Friday, March 29, 2024

ਪਿਸ਼ਾਵਰ ’ਚ ਸਿੱਖਾਂ ਲਈ ਅੰਤਮ ਸਸਕਾਰ ਲਈ ਅਸਥਾਨ ਬਣਾਵੇ ਪਾਕਿਸਤਾਨ ਸਰਕਾਰ – ਲੌਂਗੋਵਾਲ

Longowalਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਾਕਿਸਤਾਨ ਦੇ ਸੂਬੇ ਖੈਬਰ ਪਖਤੂਨਖਵਾ ’ਚ ਸਿੱਖ ਭਾਈਚਾਰੇ ਲਈ ਅੰਤਮ ਸੰਸਕਾਰ ਦੀ ਜਗ੍ਹਾ ਦਾ ਨਾ ਹੋਣਾ ਮਾੜੀ ਗੱਲ ਹੈ ਅਤੇ ਇਹ ਪਾਕਿਸਤਾਨ ਅੰਦਰ ਵੱਸਦੇ ਘੱਟ ਗਿਣਤੀ ਸਿੱਖਾਂ ਨਾਲ ਨਾਇਨਸਾਫੀ ਹੈ।ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇਕ ਬਿਆਨ ਰਾਹੀਂ ਕੀਤਾ।ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਘੱਟ ਗਿਣਤੀ ਸਿੱਖਾਂ ਨੂੰ ਅੰਤਮ ਰਸਮਾਂ ਨਿਭਾਉਣ ਲਈ ਅੰਤਮ ਅਸਥਾਨ ਬਣਵਾਉਣ ਵਾਸਤੇ ਅਦਾਲਤ ਦਾ ਸਹਾਰਾ ਲੈਣਾ ਪੈ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਦੇਸ਼ ਅੰਦਰ ਵੱਸਦੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਕੀਤੀ ਜਾਵੇ, ਕਿਉਂਕਿ ਸਿੱਖ ਮਰਯਾਦਾ ਅਨੁਸਾਰ ਸਿੱਖਾਂ ਦੇ ਅੰਤਮ ਸੰਸਕਾਰ ਦਾ ਆਪਣਾ ਇਕ ਵਿਧੀ ਵਿਧਾਨ ਹੈ ਜਿਸ ਅਨੁਸਾਰ ਉਹ ਅੰਤਮ ਰਸਮਾਂ ਨਿਭਾਉਂਦੇ ਹਨ।ਉਨ੍ਹਾਂ ਕਿਹਾ ਕਿ ਸਥਾਨਕ ਸਿੱਖਾਂ ਦੀ ਪਿਸ਼ਾਵਰ ਵਿਚ ਅੰਤਮ ਅਸਥਾਨ ਬਣਾਉਣ ਦੀ ਮੰਗ ਨੂੰ ਸਰਕਾਰ ਸੰਜੀਦਗੀ ਨਾਲ ਲਵੇ ਅਤੇ ਇਸ ਤੋਂ ਇਲਾਵਾ ਪਾਕਿਸਤਾਨ ’ਚ ਵੱਸਦੇ ਸਿੱਖਾਂ ਨੂੰ ਆ ਰਹੀਆਂ ਹੋਰ ਸਮੱਸਿਆਵਾਂ ਦਾ ਵੀ ਹੱਲ ਕੀਤਾ ਜਾਵੇ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply