Friday, March 29, 2024

ਸੂਬੇ ਵਿੱਚ ਮਾਨਤਾ ਪ੍ਰਾਪਤ ਸਕੂਲ ਬੰਦ ਨਹੀਂ ਕੀਤੇ ਜਾਣਗੇ – ਸਿਖਿਆ ਮੰਤਰੀ ਸੋਨੀ

ਅਮ੍ਰਿਤਸਰ, 13 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਵਿਚ ਚੱਲ ਰਿਹਾ ਕੋਈ ਵੀ ਮਾਨਤਾ ਪ੍ਰਾਪਤ ਸਕੂਲ ਬੰਦ ਨਹੀਂ ਕੀਤਾ ਜਾਵੇਗਾ।ਸਕੂਲ PPN1305201807ਸਿੱਖਿਆ ਮੰਤਰੀ ਓ.ਪੀ ਸੋਨੀ ਨੇ ਇਹ ਐਲਾਨ ਅੱਜ ਪੰਜਾਬ ਪ੍ਰਾਈਵੇਟ ਸਕੂਲ ਆਰਗੇਨਾਈਜ਼ੇਨ (ਪੀ.ਪੀ.ਐਸ.ਓ) ਦੇ 31 ਮੈਂਬਰੀ ਵਫ਼ਦ ਨਾਲ ਮੁਲਾਕਾਤ ਸਮੇਂ ਕੀਤਾ।ਉਨਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਇਕ ਵੀ ਮਾਨਤਾ ਪ੍ਰਾਪਤ ਸਕੂਲ ਬੰਦ ਕਰਨ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ, ਬਸ਼ਰਤੇ ਕਿ ਉਹ ਸਰਕਾਰ ਵੱਲੋਂ ਦਿੱਤੇ ਮਾਪਦੰਡ ਪੂਰੇ ਕਰਦਾ ਹੋਵੇ।ਉਨ੍ਹਾਂ ਕਿਹਾ ਕਿ ਸਾਰੇ ਸਬੰਧਤ ਸਕੂਲ ਪੰਜਾਬ ਵਿਚ ਕੰਮ ਕਰਦੇ ਰਹਿਣਗੇ, ਪਰ ਸਰਕਾਰ ਇਕ ਅਜਿਹੀ ਨੀਤੀ ਤਿਆਰ ਕਰੇਗੀ ਜੋ ਇਹਨਾਂ ਸਕੂਲਾਂ ਦੇ ਮਾਮਲਿਆਂ ਦਾ ਪ੍ਰਬੰਧਨ ਕਰੇਗੀ।
       ਸੋਨੀ ਨੇ ਕਿਹਾ ਕਿ ਉਨਾਂ ਦਾ ਮੰਨਣਾ ਹੈ ਕਿ ਨਿੱਜੀ ਮਾਨਤਾ ਪ੍ਰਾਪਤ ਸਕੂਲ ਸਿੱਖਿਆ ਦੇ ਖੇਤਰ ਵਿੱਚ ਇਕ ਰਚਨਾਤਮਕ ਭੂਮਿਕਾ ਨਿਭਾਅ ਰਹੇ ਹਨ ਅਤੇ ਸੂਬੇ ਨੂੰ ਹਰ ਤਰ੍ਹਾਂ ਦੇ ਵਿਦਿਅਕ ਬੁਨਿਆਦੀ ਢਾਂਚੇ ਦੀ ਲੋੜ ਹੈ।ਸੋਨੀ ਨੇ ਅੱਗੇ ਕਿਹਾ ਕਿ ਬਤੌਰ ਸਿੱਖਿਆ ਮੰਤਰੀ ਉਹ ਸੰਭਵ ਕੋਸ਼ਿਸ ਕਰਨਗੇ ਕਿ ਸਾਰੇ ਪੰਜਾਬ ਦੇ ਬੁਨਿਆਦੀ ਸਿੱਖਿਆ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇ, ਜੋ ਸਰਕਾਰ ਦੇ ਨਾਲ-ਨਾਲ ਨਿੱਜੀ ਅਦਾਰਿਆਂ ਦੀ ਸਹਾਇਤਾ ਨਾਲ ਹੀ ਹੋ ਸਕਦਾ ਹੈ।
 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply