Thursday, April 25, 2024

ਸਿੱਖ ਬੱਚਿਆਂ ਦਾ ਕਕਾਰਾਂ ਸਮੇਤ ਨੀਟ ਪ੍ਰੀਖਿਆ ’ਚ ਬੈਠਣਾ ਯਕੀਨੀ ਹੋਵੇ – ਲੌਂਗੋਵਾਲ

ਕੇਂਦਰੀ ਮੰਤਰੀ ਸ੍ਰੀ ਪ੍ਰਕਾਸ਼ ਜਾਵੜੇਕਰ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰੀ ਮਨੁੱਖੀ ਸ੍ਰੋਤ ਵਿਕਾਸ ਮੰਤਰੀ ਸ੍ਰੀ ਪ੍ਰਕਾਸ਼ Longowalਜਾਵੜੇਕਰ ਨੂੰ ਇੱਕ ਪੱਤਰ ਲਿਖ ਕੇ ਐਨ.ਈ.ਈ.ਟੀ (ਨੀਟ) ਪ੍ਰੀਖਿਆ ਵਿਚ ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀਆਂ ਨੂੰ ਕਿਰਪਾਨ ਤੇ ਕੜੇ ਸਮੇਤ ਬੈਠਣ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਪੱਤਰ ਦਾ ਉਤਾਰਾ ਸੀ.ਬੀ.ਐਸ.ਈ ਦੇ ਚੇਅਰਮੈਨ ਨੂੰ ਵੀ ਭੇਜਿਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਵਾਰ ਦੀ ਨੀਟ ਪ੍ਰੀਖਿਆ ਜੋ 6 ਮਈ ਨੂੰ ਦੇਸ਼ ਭਰ ਵਿਚ ਹੋ ਰਹੀ ਹੈ ਅਤੇ ਇਸ ਦੌਰਾਨ ਅੰਮ੍ਰਿਤਧਾਰੀ ਸਿੱਖ ਬੱਚਿਆਂ ਦੇ ਕੱਕਾਰਾਂ ਸਮੇਤ ਪ੍ਰੀਖਿਆ ਵਿਚ ਬੈਠਣ ਨੂੰ ਯਕੀਨੀ ਬਣਾਉਣ ਸਬੰਧੀ ਤੁਰੰਤ ਆਦੇਸ਼ ਜਾਰੀ ਕੀਤੇ ਜਾਣ।
ਲੌਂਗੋਵਾਲ ਨੇ ਪੱਤਰ ਰਾਹੀਂ ਇਤਰਾਜ ਜਿਤਾਇਆ ਕਿ ਸ਼੍ਰੋਮਣੀ ਕਮੇਟੀ ਪਾਸ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਵੱਲੋਂ ਇਹ ਸ਼ਿਕਾਇਤਾਂ ਭੇਜੀਆਂ ਜਾ ਰਹੀਆਂ ਹਨ ਕਿ ਨੀਟ ਪ੍ਰੀਖਿਆ ਦੌਰਾਨ ਉਨ੍ਹਾਂ ਨੂੰ ਕਕਾਰਾਂ ਸਮੇਤ ਬੈਠਣ ਦੀ ਮਨਾਹੀ ਕੀਤੀ ਜਾ ਰਹੀ ਹੈ, ਜੋ ਸਿੱਖ ਮਰਿਯਾਦਾ ਦੀ ਉਲੰਘਣਾ ਹੈ।ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਵੀ ਅਜਿਹੀਆਂ ਸ਼ਿਕਾਇਤਾਂ ਮਿਲਦੀਆਂ ਰਹੀਆਂ ਹਨ।ਉਨ੍ਹਾਂ ਲਿਖਿਆ ਕਿ ਸਿੱਖ ਕੱਕਾਰਾਂ ਦਾ ਹਿੱਸਾ ਕਿਰਪਾਨ ਤੇ ਕੜਾ ਸਿੱਖਾਂ ਦੀ ਧਾਰਮਿਕ ਪਛਾਣ ਵਜੋਂ ਮਾਨਤਾ ਰੱਖਦੇ ਹਨ।ਸਿੱਖ ਰਹਿਤ ਮਰਯਾਦਾ ਅਨੁਸਾਰ ਹਰ ਅੰਮ੍ਰਿਤਧਾਰੀ ਸਿੱਖ ਲਈ ਕੱਕਾਰ ਪਹਿਨਣੇ ਲਾਜ਼ਮੀ ਹਨ।ਉਨ੍ਹਾਂ ਕਿਹਾ ਕਿ ਜਦੋਂ ਵੀ ਕਿਤੇ ਸਿੱਖਾਂ ਨੂੰ ਇਨ੍ਹਾਂ ਧਾਰਮਿਕ ਚਿਨ੍ਹਾਂ ਨੂੰ ਉਤਾਰਨ ਲਈ ਮਜਬੂਰ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਸੱਟ ਵੱਜਦੀ ਹੈ।ਇਸ ਲਈ ਤੁਰੰਤ ਹੁਕਮ ਜਾਰੀ ਕੀਤੇ ਜਾਣ ਕਿ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀਆਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply