Friday, April 19, 2024

ਪੰਜਾਬ ਬੋਰਡ ਦੀ ਵਿਵਾਦਤ ਪੁਸਤਕ ’ਤੇ ਰੋਕ ਸਿੱਖ ਕੌਮ ਤੇ ਪੰਜਾਬੀਆਂ ਦੀ ਜਿੱਤ -ਲੌਂਗੋਵਾਲ

ਸਰਕਾਰ ਦਾ ਪੱਤਰ ਮਿਲਣ ’ਤੇ ਸ਼੍ਰੋਮਣੀ ਕਮੇਟੀ ਦੇਵੇਗੀ 2 ਵਿਦਵਾਨ

Longowalਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਵੱਲੋਂ ਬਾਰ੍ਹਵੀਂ ਦੇ ਸਿਲੇਬਸ ਅਤੇ ਪਾਠਕ੍ਰਮ ਦੀ ਪੁਸਤਕ ’ਤੇ ਰੋਕ ਲਗਾਉਣ ਨੂੰ ਸਿੱਖ ਕੌਮ ਅਤੇ ਪੰਜਾਬੀਆਂ ਦੀ ਜਿੱਤ ਕਰਾਰ ਦਿੱਤਾ ਹੈ।ਅੱਜ ਜਾਰੀ ਇੱਕ ਬਿਆਨ ਰਾਹੀਂ ਲੌਂਗੋਵਾਲ ਨੇ ਕਿਹਾ ਕਿ ਸਮੁੱਚੇ ਸਿੱਖ ਪੰਥ ਦੀ ਮੰਗ ਸੀ ਕਿ ਇਹ ਵਿਵਾਦਤ ਪੁਸਤਕ ਵਾਪਸ ਲਈ ਜਾਵੇ, ਕਿਉਂਕਿ ਇਸ ਵਿਚ ਸਿੱਖ ਕੌਮ ਅਤੇ ਪੰਜਾਬ ਦੇ ਇਤਿਹਾਸ ਨੂੰ ਨਜ਼ਰਅੰਦਾਜ਼ ਕਰ ਕੇ ਸਿੱਖ ਪੰਥ ਅਤੇ ਪੰਜਾਬੀਆਂ ਨਾਲ ਧ੍ਰੋਹ ਕੀਤਾ ਗਿਆ ਸੀ।ਉਨ੍ਹਾਂ ਕਿਹਾ ਕਿ ਚਲੋ ਦੇਰ ਨਾਲ ਹੀ ਸਹੀ ਪਰ ਸਰਕਾਰ ਦੇ ਰੋਕ ਲਗਾਉਣ ਨਾਲ ਇਹ ਸਿੱਧ ਹੋ ਗਿਆ ਹੈ ਕਿ ਉਸ ਪਾਸੋਂ ਭਾਰੀ ਭੁੱਲ ਹੋਈ ਸੀ।ਲੌਂਗੋਵਾਲ ਨੇ ਸਰਕਾਰ ਵੱਲੋਂ ਬਣਾਈ ਗਈ ਨਿਗਰਾਨ ਕਮੇਟੀ ਤੇ ਵੀ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਪ੍ਰੋ. ਕਿਰਪਾਲ ਸਿੰਘ ਚੰਡੀਗੜ੍ਹ ਦੀ ਅਗਵਾਈ ਵਿਚ ਬਣਾਈ ਗਈ ਕਮੇਟੀ ਦਾ ਸ਼੍ਰੋਮਣੀ ਕਮੇਟੀ ਸਵਾਗਤ ਕਰਦੀ ਹੈ ਅਤੇ ਸਰਕਾਰ ਵੱਲੋਂ ਪੱਤਰ ਮਿਲਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਦੋ ਮੈਂਬਰ ਦੇ ਦਿੱਤੇ ਜਾਣਗੇ।ਪ੍ਰਧਾਨ ਨੇ ਸਮੁੱਚੇ ਖਾਲਸਾ ਪੰਥ ਅਤੇ ਪੰਜਾਬੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਮਾਮਲੇ ਤੇ ਪੰਥਕ ਧਿਰਾਂ, ਸ਼੍ਰੋਮਣੀ ਅਕਾਲੀ ਦਲ, ਸਿੱਖ ਬੁਧੀਜੀਵੀਆਂ ਅਤੇ ਸੰਗਤਾਂ ਦੇ ਸੁਹਿਰਦ ਯਤਨਾ ਨਾਲ ਹੀ ਇਹ ਸੰਭਵ ਹੋ ਸਕਿਆ ਹੈ।
 

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply