕ ਖ਼ਾਲਸਾ ਕਾਲਜ ਅਤੇ ਇਸ ਦਾ ਐਗਰੀਕਲਚਰ ਵਿਭਾਗ 1931 ਤੋਂ ਸਭ ਤੋਂ ਪੁਰਾਣਾ ਵਿਭਾਗ ਹੈ, ਜਿੱਥੇ ਡਿਗਰੀ ਇੰਡੀਅਨ ਕੌਂਸਲ ਆਫ਼ ਐਗਰੀਕਲਚਰ ਰਿਸਰਚ ਅਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਥਾਪਿਤ ਮਿਆਰਾਂ ਮੁਤਾਬਕ ਕਰਵਾਈ ਜਾਂਦੀ ਹੈ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਖੇਤੀਬਾੜੀ ਨੂੰ ਉਚ ਪੱਧਰ ’ਤੇ ਪ੍ਰਫ਼ੁਲਿੱਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਜਿਸ ਨੂੰ ਮੱਦੇਨਜ਼ਰ ਰੱਖਦਿਆਂ ਇਸ ਸਾਲ ਵੀ ਐਗਰੀਕਲਚਰ ਲਈ ਹੋਣ ਵਾਲੇ ਦਾਖਲਾ ਟੈਸਟ ਦੀ ਤਿਆਰੀ ਲਈ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਅੱਜ ਆਪਣੇ ਦਫ਼ਤਰ ਵਿਖੇ ਗੱਲਬਾਤ ਮੌਕੇ ਕੀਤਾ।
    ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ ਕਿ ਕਿਹਾ ਕਿ ਕਾਲਜ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੀ.ਐਸ.ਸੀ ਐਗਰੀਕਲਚਰ ਲਈ ਹੋਣ ਵਾਲੇ ਦਾਖਲਾ ਟੈਸਟ ਦੀ ਤਿਆਰੀ ਲਈ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜੋ ਕਿ 20 ਅਪ੍ਰੈਲ ਤੋਂ 31 ਮਈ ਨੂੰ ਲਗਾਈਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਪਿਛਲੇ ਸਾਲ ਇਨ੍ਹਾਂ ਕਲਾਸਾਂ ਕਾਰਨ ਕਾਲਜ ਦੇ ਆਸਪਾਸ ਦੇ ਇਲਾਕਿਆਂ ਦੇ ਵਿਦਿਆਰਥੀਆਂ ਨੂੰ ਬਹੁਤ ਫ਼ਾਇਦਾ ਹੋਇਆ ਸੀ ਅਤੇ ਬਹੁਤ ਸਾਰੇ ਵਿਦਿਆਰਥੀ ਇਸ ਮਿਆਰੀ ਡਿਗਰੀ ’ਚ ਦਾਖਲਾ ਲੈਣ ਦੇ ਯੋਗ ਹੋ ਗਏ ਸਨ।ਇਸ ਲਈ ਇਸ ਸਾਲ ਵੀ ਇਹ ਕਲਾਸਾਂ ਪ੍ਰਭਾਵਸ਼ਾਲੀ ਰਹਿਣਗੀਆਂ।ਉਨ੍ਹਾਂ ਕਿਹਾ ਕਿ 12ਵੀਂ ਸਾਇੰਸ ਗਰੁੱਪ ਦੇ ਚਾਹਵਾਨ ਵਿਦਿਆਰਥੀ ਇਸ ਸਬੰਧੀ ਉਕਤ ਵਿਭਾਗ ਦੇ ਮੁੱਖੀ ਨਾਲ ਸੰਪਰਕ ਕਰ ਸਕਦੇ ਹਨ।

Check Also

ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ ਨਾਲ ਕਰਨ ‘ਚ ਅੰਮ੍ਰਿਤਸਰ ਜਿਲ੍ਹਾ ਪੰਜਾਬ ਵਿੱਚ ਸਭ ਤੋਂ ਅੱਗੇ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸੀਜ਼ਨ ਅਜੇ ਸ਼ੁਰੂਆਤੀ …

Leave a Reply