Friday, March 29, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਵਿਦਿਆਰਥੀ ਸਨਮਾਨ ਸਮਾਰੋਹ 23 ਨੂੰ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਮਹਾਂਰਿਸ਼ੀ ਮਾਰਕੰਡੇਸ਼ਵਰ ਯੂਨੀਵਰਸਿਟੀ ਮੁਲਾਣਾ ਵਿਖੇ ਨਾਰਥ-ਜ਼ੋਨ ਅਤੇ ਰਾਂਚੀ ਵਿਖੇ ਕਰਵਾਏ ਅੰਤਰ-ਯੂਨੀਵਰਸਿਟੀ ਨੈਸ਼ਨਲ ਯੂਥ ਫੈਸਟੀਵਲ ਦੌਰਾਨ ਜਿੱਤ ਹਾਸਲ ਕਰਨ ਵਾਲੇ ਵਿਦਿਆਰਥੀ ਕਲਾਕਾਰਾਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ 23 ਅਪ੍ਰੈਲ ਨੂੰ ਗੁਰੂ ਨਾਨਕ ਭਵਨ ਆਡੀਟੋਰਿਅਮ ਵਿਖੇ ਇਕ ਵਿਸ਼ੇਸ਼ ਸਮਾਗਮ ਵਿਚ ਸਨਮਾਨਿਤ ਕਰੇਗੀ।ਇਸ ਮੌਕੇ ਯੂਨੀਵਰਸਿਟੀ ਟੀਮ ਦੇ ਵਿਦਿਆਰਥੀਆਂ ਤੋਂ ਇਲਾਵਾ ਸਬੰਧਿਤ ਕਾਲਜਾਂ, ਕਾਲਜਾਂ ਦੇ ਟੀਚਰਜ਼, ਪ੍ਰਿੰਸੀਪਲ ਅਤੇ ਯੂਨੀਵਰਸਿਟੀ ਕੈਂਪਸ ਦੇ ਡੀਨ ਵਿਦਿਆਰਥੀ ਭਲਾਈ ਨੂੰ ਸਨਮਾਨਿਤ ਕੀਤਾ ਜਾਵੇਗਾ।
ਡਾ. ਜਗਜੀਤ ਕੌਰ ਡਾਇਰੈਕਟਰ ਯੁਵਕ ਭਲਾਈ ਵਿਭਾਗ ਨੇ ਦੱਸਿਆ ਕਿ ਜਲ ਤੇ ਸਵੱਛਤਾ ਪ੍ਰਬੰਧ ਰਾਜ ਮੰਤਰੀ, ਭਾਰਤ ਸਰਕਾਰ ਮਾਨਯੋਗ ਸ. ਐਸ.ਐਸ ਆਹਲੂਵਾਲੀਆ ਮੁੱਖ ਮਹਿਮਾਨ ਹੋਣਗੇ ਅਤੇ ਸਮਾਗਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਵੱਲੋਂ ਕੀਤੀ ਜਾਵੇਗੀ।
ਇਨ੍ਹਾਂ ਫੈਸਟੀਵਲਾਂ ਦੌਰਾਨ ਯੂਨੀਵਰਸਿਟੀ ਟੀਮ ਨੇ ਸੰਗੀਤ, ਥੀਏਟਰ, ਡਾਂਸ, ਲਿਟਰੇਰੀ ਤੇ ਫਾਈਨ ਆਰਟਸ ਦੀਆਂ ਵੱਖ-ਵੱਖ ਆਇਟਮਾਂ ਵਿਚ ਹਿੱਸਾ ਲੈਂਦੇ ੳੋਵਰਆਲ ਚੈਂਪੀਅਨਸ਼ਿਪ ਟਰਾਫੀ, ਸੰਗੀਤ ਟਰਾਫੀ ਅਤੇ ਫਾਈਨ ਆਰਟਸ ਟਰਾਫਿਆਂ ਜਿੱਤੀਆਂ।ਫੈਸਟੀਵਲਾਂ ਦੌਰਾਨ ਜਿੱਤ ਹਾਸਲ ਕਰਨ ਵਾਲੇ ਵਿਦਿਆਰਥੀ ਕਲਾਕਾਰਾਂ ਨੂੰ ਨਕਦ ਪੁਰਸਕਾਰ, ਮੈਡਲ ਤੇ ਸਰਟੀਫਿਕੇਟ ਨਾਲ ਨਵਾਜ਼ਿਆ ਜਾਵੇਗਾ ਅਤੇ ਪ੍ਰਿੰਸੀਪਲ, ਟੀਚਰਜ਼ ਅਤੇ ਯੂਨੀਵਰਸਿਟੀ ਡੀਨ ਨੂੰ ਯੁਵਕ ਭਲਾਈ ਵਿਭਾਗ ਵੱਲੋਂ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ।ਸਮਾਰੋਹ ਦੌਰਾਨ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।  

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply