Thursday, April 25, 2024

ਖ਼ਾਲਸਾ ਕਾਲਜ ਸੀਨੀ. ਸੈਕੰ. ਸਕੂਲਾਂ ਦੇ ਵਿਦਿਆਰਥੀਆਂ ਨੇ 12ਵੀਂ ’ਚ ਹਾਸਲ ਕੀਤੇ ਉਚ ਸਥਾਨ

ਅੰਮ੍ਰਿਤਪਾਲ ਸਿੰਘ ਨੇ ਜ਼ਿਲ੍ਹੇ’ਚੋਂ 6ਵਾਂ ਤੇ ਮਾਨਸ਼ੀ ਸ਼ਰਮਾ ਨੇ ਹਾਸਲ ਕੀਤਾ ਚੌਥਾ ਸਥਾਨ

PPN0805201810ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਅੰਮ੍ਰਿਤਪਾਲ ਸਿੰਘ ਨੇ 12ਵੀਂ ਜਮਾਤ ਆਰਟਸ ਗਰੁੱਪ ’ਚੋਂ 94 ਪ੍ਰਤੀਸ਼ਤ ਨਾਲ 422 ਅੰਕਾਂ ਹਾਸਲ ਕਰਕੇ ਜ਼ਿਲ੍ਹੇ ਭਰ ’ਚੋਂ 6ਵਾਂ ਸਥਾਨ, ਲੜਕਿਆਂ ’ਚੋਂ ਪਹਿਲਾ ਸਥਾਨ ਅਤੇ ਪੰਜਾਬ ਪੱਧਰ ਤੇ 26ਵਾਂ ਮੈਰਿਟ ਰੈਂਕ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਮਾਨਸ਼ੀ ਸ਼ਰਮਾ ਨੇ ਕਾਮਰਸ ਗਰੁੱਪ ’ਚੋਂ 94.22 ਫ਼ੀਸਦੀ ਨਾਲ 424 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ’ਚੋਂ ਚੌਥਾ ਤੇ ਪੰਜਾਬ ਪੱਧਰ ’ਤੇ 24ਵਾਂ ਰੈਂਕ ਹਾਸਲ ਕਰਕੇ ਸਕੂਲ, ਮਾਤਾ-ਪਿਤਾ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।
    ਉਕਤ ਵਿਦਿਆਰਥੀਆਂ ਦੀ ਇਸ ਸਫ਼ਲਤਾ ’ਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਗਰਲਜ਼ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਉਕਤ ਸਕੂਲਾਂ ਦੇ ਪ੍ਰਿੰਸੀਪਲ ਵੱਲੋਂ ਵਿੱਦਿਅਕ ਅਦਾਰਿਆਂ ਨੂੰ ਸਿਖ਼ਰਾਂ ’ਤੇ ਲਿਜਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।
    ਇਸ ਮੌਕੇ ਵਿਦਿਆਰਥੀ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਹ ਉਚੇਰੀ ਵਿੱਦਿਆ ਹਾਸਲ ਕਰਕੇ ਆਈ.ਪੀ.ਐਸ ਬਣ ਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦਾ ਹੈ ਅਤੇ ਮਾਨਸ਼ੀ ਸ਼ਰਮਾ ਨੇ ਕਿਹਾ ਕਿ ਉਹ ਬੈਕਿੰਗ ਸੈਕਟਰ ਵੱਲ ਜਾਣਾ ਚਾਹੁੰਦੀ ਹੈ ਅਤੇ ਬੈਂਕ ਅਫ਼ਸਰ ਬਣਨਾ ਚਾਹੁੰਦੀ ਹੈ।
    ਸਕੂਲ ਦੀ ਪ੍ਰਾਰਥਨਾ ਸਭਾ ਉਪਰੰਤ ਸੰਸਥਾ ਦੇ ਪ੍ਰਿੰ: ਡਾ. ਗੋਗੋਆਣੀ ਵੱਲੋਂ ਵਿਦਿਆਰਥੀ ਅਤੇ ਉਸ ਦੇ ਮਾਪਿਆਂ ਨੂੰ ਸਿਰਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਡਾ. ਗੋਗੋਆਣੀ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਮੇਜ਼ਬਾਨ ਸਕੂਲ ਦੀ ਸੀਨੀਅਰ ਭੰਗੜਾ ਟੀਮ ਦਾ ਮਂੈਬਰ ਵੀ ਹੈ ਅਤੇ ਇਸ ਨੇ ਸਹਿ-ਅਕਾਦਮਿਕ ਰਾਜ-ਪੱਧਰ ਵਿੱਦਿਅਕ ਮੁਕਾਬਲੇ ’ਚ ਤੀਜਾ ਸਥਾਨ ਹਾਸਲ ਕੀਤਾ ਸੀ। ਇਸ ਮਾਣਮਤੀ ਪ੍ਰਾਪਤੀ ’ਤੇ ਡਾ. ਗੋਗੋਆਣੀ ਨੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਵਿਦਿਆਰਥੀਆਂ ਨੂੰ ਕਿਹਾ ਕਿ ਤੁਸੀਂ ਵੀ ਇਸ ਵਿਦਿਆਰਥੀ ਵਾਂਗ ਮਿਹਨਤ ਕਰਕੇ ਸਫ਼ਲਤਾ ਹਾਸਲ ਕਰੋ।ਇਸ ਮੌਕੇ ਪ੍ਰਿੰ: ਨਾਗਪਾਲ ਨੇ ਵਿਦਿਆਰਥਣ ਮਾਨਸ਼ੀ ਦਾ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਉਂਦਿਆਂ ਉਸਨੂੰ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਭਵਿੱਖ ’ਚ ਉਚ ਸਥਾਨ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।   

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply