Friday, April 19, 2024

ਮਜ਼ਦੂਰ ਦਿਵਸ ਸਬੰਧੀ ਕਰਵਾਇਆ ਸਭਿਆਚਾਰਕ ਪ੍ਰੋਗਰਾਮ

ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਮਜਦੂਰ ਦਿਵਸ PPN0305201808ਸਬੰਧੀ ਕਰਵਾਏ ਗਏ ਸਮਾਗਮ ਵਿੱਚ ਕਮਾਂਡਰ ਆਈ.ਬੀ ਸਿੰਘ ਪ੍ਰਿੰਸੀਪਲ ਸੀ.ਕੇ.ਡੀ ਇੰਸਟੀਚਿਊਟ ਆਫ ਮੈਨੇਜਮੈਂਟ ਨੇ ਵਿਸ਼ੇਸ਼ ਤੋਰ `ਤੇ ਹਾਜਰੀ ਭਰੀ ।ਸਕੂਲ ਸ਼ਬਦ ‘ਦੇਹਿ ਸ਼ਿਵਾ ਬਰ ਮੋਹਿ ਇਹੈ’ ਨਾਲ ਸ਼ੁਰੂ ਕੀਤੇ ਗਏ ਸਭਿਆਚਾਰਕ ਪ੍ਰੋਗਰਾਮ ਦੌਰਾਨ ਗੁਰਮੀਤ ਰਾਜ ਵਲੋਂ ਪੇਸ਼ ਕੀਤੇ ਗਏ ਪੰਜਾਬੀ ਗੀਤ ‘ਛੱਲਾ’, ਦਰਸ਼ਨ ਕੌਰ ਦੇ ਗੀਤ ‘ਕਾਲੇ ਰੰਗ ਦਾ ਪਰਾਂਦਾ’ ਅਤੇ ਨਿਸ਼ਾ ਦੇ ਗੀਤ ‘ਤੂੰ ਲੌਂਗ ਤੇ ਮੈਂ ਲਾਚੀ’ ਨੂੰ ਦਰਸ਼ਕਾਂ ਨੇ ਖੂਬ ਸਰਾਹਿਆ।ਗੀਤ ਸੰਗੀਤ ਤੋਂ ਇਲਾਵਾ ਕੁੱਝ ਮਨੋਰੰਜਕ ਖੇਡਾਂ ਵੀ ਆਯੋਜਿਤ ਕੀਤੀਆਂ ਗਈਆਂ।
              ਕਮਾਂਡਰ ਆਈ.ਬੀ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਕੂਲ ਨੂੰ ਸਾਫ ਸੁਥਰਾ ਰੱਖਣ ਵਿੱਚ ਦਰਜਾ ਚਾਰ ਸਟਾਫ ਦਾ ਵਿਸ਼ੇਸ਼ ਯੋਗਦਾਨ ਹੈ।ਉਨ੍ਹਾਂ ਕਿਹਾ ਕਿ ਇਹੋ ਜਿਹੇ ਪ੍ਰੋਗਰਾਮ ਕਰਮਚਾਰੀਆਂ ਦੀ ਕੰਮ ਪ੍ਰਤੀ ਦਿਲਚਸਪੀ ਤੇ ਇਮਾਨਦਾਰੀ ਦਰਸਾਉਣ ਵਿੱਚ ਵਿਸ਼ੇਸ਼ ਸਹਾਈ ਹੁੰਦੇ ਹਨ।ਉਨ੍ਹਾਂ ਕਿਹਾ ਕਿ ਹਰ ਕੰਮ ਦੀ ਆਪਣੀ ਮਹੱਤਤਾ ਹੁੰਦੀ ਹੈ ਅਤੇ ਕਿਸੇ ਕੰਮ ਨਾਲ ਵੀ ਨਫਰਤ ਨਹੀਂ ਕੀਤੀ ਜਾਣੀ ਚਾਹੀਦੀ।ਇਸ ਸਮੇਂ ਮੈਨੇਜਮੈਂਟ ਵਲੋਂ ਸਤਨਾਮ ਸਿੰਘ ਮੱਟੂ ਅਤੇ ਬਲਵੰਤ ਸਿੰਘ ਆਦਿ ਮੁਲਾਜ਼ਮਾਂ ਨੂੰ ਉਨ੍ਹਾ ਦੁਆਰਾ ਨਿਭਾਈਆਂ ਜਾ ਰਹੀਆਂ ਸੇਵਾਂਵਾਂ ਲਈ ਸਨਮਾਨਿਤ ਕੀਤਾ ਗਿਆ।ਸਕੂਲ ਦੇ ਪਿ੍ਰੰਸੀਪਲ/ ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਪ੍ਰੋਗਰਾਮ ਨੂੰ ਸਫਲ ਬਨਾਉਣ ਲਈ ਸਟਾਫ ਵਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਆਈ.ਬੀ ਸਿੰਘ ਨੂੰ ਸਕੂਲ ਵੱਲੋਂ ਸਨਮਾਨਿਆ ਗਿਆ।ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਅਤੇ ਨਵਪ੍ਰੀਤ ਸਿੰਘ ਸਾਹਣੀ ਨੇ ਸਾਰੇ ਸਟਾਫ ਨੂੰ ਮਜਦੂਰ ਦਿਵਸ ਦੀ ਵਧਾਈ ਦਿੱਤੀ।ਪ੍ਰੋਗਰਾਮ ਦੌਰਾਨ ਸਕੂਲ ਦੀਆਂ ਮੁੱਖ ਅਧਿਆਪਕਾਵਾਂ ਸ਼੍ਰੀਮਤੀ ਰੇਣੂ ਆਹੂਜਾ, ਸ਼੍ਰੀਮਤੀ ਨਿਸ਼ਚਿੰਤ ਕੌਰ, ਸ਼੍ਰੀਮਤੀ ਕਵਲਪ੍ਰੀਤ ਕੌਰ, ਸ਼੍ਰੀਮਤੀ ਕਿਰਨਜੋਤ ਕੌਰ, ਸ਼੍ਰੀਮਤੀ ਰਵਿੰਦਰ ਕੌਰ, ਇੰਜੀ: ਜੈਦੀਪ ਸਿੰਘ ਤੋਂ ਇਲਾਵਾ ਅਧਿਆਪਕ, ਸਟਾਫ ਅਤੇ ਵੱਡੀ ਗਿਣਤੀ `ਚ ਵਿਦਿਆਰਥੀ ਹਾਜਰ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply