Friday, March 29, 2024

ਮਾਡਰਨ ਸੈਕੂਲਰ ਸਕੂੂਲ ਨੇ ਮਨਾਇਆ ਅਰਥ ਡੇਅ

PPN2104201804ਧੂਰੀ, 21 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਡਰਨ ਸੈਕੂਲਰ ਪਬਲਿਕ ਸਕੂਲ ਦੇ ਬੱਚਿਆਂ ਨੇ ਸ਼ਹਿਰ ਵਿਚ ਪੰਜਾਬ ਪੋਲਿਊਸ਼ਨ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਇੱਕ ਰੈਲੀ ਕੱਢ ਕੇ ਅਰਥ ਡੇਅ ਮਨਾਇਆ।ਜਿਸ ਦਾ ਮੁੱਖ ਮਨੋਰਥ ਪੋਲੀਥੀਨ ਬੈਗ ਦੀ ਵਰਤੋਂ ਨੂੰ ਰੋਕਣਾ ਸੀ।ਰੈਲੀ ਦੌਰਾਨ ਬੱਚਿਆਂ ਨੇ ਲੋਕਾਂ ਨੂੰ ਧਰਤੀ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਅਤੇ ਧਰਤੀ ਨੂੰ ਸਾਫ਼ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਦਰੱਖ਼ਤ ਲਗਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਸ਼੍ਰੀਮਤੀ ਗੁਰਵਿੰਦਰ ਕੌਰ ਨੇ ਬੱਚਿਆਂ ਨੂੰ ਦੱਸਿਆ ਕਿ ਕਿਵੇਂ ਉਹ ਪੋਲੀਥੀਨ ਬੈਗ ਦੀ ਘੱਟ ਵਰਤੋਂ ਕਰਕੇ ਅਤੇ   ਪ੍ਰਦੂਸ਼ਣ  ਰੋਕ ਕੇ ਧਰਤੀ ਨੂੰ ਦੂਸ਼ਿਤ ਹੋਣ ਤੋਂ ਬਚਾਅ ਸਕਦੇ ਹਨ।ਉਨ੍ਹਾਂ ਕਿਹਾ ਕਿ ਜੇਕਰ ਧਰਤੀ ਹੈ ਤਾਂ ਹੀ ਜੀਵਨ ਹੈ। ਧਰਤੀ ਨੂੰ ਬਚਾਉਣਾ ਸਾਰੀਆਂ ਜੀਵਤ ਚੀਜ਼ਾਂ ਨੂੰ ਬਚਾਉਣਾ ਹੈ।ਸੰਸਥਾ ਦੇ ਡਾਇਰੈਕਟਰ ਜਗਜੀਤ ਸਿੰਘ ਵਲੋਂ ਵੀ ਬੱਚਿਆਂ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply