Saturday, April 20, 2024

ਸ਼੍ਰੋਮਣੀ ਕਮੇਟੀ ਨੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ

PPN2104201801ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ।ਪਾਵਨ ਹੁਕਮਨਾਮੇ ਤੋਂ ਬਾਅਦ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਗਤ ਧੰਨਾ ਜੀ ਦਾ ਜੀਵਨ ਪ੍ਰਭੂ ਭਰੋਸੇ ਦਾ ਲਖਾਇਕ ਹੈ।ਉਨ੍ਹਾਂ ਕਿਹਾ ਕਿ ਭਗਤ ਧੰਨਾ ਜੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਤਿੰਨ ਸ਼ਬਦ ਦਰਜ਼ ਹਨ, ਜਿਨ੍ਹਾਂ ਤੋਂ ਮਨੁੱਖ ਮਾਤਰ ਨੂੰ ਸੁਚੱਜਾ ਜੀਵਨ ਜਿਊਣ ਦੀ ਪ੍ਰੇਰਣਾ ਮਿਲਦੀ ਹੈ। ੁਰੂ ਸਾਹਿਬ ਅਤੇ ਪਰਮਾਤਮਾ ਪ੍ਰਤੀ ਸਮਰਪਣ ਭਾਵਨਾ ਦੀ ਪ੍ਰੇਰਣਾ ਲਈ ਭਗਤ ਧੰਨਾ ਜੀ ਦਾ ਜੀਵਨ ਅਗਵਾਈ ਦੇਣ ਵਾਲਾ ਹੈ। ਉਨ੍ਹਾਂ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਵੀ ਦਿੱਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਸਵਰਨ ਕੌਰ ਤੇੜਾ, ਕੁਲਦੀਪ ਸਿੰਘ ਤੇੜਾ, ਸਕੱਤਰ ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਪ੍ਰਤਾਪ ਸਿੰਘ, ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਘਬੀਰ ਸਿੰਘ ਮੰਡ ਤੇ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਲਖਵਿੰਦਰ ਸਿੰਘ ਬੱਦੋਵਾਲ, ਸੁਖਰਾਜ ਸਿੰਘ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਪਰਮਦੀਪ ਸਿੰਘ, ਨਿਰਮਲ ਸਿੰਘ, ਸੁਰਿੰਦਰ ਸਿੰਘ, ਗੁਰਚਰਨ ਸਿੰਘ ਕੋਹਾਲਾ, ਸੁਖਬੀਰ ਸਿੰਘ ਇੰਚਾਰਜ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਟਾਫ਼ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।

 

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply