Friday, March 29, 2024

ਪੁਰਖਿਆਂ ਦੀਆਂ ਕੁਰਬਾਨੀਆਂ ਤੋਂ ਨਵੀਂ ਪੀਨੀਰੀ ਨੂੰ ਜਾਣੂ ਕਰਵਾਉਣਾ ਬੇਹੱਦ ਜ਼ਰੂਰੀ – ਸ਼ੇਰਗਿਲ

ਸਾਰਾਗੜੀ ਦੇ ਸ਼ਹੀਦਾਂ ਦੀ ਯਾਦ ਵਿਚ ਵਾਰ ਮੈਮੋਰੀਅਲ ਵਿਖੇ ਹੋਇਆ ਵਿਲੱਖਣ ਪ੍ਰੋਗਰਾਮ
ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਾਰਾਗੜ੍ਹੀ ਦੀ ਲੜਾਈ, ਜੋ ਕਿ ਵਿਸ਼ਵ ਦੀਆਂ 5 ਵਿਲੱਖਣ ਜੰਗਾਂ ਵਿਚ ਸ਼ਾਮਿਲ ਹੈ, ਵਿਚ ਸ਼ਾਮਿਲ 21 ਸਿੱਖ PPN0605201806ਫੌਜੀਆਂ ਦੀ ਬਹਾਦਰੀ ਦੀ ਯਾਦ ਵਿਚ ਬੀਤੀ ਰਾਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲ ਸਦਕਾ ਪੰਜਾਬ ਸਟੇਟ ਵਾਰ ਹੀਰੋਜ਼ ਅਤੇ ਮੈਮੋਰੀਅਲ, ਅਟਾਰੀ ਰੋਡ ਵਿਖੇ ਸ਼ਾਨਦਾਰ ਨਾਟਕੀ ਰੂਪਾਂਤਰ, ਜੋ ਕਿ ਰੌਸ਼ਨੀ ਅਤੇ ਅਵਾਜ਼ ’ਤੇ ਅਧਾਰਿਤ ਸੀ, ਦੀ ਬਾਖੂਬੀ ਪੇਸ਼ਕਾਰੀ ਕੀਤੀ ਗਈ।ਮੁੱਖ ਮੰਤਰੀ ਦੇ ਸੀਨੀਅਰ ਸਲਹਾਕਾਰ ਲੈਫਟੀਨੈਂਟ ਜਨਰਲ ਟੀ.ਐਸ ਸ਼ੇਰਗਿਲ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ, ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬਿ੍ਰਗੇਡੀਅਰ ਜੇ.ਐਸ ਅਰੋੜਾ ਹਾਜ਼ਰ ਰਹੇ।
           ਹਰਬਖਸ਼ ਸਿੰਘ ਲਾਟਾ ਦੀ ਟੀਮ ਵੱਲੋਂ ਤਿਆਰ ਕੀਤੇ ਗਏ ਇਸ ਪ੍ਰੋਗਰਾਮ ਨੂੰ ਲੋਕਾਂ ਨੇ ਰੱਜਵੀਂ ਦਾਦ ਦਿੱਤੀ। ਇਸ ਮੌਕੇ ਸੰਬੋਧਨ ਕਰਦੇ ਸ਼ੇਰਗਿਲ ਨੇ ਕਿਹਾ ਕਿ ਦੇਸ਼ ਤੇ ਕੌਮ ਲਈ ਜਾਨਾਂ ਵਾਰ ਗਏ ਫੌਜੀਆਂ ਦੀ ਬਹਾਦਰੀ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂੰ ਕਰਵਾਉਣ ਦੇ ਮਕਸਦ ਨਾਲ ਇਹ ਪ੍ਰੋਗਰਾਮ ਉਲੀਕਿਆ ਗਿਆ ਸੀ ਅਤੇ ਅਜਿਹੇ ਸ਼ੋਅ ਸਾਰੇ ਪੰਜਾਬ ਵਿਚ ਕਰਵਾਏ ਜਾਣਗੇ।ਉਨਾਂ ਦੱਸਿਆ ਕਿ ਹੁਣ ਅਗਲਾ ਪ੍ਰੋਗਰਾਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਕਰਵਾਇਆ ਜਾਵੇਗਾ।ਉਨਾਂ ਕਿਹਾ ਕਿ ਸਾਰਾਗੜੀ ਦੇ ਸ਼ਹੀਦਾਂ ਨੂੰ ਯਾਦ ਕਰਨ ਦਾ ਅਰਥ ਹੈ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਇਹ ਯਾਦ ਕਰਵਾਉਣਾ ਕਿ ਉਨਾਂ ਦੇ ਪੁਰਖੇ ਦੇਸ਼ ਤੇ ਕੌਮ ਵਾਸਤੇ ਜੋ ਕੁਰਬਾਨੀਆਂ ਕਰ ਗਏ ਹਨ, ਸਾਨੂੰ ਉਨਾਂ ਦੇ ਪਾਏ ਪੂਰਨਿਆਂ ’ਤੇ ਚੱਲਣ ਦੀ ਲੋੜ ਹੈ।
       ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਅਮਰੀਕ ਸਿੰਘ ਪਵਾਰ, ਐਸ.ਡੀ. ਐਮ ਵਿਕਾਸ ਹੀਰਾ, ਕਾਰਜਕਾਰੀ ਮੈਜਿਸਟਰੇਟ ਸ਼ਿਵਰਾਜ ਸਿੰਘ ਬੱਲ, ਕਰਨਲ ਅਮਰਬੀਰ ਸਿੰਘ ਚਾਹਲ, ਮੇਜਰ ਸਿਧਾਰਥ, ਕਰਨਲ ਐਚ.ਪੀ ਸਿੰਘ, ਤਹਿਸੀਲਦਾਰ ਮਨਿੰਦਰ ਸਿੰਘ ਸਿੱਧੂ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply