Wednesday, October 24, 2018
ਤਾਜ਼ੀਆਂ ਖ਼ਬਰਾਂ

ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਵਿਖੇ ਮਨਾਇਆ ਨਰਸਿੰਗ ਦਿਵਸ

PPN1505201809 ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਸਥਾਨਕ ਦੋਬੁਰਜੀ ਸਥਿਤ ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਵਿਖੇ ਵਿਸ਼ਵ ਨਰਸਿੰਗ ਦਿਵਸ ਮੌਕੇ ਫਲੈਰੈਨਸ ਨਾਈਟਿੰਗਲ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।ਡਾਇਰੈਕਟਰ ਸ੍ਰੀਮਤੀ ਗੁਰਸ਼ਰਨਜੀਤ ਕੌਰ ਰੰਧਾਵਾ ਦੀ ਅਗਵਾਈ `ਚ ਹੋਏ ਇਸ ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਗੁਰਦੀਪ ਸਿੰਘ ਸਰਪੰਚ ਰਾਮਪੁਰਾ ਅਤੇੇ ਸੈਂਟਰ ਦੇ ਐਮ.ਡੀ ਸਿਮਰਨਜੀਤ ਸਿੰਘ ਰੰਧਾਵਾ ਵਲੋਂ ਸਾਂਝੇ ਤੌਰ `ਤੇ ਕੀਤਾ ਗਿਆ।ਇਸ ਸਮੇਂ ਵਿਦਿਆਰਥਣਾਂ ਦਰਮਿਆਨ ਚਾਰਟ, ਮਾਡਲ, ਪੋਸਟਰ ਬਨਾਉਣ ਅਤੇ ਵੱਖ-ਵੱਖ ਤਰਾਂ ਦੇ ਖੇਡ ਮੁਕਾਬਲੇ ਕਰਵਾਏ ਗਏ।ਰੰਗਾਰੰਗ ਪ੍ਰੋਗਰਾਮ ਦੌਰਾਨ ਗੀਤ, ਸੰਗੀਤ, ਚੁਟਕਲੇ, ਸਮਾਜਿਕ ਬੁਰਾਈਆਂ ਖਿਲਾਫ ਸਕਿਟਾਂ ਪੇਸ਼ ਕੀਤੀਆਂ ਗਈਆਂ ਅਤੇ ਅਤੇ ਵਿਦਿਆਰਥਣਾਂ ਦ ਗਿੱਧੇ ਦੀ ਧਮਾਲ ਨੇ ਸਟੇਜ ਹਿਲਾ ਕੇ ਰੱਖ ਦਿੱਤੀ।ਇਸ ਸਮੇਂ ਜੀ.ਐਨ.ਐਮ ਤੇ ਏ.ਐਨ.ਐਮ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਦੇੇ ਕਿੱਤੇ ਨੂੰ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਉਣ ਦਾ ਪ੍ਰਣ ਲਿਆ।PPN1505201810
ਮੁੱਖ ਮਹਿਮਾਨ ਸਰਪੰਚ ਗੁਰਦੀਪ ਸਿੰਘ ਨੇ ਨਰਸਿੰਗ ਦੇ ਕਿੱਤੇ ਨੂੰ ਮਾਨਵਤਾ ਦੀ ਸੇਵਾ ਦੱਸਿਆ।ਵੱਖ-ਵੱਖ ਮੁਕਾਬਲਿਆਂ ਦੀਆਂ ਜੇਤੂ ਵਿਦਿਆਰਥਣਾਂ ਨੁੰ ਮੁੱਖ ਮਹਿਮਾਨ ਗੁਰਦੀਪ ਸਿੰਘ,  ਐਮ.ਡੀ ਸਿਮਰਨਜੀਤ ਸਿੰਘ ਤੇ ਡਾਇਰੈਕਟਰ ਸ੍ਰੀਮਤੀ ਗੁਰਸ਼ਰਨਜੀਤ ਕੌਰ ਨੇ ਯਾਦਗਾਰੀ ਚਿੰਨਾਂ ਨਾਲ ਸਨਮਾਨਿਤ ਕੀਤਾ।ਇਸ ਦੌਰਾਨ ਇਸ ਸਮੇਂ ਕਸ਼ਮੀਰ ਸਿੰਘ, ਪ੍ਰਿੰਸੀਪਲ ਕਵਿਤਾ ਸਿੰਘ, ਮਨਜੋਤ ਕੌਰ, ਗੁਰਲੀਨ ਕੌਰ, ਹਰਜੋਤ ਕੌਰ, ਨਵਜੀਤ ਕੌਰ, ਰਾਜਵਿੰਦਰ ਕੌਰ ਆਦਿ ਵੀ ਮੌਜੂਦ ਸਨ।

Leave a Reply

Your email address will not be published. Required fields are marked *

*

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>