Friday, March 29, 2024

ਫੈਸ਼ਨ ਟੈਕਨਾਲੋਜੀ ਵਿਭਾਗ ਵੱਲੋਂ ਫੈਸ਼ਨ ਸੋਅ ਅਤੇ ਵਿਦਾਇਗੀ ਪਾਰਟੀ ਦਾ ਆਯੋਜਨ

ਧੂਰੀ, 26 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) –  ਦੇਸ਼ ਭਗਤ ਕਾਲਜ ਬਰੜਵਾਲ ਦੇ ਵਿਹੜੇ ਵਿਚ ਫੈਸ਼ਨ ਟੈਕਨਾਲੋਜੀ ਵਿਭਾਗ ਦੇ ਬੀ.ਐਸਸੀ. ਭਾਗ ਪਹਿਲਾ, ਦੂਜਾ ਅਤੇ ਤੀਜਾ ਦੀਆਂ ਵਿਦਿਆਰਥਣਾਂ ਨੇ ਪ੍ਰੋ. ਰਣਜੀਤ ਕੌਰ ਦੀ ਅਗਵਾਈ ਹੇਠ ਪ੍ਰੋ. ਹਰਜਿੰਦਰ ਕੌਰ, ਪ੍ਰੋ. ਸ਼ਿਫਾਲੀ ਗਰਗ, ਪ੍ਰੋ. ਮਨਦੀਪ ਕੌਰ ਅਤੇ ਪ੍ਰੋ. ਅਮਨਦੀਪ ਕੌਰ ਦੇ ਸਹਿਯੋਗ ਨਾਲ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ। ਇਸ ਰੰਗਾਰੰਗ ਪ੍ਰੋਗਰਾਮ ਦੌਰਾਨ ਵਿਦਿਆਰਥਣਾ ਨੇ ਆਪਣੀ ਕਲਾ ਦਾ ਮੁਜਾਹਿਰਾ ਕਰਦੇ ਹੋਏ ਗੀਤ ਸੰਗੀਤ ਅਤੇ ਨਾਚ ਦੀਆਂ ਵੰਨਗੀਆਂ ਪੇਸ਼ ਕੀਤੀਆ। ਪ੍ਰੋਗਰਾਮ ਦੌਰਾਨ ਆਧੁਨਿਕ ਪਹਿਰਾਵਾ ਪ੍ਰਦਰਸ਼ਨੀ ਅਤੇ ਫੈਸ਼ਨ ਸੋਅ ਦਾ ਆਯੋਜਨ ਵੀ ਕੀਤਾ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ. ਹਜੂਰਾ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਅਜੋਕੇ ਸਮੇ ਫੈਸ਼ਨ ਟੈਕਨਾਲੋਜੀ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਇਸ ਵਿਸ਼ੇ ਵਿੱਚ ਵੱਧ ਤੋਂ ਵੱਧ ਰੁਚੀ ਲੈਣ ਲਈ ਪ੍ਰੇਰਿਆ ਤਾਂ ਜੋ ਬੱਚੇ ਆਪਣਾ ਰੋਜਗਾਰ ਆਪ ਸ਼ੁਰੂ ਕਰਕੇ ਆਪਣੇ ਪੈਰਾ ਖੜੇ ਹੋ ਸਕਣ। ਇਸ ਮੌਕੇ ਕਾਲਜ ਦੇ ਸੀਨੀਅਰ ਪ੍ਰੋ. ਪਰਮਜੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਵਿਦਿਆਰਥੀਆਂ ਦੇ ਉੱਜਲੇ ਭਵਿੱਖ ਦੀ ਕਾਮਨਾ ਕੀਤੀ। ਇਸ ਵਿਦਾਇਗੀ ਪਾਰਟੀ ਦਾ ਆਯੋਜਨ ਪ੍ਰੋ. ਰਣਜੀਤ ਕੌਰ ਦੀ ਅਗਵਾਈ ਹੇਠ ਪ੍ਰੋ. ਹਰਜਿੰਦਰ ਕੌਰ, ਪ੍ਰੋ. ਸ਼ਿਫਾਲੀ ਗਰਗ, ਪ੍ਰੋ. ਮਨਦੀਪ ਕੌਰ ਅਤੇ ਪ੍ਰੋ. ਅਮਨਦੀਪ ਕੌਰ ਦੇ ਸਹਿਯੋਗ ਨਾਲ ਕੀਤਾ। ਵਿਦਾਇਗੀ ਪਾਰਟੀ ਵਿਚ ਡਾ. ਲਖਵੀਰ ਸਿੰਘ ਭਿੰਡਰ, ਡਾ. ਬਲਬੀਰ ਸਿੰਘ, ਪ੍ਰੋ. ਗੁਰਜੀਤ ਸਿੰਘ ਮਾਨ, ਪ੍ਰੋ. ਚਰਨਜੀਤ ਸਿੰਘ ਬੇਦੀ, ਪ੍ਰੋ. ਬਲਵਿੰਦਰ ਕੁਮਾਰ, ਪ੍ਰੋ. ਮਨਦੀਪ ਸਿੰਘ, ਪ੍ਰੋ. ਨਵਦੀਪ ਕੁਮਾਰ ਤੋਂ ਇਲਾਵਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੇ ਸ਼ਿਰਕਤ ਕੀਤੀ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply