Thursday, April 25, 2024

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ 12ਵੀਂ ਕਲਾਸ ਦੀ ਪ੍ਰੀਖਿਆ ਦੇ ਨਤੀਜੇ ਰਹੇ ਸ਼ਾਨਦਾਰ

PPN2704201805ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ’ਚ ਸ਼ਾਨਦਾਰ ਸਫ਼ਲਤਾ ਹਾਸਲ ਕਰਦਿਆ ਕਾਲਜ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੇ +2 ਆਰਟਸ ਦੀ ਵਿਦਿਆਰਥਣ ਸਮਰੀਤ ਕੌਰ ਨੇ 90% ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਜਦ ਕਿ +2 ਕਾਮਰਸ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਜਿਸ ’ਚੋਂ ਦਲਜੀਤ ਕੌਰ ਨੇ 88 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਮੁਸਕਾਨਪ੍ਰੀਤ ਕੌਰ ਨੇ 87 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਅਤੇ ਨਵਜੋਤ ਕੌਰ ਨੇ 86 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ।
ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਇੰਸ ਗਰੁੱਪ ’ਚੋਂ ਮੈਡੀਕਲ ਦੀ ਰਵਨੀਤ ਕੌਰ ਨੇ 83 ਪ੍ਰਤੀਸ਼ਤ ਅਤੇ ਪਵਨੀਤ ਕੌਰ ਨੇ 77 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ’ਚੋਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ ਜਦਕਿ ਨਾਨ ਮੈਡੀਕਲ ਦੀ ਸੁਖਮਨਦੀਪ ਕੌਰ ਨੇ 73 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਇਸੇ ਲਗਨ ਨਾਲ ਅੱਗੇ ਵੱਧ ਕੇ ਜੀਵਨ ’ਚ ਹੋਰ ਤਰੱਕੀ ਹਾਸਲ ਕਰਨੀ ਚਾਹੀਦੀ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਆਉਣ ਵਾਲੇ ਭਵਿੱਖ ’ਚ ਸ਼ੁਭਕਾਮਨਾਵਾਂ ਦਿੰਦਿਆਂ ਉੱਚੇਰੀ ਸਿੱਖਿਆ ’ਚ ਕੀਤੇ ਜਾਣ ਵਾਲੇ ਡਿਗਰੀ ਕੋਰਸਾਂ ਬਾਰੇ ਵੀ ਜਾਣਕਾਰੀ ਦਿੱਤੀ ਨਾਲ ਹੀ ਉਨ੍ਹਾਂ ਨੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦਾ ਸਹੀ ਮਾਰਗਦਰਸ਼ਨ ਕਰਨ ’ਤੇ ਹੌਂਸਲਾ ਅਫ਼ਜ਼ਾਈ ਵੀ ਕੀਤੀ।ਇਸ ਮੌਕੇ ਪ੍ਰੋ. ਹਰਦੇਵ ਸਿੰਘ, ਪ੍ਰੋ. ਰਣਪ੍ਰੀਤ ਸਿੰਘ, ਪ੍ਰੋ. ਰਣਬੀਰ ਕੌਰ, ਪ੍ਰੋ. ਜਗਦੀਪ ਕੌਰ, ਪ੍ਰੋ. ਅਨੁਰੀਤ ਕੌਰ, ਪ੍ਰੋ. ਰਣਜੀਤ ਸਿੰਘ. ਪ੍ਰੋ. ਪਵਨਦੀਪ ਕੌਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply