Friday, March 29, 2024

ਜਬਰ-ਜਿਨਾਹ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੇ ਫੈਸਲੇ ਦਾ ਮਹਿਲਾ ਸ਼ਿਵ ਸੈਨਾ ਵਲੋਂ ਸਵਾਗਤ

PPN2104201802ਧੂਰੀ, 21 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਪ੍ਰਦੇਸ਼ ਮਹਿਲਾ ਸ਼ਿਵ ਸੈਨਾ ਜਨਰਲ ਸਕੱਤਰ ਸ਼੍ਰੀਮਤੀ ਰਾਜਬੀਰ ਕੌਰ ਵਰਮਾ ਅਤੇ ਉਹਨਾਂ ਦੀ ਟੀਮ ਨੇ ਭਾਰਤ ਸਰਕਾਰ ਵੱਲੋਂ ਪੋਕਸੋ ਐਕਟ ਵਿਚ ਸੋਧ ਕਰਕੇ 12 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਜਬਰ-ਜਨਾਹ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ਦੀ ਸਜਾ ਲਾਗੂ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਭਾਰਤ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ।ਰਾਜਬੀਰ ਕੌਰ ਵਰਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਲੋਕਪੱਖੀ ਫੈਸਲੇ ਨਾਲ ਭਾਰਤ ਵਿਚ ਛੋਟੀਆਂ ਬੱਚੀਆਂ ਦੀ ਸੁਰੱਖਿਆ ਵਧੇਗੀ ਅਤੇ ਜਬਰ-ਜਿਨਾਹ ਦੀ ਵੱਧ ਰਹੀਆਂ ਵਾਰਦਾਤਾਂ ਨੂੰ ਠੱਲ੍ਹ ਵੇਗੀ।ਇਸ ਮੌਕੇ ਪ੍ਰਦੀਪ ਵਰਮਾ ਪ੍ਰਧਾਨ ਹਿੰਦੁਸਤਾਨ ਵਿਦਿਆਰਥੀ ਸੈਨਾ, ਅੰਗਰੇਜ ਕੌਰ, ਸ਼ਸੀ ਕਾਂਗੜਾ, ਸੁਮਨ ਬਾਲਾ, ਚਰਨਜੀਤ ਕੌਰ, ਸੰਦੀਪ ਕੋਰ, ਜਸਵੰਤ ਕੋਰ, ਬਹਾਦਰ ਸਿੰਘ, ਰਾਮ ਸਰਨ ਸਿੰਘ ਅਤੇ ਵਿਜੇ ਕੁਮਾਰ ਆਦਿ ਵੀ ਹਾਜ਼ਰ ਸਨ। 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply