Friday, March 29, 2024

ਮੰਡੀਆਂ ’ਚ ਲਿਫਟਿੰਗ ਦੀ ਸਮੱਸਿਆ ਨਾ ਆਉਣ ਦਿੱਤੀ ਜਾਵੇ – ਡਿਪਟੀ ਕਮਿਸ਼ਨਰ

ਮੰਡੀਆਂ ਵਿੱਚ ਹੁਣ ਤੱਕ 5 ਲੱਖ 27 ਹਜ਼ਾਰ 983 ਮੀਟ੍ਰਿਕ ਟਨ ਕਣਕ ਖਰੀਦੀ
ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ ਬਿਊਰੋ) – ਮੰਡੀਆਂ ਵਿੱਚ ਲਿਫਟਿੰਗ ਦੀ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇ ਇਹ ਹਦਾਇਤ ਡਿਪਟੀ Kamaldeep S Sangha DCਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕਰਨ ਦੀ ਖਰੀਦ ਸਬੰਧੀ ਵੱਖ-ਵੱਖ ਖਰੀਦ ਏਜੰਸੀਆਂ ਨੂੰ ਕੀਤੀ।ਉਨ੍ਹਾਂ ਖ਼ਰੀਦ ਏਜੰਸੀਆਂ ਨੂੰ ਕਿਹਾ ਕਿ ਉਹ ਕਣਕ ਦੀ ਖ਼ਰੀਦ ਅਤੇ ਲਿਫਟਿੰਗ ਵਿੱਚ ਕਿਸੇ ਕਿਸਮ ਦੀ ਕੁਤਾਹੀ ਨਾ ਵਰਤਣ ਅਤੇ ਇਨ੍ਹਾਂ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਵੇ।ਉਨ੍ਹਾਂ ਕਿਹਾ ਕਿ ਭਾਵੇਂ ਕਣਕ ਦੀ ਖ਼ਰੀਦ ਅੰਤਿਮ ਪੜਾਅ ਵੱਲ ਵਧ ਰਹੀ ਹੈ ਪਰੰਤੂ ਮੰਡੀਆਂ ਵਿੱਚ ਪੁੱਜੀ ਕਣਕ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ।
          ਉਨ੍ਹਾਂ ਕਿਹਾ ਕਿ ਵੱਖ-ਵੱਖ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਨਿਰਵਿਘਨ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 537120 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ।ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਹੁਣ ਤੱਕ 527983 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਸੰਘਾ ਨੇ ਦੱਸਿਆ ਕਿ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 667 ਕਰੋੜ ਰੁਪਏ ਦੀ ਅਦਾਇਗੀ ਕੀਤੀ ਚੁੱਕੀ ਹੈ।
          ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਕਿਉਂਕਿ ਹੁਣ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਅੱਗ ਲਗਾਉਣ ਦੀਆਂ ਘਟਨਾਵਾਂ ’ਤੇ ਸੈਟੇਲਾਈਟ ਰਾਹੀਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਜੁਰਮਾਨੇ ਕੀਤੇ ਜਾ ਸਕਦੇ ਹਨ।ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਕਿਸਾਨ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤਾਂ ਵਿੱਚ ਹੀ ਵਾਹੁਣ ਨੂੰ ਤਰਜੀਹ ਦੇਣ ਇਸ ਤਰ੍ਹਾਂ ਜਿਥੇ ਖੇਤ ਦੀ ਮਿੱਟੀ ਦੀ ਉਪਜਾਊ ਸ਼ਕਤੀ ਵਧੇਗੀ ਉਥੇ ਹੀ ਮਿੱਤਰ ਕੀੜੇ ਵੀ ਬਚੇ ਰਹਿਣਗੇ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply