Friday, April 19, 2024

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਅਰਦਾਸ ਦਿਵਸ ਮਨਾਇਆ

PPN1008201812 ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵਨਿਊ ਵਿਖੇ ਵਿਦਿਆਰਥੀਆਂ ਦੀ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਸਫ਼ਲਤਾ ਹਾਸਲ ਕਰਨ ਲਈ ਅਰਦਾਸ ਦਿਵਸ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਦੀ ਦੇਖ-ਰੇਖ ’ਚ ਕਰਵਾਏ ਗਏ ਅਰਦਾਸ ਦਿਵਸ ਮੌਕੇ ਕਾਲਜ ਵਿਦਿਆਰਥਣਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਰਸਭਿੰਨਾ ਕੀਰਤਨ ਸੁਣਾ ਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ। PPN1008201813
ਪ੍ਰਿੰਸੀਪਲ ਡਾ. ਢਿੱਲੋਂ ਨੇ ਵਿਦਿਆਰਥਣਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਮਿਹਨਤ ਅਤੇ ਲਗਨ ਨਾਲ ਕੀਤੀ ਗਈ ਵਿੱਦਿਆ ਇਨਸਾਨ ਨੂੰ ਸਿਖ਼ਰਾਂ ’ਤੇ ਪਹੁੰਚਾਉਂਦੀ ਹੈ।ਉਨ੍ਹਾਂ ਕਿਹਾ ਕਿ ਸਮਾਜ ’ਚ ਉਚ ਰੁਤਬਾ ਤਾਂ ਹੀ ਹਾਸਲ ਹੋ ਸਕਦਾ ਹੈ ਜੇਕਰ ਨਕਲ੍ਹ ਦਾ ਤਿਆਗ ਕਰਕੇ ਇਮਾਨਦਾਰੀ ਨਾਲ ਪ੍ਰੀਖਿਆ ਦਿੱਤੀ ਜਾਵੇ। ਇਸ ਮੌਕੇ ਪ੍ਰਿੰ: ਡਾ. ਢਿੱਲੋਂ ਨੇ ਕੀਰਤਨ ਗਾਇਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਰੋਪਾਓ ਭੇਟ ਕੀਤਾ। ਇਸ ਮੌਕੇ ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਟਰਾਂਸਪੋਰਟ ਵਿਭਾਗ ਤੇ ਪੁਲਿਸ ਵਲੋਂ ਸਕੂਲ ਬੱਸਾਂ ਦੀ ਅਚਨਚੇਤ ਜਾਂਚ, 33 ਵਾਹਨਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ …

Leave a Reply