Saturday, April 20, 2024

ਕੇਂਦਰੀ ਸਿੱਖ ਅਜਾਇਬ ਘਰ ’ਚ ਲੱਗੇੇਗੀ ਗਿ. ਹਰਨਾਮ ਸਿੰਘ ਦੀ ਤਸਵੀਰ- ਬੇਦੀ

Diljit Bediਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਵੱਲੋਂ ਅਦਾਰਾ ਚੜ੍ਹਦੀ ਕਲਾ ਦੇ ਬਾਨੀ ਗਿਆਨੀ ਹਰਨਾਮ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬੀਤੇ ਕੱਲ੍ਹ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੇ ਇਕੱਤਰਤਾ ਵਿਚ ਗਿਆਨੀ ਹਰਨਾਮ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਗਿਆਨੀ ਹਰਨਾਮ ਸਿੰਘ ਦਾ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਅਹਿਮ ਯੋਗਦਾਨ ਰਿਹਾ ਹੈ।ਦੇਸ਼ ਦੀ ਅਜ਼ਾਦੀ ਤੋਂ ਪਹਿਲਾਂ ਅਤੇ ਬਾਅਦ ’ਚ ਉਨ੍ਹਾਂ ਨੇ ਪੰਥਕ ਸੰਘਰਸ਼ ਵਿਚ ਅਹਿਮ ਯੋਗਦਾਨ ਪਾਇਆ।ਉਨ੍ਹਾਂ ਦੀ ਘਾਲਣਾ ਦੇ ਮੱਦੇਨਜ਼ਰ ਉਨ੍ਹਾਂ ਦੇ ਸਪੁੱਤਰ ਤੇ ਰੋਜ਼ਾਨਾ ਚੜ੍ਹਦੀ ਕਲਾ ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਦੀ ਮੰਗ ’ਤੇ ਗਿਆਨੀ ਹਰਨਾਮ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply