Friday, April 19, 2024

ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਵਿਖੇ ਮਾਂ ਦਿਵਸ ਮਨਾਇਆ

PPN1405201811 ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਵਿਖੇ ਮਾਂ ਦਿਵਸ ਮੌਕੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੰਬੋਜ਼ ਦੀ ਰਹਿਨੁਮਾਈ ਹੇਠ ਆਯੋਜਿਤ ਪ੍ਰੋਗਰਾਮ ’ਚ ਸਕੂਲ ਵਿਦਿਆਰਥੀਆਂ ਨੇ ‘ਮੇਰੀ ਮਾਂ’ ਵਿਸ਼ੇ ’ਤੇ ਡਾਂਸ ਪੇਸ਼ ਕੀਤਾ।ਪ੍ਰਿੰ: ਕੰਬੋਜ਼ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਆਪਣੀ ਮਾਂ ਦਾ ਆਦਰ-ਸਤਿਕਾਰ ਕਰਨ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਕਿਹਾ ਕਿ ਕਿ ਹਰ ਮਾਂ ਬੱਚੇ ਲਈ ਪ੍ਰੇਰਣਾ ਸਰੋਤ ਹੁੰਦੀ ਹੈ ਅਤੇ ਇਹ ਮਾਂ ਹੀ ਹੁੰਦੀ ਹੈ ਜੋ ਆਪਣੇ ਬੱਚਿਆਂ ਲਈ ਹਰੇਕ ਮੁਸ਼ਕਿਲ ਸਹਿਨ ਕਰਕੇ ਉਸਨੂੰ ਸਮਾਜ ’ਚ ਕਦਮ ਨਾਲ ਕਦਮ ਮਿਲਾ ਕੇ ਚਲਣ ਦੇ ਕਾਬਿਲ ਬਣਾਉਂਦੀ ਹੈ।ਉਨ੍ਹਾਂ ਕਿਹਾ ਕਿ ਭਾਵੇਂ ਕਿ ਸਮਾਂ ਬੜੀ ਤੇਜ਼ੀ ਨਾਲ ਬਦਲ ਰਿਹਾ ਹੈ ਅਤੇ ਸਮੇਂ ਦੇ ਹਾਣ ਦਾ ਬਣਨ ਲਈ ਅਜੋਕੇ ਸਮੇਂ ’ਚ ਔਰਤਾਂ ਵੀ ਨੌਕਰੀਆਂ ਕਰਨ ਕਰਕੇ ਜਿਆਦਾ ਵਿਅਸਤ ਹੋ ਚੁੱਕੀਆਂ ਹਨ ਪਰ ਉਨ੍ਹਾਂ ਵੀ ਆਪਣੀ ਰੁਝੇਵੇ ਭਰੀ ਜ਼ਿੰਦਗੀ ’ਚੋਂ ਕੁਝ ਸਮਾਂ ਬੱਚਿਆਂ ਲਈ ਵੀ ਕੱਢਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਤਾਂ ਬੱਚਿਆਂ ਨੂੰ ਬਣਦਾ ਵਕਤ ਮਿਲ ਸਕੇ। PPN1405201812
    ਇਸ ਮੌਕੇ ਹਾਜ਼ਰ ਬੱਚਿਆਂ ਦੀਆਂ ਮਾਵਾਂ ਲਈ ਇਕ ਪ੍ਰਤੀਯੋਗਤਾ ਵੀ ਕਰਵਾਈ ਗਈ, ਜਿਸ ਦੌਰਾਨ ਗੀਤ, ਡਾਂਸ, ਸਲਾਦ ਆਦਿ ਪ੍ਰਤੀਯੋਗਤਾ ’ਚ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ।ਜਿਨ੍ਹਾਂ ਨੂੰ ਜੇਤੂ ਰਹਿਣ ’ਤੇ ਪ੍ਰਿੰ: ਕੰਬੋਜ਼ ਵੱਲੋਂ ਯਾਦਗਾਰੀ ਚਿੰਨ੍ਹ ਵੀ ਭੇਟ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼, ਵਿਦਿਆਰਥੀ ਅਤੇ ਬੱਚਿਆਂ ਦੀਆਂ ਮਾਂਵਾਂ ਹਾਜ਼ਰ ਸਨ।

Check Also

ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਅੱਜ ਲੋਕ …

Leave a Reply