Friday, March 29, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸੜਕ ਸੁਰੱਖਿਆ ਸੰਬੰਧੀ ਸੈਮੀਨਾਰ

PPN1105201802ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਟਰੈਫਿਕ ਐਜੂਕੇਸ਼ਨ ਸੈਲ ਦੇ ਸਬ ਇੰਸਪੈਕਟਰ ਪਰਮਜੀਤ ਸਿੰਘ, ਐਚ.ਸੀ ਕੰਵਲਜੀਤ ਸਿੰਘ ਤੇ ਟਰੈਫਿਕ ਮਾਰਸ਼ਲ ਸੁਰਿੰਦਰ ਪਾਲ ਸਿੰਘ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਚਾਰ ਪਹੀਆ ਵਾਹਨ ਚਾਲਕਾਂਾਂ ਲਈ ਸੜਕ ਸੁਰੱਖਿਆ ਸੰਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਬੱਚਿਆਂ ਨੂੰ ਟਰੈਫਿਕ ਸੰਬੰਧੀ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ।ਸਬ ਇੰਸਪੈਕਟਰ ਪਰਮਜੀਤ ਸਿੰਘ ਨੇ, ਤੇਜ਼ ਡਰਾਈਵਿੰਗ, ਓਵਰਸਪੀਡ, ਲਾਲ ਬੱਤੀ ਜੰਪ, ਓਵਰਲੋਡਿੰਗ ਨਾ ਕਰਨ ਅਤੇ ਨਾਬਾਲਿਗ ਬੱਚਿਆਂ ਨੂੰ ਵਾਹਣ ਨਾ ਚਲਾਉਣ ਬਾਰੇ ਜਾਗਰੂਕ ਕੀਤਾ।ਬੱਚਿਆਂ ਬੱਚਿਆਂ ਨੂੰ ਕੁੱਝ ਵੀਡੀਓ ਸਲਾਈਡਾਂ ਵੀ ਦਿਖਾਈਆਂ ਗਈਆਂ।ਮੋਟਰ ਵਹੀਕਲ ਐਕਟ ਬਾਰੇ ਵਿਸਥਾਰਿਤ ਜਾਣਕਾਰੀ ਦਿੱਤੀ ਗਈ ਅਤੇ ਵਾਹਨ ਚਾਲਕਾਂ ਨੂੰ ਨਵੇਂ ਜਾਰੀ ਹੋਈ “ਸੇਫ ਸਕੂਲ ਵਾਹਨ ਸਕੀਮ” ਬਾਰੇ ਜਾਣੂ ਕਰਾਇਆ ਗਿਆ।ਟਰੈਫਿਕ ਨਿਯਮਾਂ ਬਾਰੇ ਪੁੱਛੇ ਸਵਾਲਾਂ ਦੇ ਸਹੀ ਜਾਵਬ ਦੇਣ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ, ਜਸਵਿੰਦਰ ਸਿੰਘ ਐਡਵੋਕੇਟ, ਕੁਲਜੀਤ ਸਿੰਘ ਸਾਹਨੀ ਅਤੇ ਪਿ੍ਰੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਵੀ ਹਾਜ਼ਰ ਸਨ।  

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply