Friday, March 29, 2024

ਕਿਰਾਏਦਾਰ ਜਾਂ ਪੀ.ਜੀ. ਰੱਖਣ ਤੋਂ ਪਹਿਲਾਂ ਥਾਣੇ ਵਿੱਚ ਸੂਚਨਾ ਦਰਜ਼ ਕਰਵਾਉਣ ਸਬੰਧੀ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ -ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ, ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ, ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ਤੇ ਪਾਬੰਦੀ ਲਗਾਉਂਦਾ ਹਾਂ ਕਿ ਜਦੋਂ ਵੀ ਕੋਈ ਮਕਾਨ ਮਾਲਕ ਆਪਣੀ ਰਿਹਾਇਸ਼ੀ ਜਗ੍ਹਾਂ ਨੂੰ ਕਿਸੇ ਕਿਰਾਏਦਾਰ ਜਾਂ ਪੀ.ਜੀ ਨੂੰ ਕਿਰਾਏ ਪਰ ਰਹਿਣ ਲਈ ਦੇਵੇਗਾ ਤਾਂ ਉਸ ਤੋਂ ਪਹਿਲਾਂ ਮਕਾਨ ਮਾਲਕ ਉਸ ਕਿਰਾਏਦਾਰ ਅਤੇ ਪੀ.ਜੀ ਤੋਂ ਉਸ ਦੀ ਪੱਕੀ ਰਿਹਾਇਸ਼ ਦੇ ਸਬੰਧ ਵਿੱਚ ਸਾਰੇ ਕਾਗਜ਼ਾਤ ਜਿਵੇਂ ਕਿ ਨਾਮ, ਪਤਾ, ਥਾਣਾ, ਫੋਟੋ ਸਮੇਤ ਮੋਬਾਇਲ ਨੰਬਰ ਸਬੰਧਤ ਥਾਣਾ ਨੂੰ ਮੁਹੱਈਆ ਕਰਵਾਏਗਾ ਤਾਂ ਜੋ ਇਹਨਾਂ ਕਿਰਾਏਦਾਰਾਂ ਜਾਂ ਪੀ.ਜੀ ਦਾ ਥਾਣਾ ਦੇ ਸਬੰਧਤ ਰਜਿਸਟਰ ਵਿੱਚ ਇੰਦਰਾਜ ਕੀਤਾ ਜਾ ਸਕੇ।ਸਬੰਧਤ ਮੁੱਖ ਅਫ਼ਸਰ ਥਾਣਾ ਉਸ ਵਿਅਕਤੀ ਦੀ ਪੁਲਿਸ ਵੈਰੀਫਿਕੇਸ਼ਨ ਉਸ ਦੀ ਪੱਕੀ ਰਿਹਾਇਸ ਦੇ ਥਾਣੇ ਤੋਂ ਕਰਵਾਉਣ ਦਾ ਜਿੰਮੇਵਾਰ ਹੋਵੇਗਾ।ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ, ਜੋ 10 ਜੁਲਾਈ  2018 ਤੱਕ ਲਾਗੂ ਰਹੇਗਾ। 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply