Thursday, April 25, 2024

ਸ੍ਰੀ ਗੁਰੂ ਅਰਜਨ ਦੇਵ ਜੀ ਪ੍ਰਤੀ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਅਖੌਤੀ ਖਿਲਾਫ ਮੰਗੀ ਕਾਰਵਾਈ

ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਪ੍ਰੋ: ਸਰਚਾਂਦ ਸਿੰਘ ਨੇ ਪੁਲੀਸ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ
ਅੰਮਿ੍ਤਸਰ 15 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਅਰਜਨ ਦੇਵ ਜੀ ਪ੍ਰਤੀ ਗਲਤ ਟਿੱਪਣੀ ਕਰਨ ਵਾਲੇ ਅਖੌਤੀ ਸਾਧ ਨਰਾਇਣ ਦਾਸ ਖਿਲਾਫ ਕਾਰਵਾਈ PPN1505201802ਲਈ ਦਮਦਮੀ ਟਕਸਾਲ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਕਾਰਜਕਾਰਣੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਪ੍ਰੋ: ਸਰਚਾਂਦ ਸਿੰਘ ਨੇ ਪੁਲੀਸ ਕਮਿਸ਼ਨਰ ਨੂੰ ਇਕ ਮੰਗ ਪੱਤਰ ਸੌਂਪ ਕੇ ਉਸ ਨੂੰ ਤੁਰੰਤ ਸੀਖਾਂ ਪਿੱਛੇ ਭੇਜਣ ਦੀ ਮੰਗ ਕੀਤੀ ਹੈ।
ਆਗੂਆਂ ਨੇ ਕਿਹਾ ਕਿ ਗੁਰੂ ਸਾਹਿਬਾਨ ਪ੍ਰਤੀ ਇਤਰਾਜ਼ਯੋਗ ਭਾਸ਼ਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਨਰਾਇਣ ਦਾਸ ਨਾਮੀ ਅਖੌਤੀ ਸਾਧ ਵਲੋਂ ਉਦਾਸੀਨ ਸੰਪਰਦਾ ਦਾ ਭੇਖ ਧਾਰਨ ਕਰਦਿਆਂ ਭਗਤਾਂ ਦੀ ਬਾਣੀ ਨਾਲ ਗੁਰੂ ਸਾਹਿਬ ਵਲੋਂ ਛੇੜ ਛੇੜ ਦਾ ਦੋਸ਼ ਲਾਉਂਦੇ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਗਈ ਹੈ। ਗੁਰੂ ਸਾਹਿਬ ਪ੍ਰਤੀ ਭਗਤ ਸਾਹਿਬਾਨ ਵਲੋਂ ਸਰਾਪ ਦੇਣ ਦੀਆਂ ਮਨੋਨੀਤ ਗੱਲਾਂ ਨਾਲ ਸਿੱਖ ਹਿਰਦਿਆਂ ਨੂੰ ਠੇਸ ਪਹੰੁਚਾਈ ਗਈ। 11 ਮਿੰਟ 31 ਸਕਿੰਟ ਦੀ ਇਹ ਕਲਿਪ ਸੁਣ ਕੇ ਸਿੱਖ ਭਾਈਚਾਰੇ ਦੇ ਹਿਰਦੇ ਵਲੂੰਧਰੇ ਗਏ ਹਨ।ਹਾਲਾਤ ਨੂੰ ਅਣਸੁਖਾਵੇਂ ਹੋਣ ਤੋਂ ਬਚਾਉਣ ਲਈ ਅਜਿਹੇ ਦੋਸ਼ੀ ਸ਼ਰਾਰਤੀ ਵਿਅਕਤੀਆਂ ਖ਼ਿਲਾਫ਼ ਤੁਰੰਤ ਕੇਸ ਦਰਜ ਕਰਦਿਆਂ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰਾ ਜਗਤ ਜਾਣਦਾ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਭਗਤਾਂ ਦੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਗੁਰੂ ਸਾਹਿਬਾਨ ਦੀ ਬਾਣੀ ਨਾਲ ਸਮਾਨੰਤਰ ਸਥਾਨ ਦੇ ਕੇ ਭਗਤ ਬਾਣੀ ਨੂੰ ਗੁਰਬਾਣੀ ਦਾ ਦਰਜਾ ਦਿਤਾ ਅਤੇ ਭਾਈਚਾਰਕ ਸਾਂਝ ਮਜਬੂਤ ਕਰਨ ਵਲ ਕਦਮ ਪੁਟਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਗੁਰੂ ਸਾਹਿਬ ਵੱਲੋਂ ਭਗਤਾਂ ਦੀ ਬਾਣੀ ਨੂੰ ਗਲਤ ਦਰਜ ਕਰਨ ਦਾ ਦੋਸ਼ ਲਾ ਕੇ ਅਖੌਤੀ ਸਾਧ ਗੁਰੂ ਅਰਜਨ ਦੇਵ ਜੀ ਦਾ ਅਪਮਾਨ ਕਰਨ ਦੇ ਨਾਲ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਵੀ ਸਿਖ ਮਨਾਂ ’ਚ ਸ਼ੰਕਾ ਪੈਦਾ ਕਰਨਾ ਚਾਹੁੰਦਾ ਹੈ।ਉਨ੍ਹਾਂ ਭਗਤ ਰਵੀਦਾਸ ਜੀ, ਭਗਤ ਕਬੀਰ ਜੀ, ਭਗਤ ਨਾਮਦੇਵ ਜੀ ਆਦਿ ਦੇ ਸ਼ਰਧਾਲੂਆਂ ਨੂੰ ਵੀ ਅਜਿਹੇ ਵੰਡ ਪਾਊ ਅਖੌਤੀ ਸਾਧਾਂ ਦਾ ਤ੍ਰਿਸਕਾਰ ਕਰਨ ਦੀ ਅਪੀਲ ਕੀਤੀ।ਮੰਗ ਪੱਤਰ ਪੁਲੀਸ ਕਮਿਸ਼ਨਰ ਦੇ ਰੀਡਰ ਸਤਨਾਮ ਸਿੰਘ ਨੇ ਪ੍ਰਾਪਤ ਕੀਤਾ। ਪੁਲੀਸ ਦੇ ਉਚ ਅਧਿਕਾਰੀਆਂ ਨੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿਤਾ ਹੈ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply