Tuesday, March 19, 2024

ਅਖੌਤੀ ਸਾਧ ਨੂੰ ਮੁਆਫ਼ੀ ਦੇਣ ਦਾ ਫੈਸਲਾ ਕਦੇ ਪ੍ਰਵਾਨ ਨਹੀਂ ਕਰੇਗਾ ਖਾਲਸਾ ਪੰਥ – ਪ੍ਰੋ. ਬਡੂੰਗਰ

Kirpal Singh Badungarਚੰਡੀਗੜ੍ਹ, 21 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਖੌਤੀ ਸਾਧ ਨਰਾਇਣ ਦਾਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸੰਤ ਮਹਾਂਪੁਰਸ਼ਾਂ ਬਾਰੇ ਕੀਤੀ ਟਿੱਪਣੀ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਅਜਿਹੇ ਅਖੌਤੀ ਸਾਧ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਬਖਸ਼ਿਆ ਨਹੀਂ ਜਾਣਾ ਚਾਹੀਦਾ, ਜਦਕਿ ਕਾਨੂੰਨੀ ਕਾਰਵਾਈ ਕਰਕੇ ਸਲਾਖਾਂ ਪਿੱਛੇ ਸੁੱਟਣ ਦੀ ਲੋੜ ਹੈ।
ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰਮਤਿ ਮਰਿਯਾਦਾ ਅਨੁਸਾਰ ਅੰਮਿ੍ਰਤਧਾਰੀ ਸਿੱਖ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਤਨਖ਼ਾਹ ਲਗਾ ਕੇ ਬਖਸ਼ਿਆ ਜਾ ਸਕਦਾ, ਜਦਕਿ ਅਖੌਤੀ ਸਾਧ ਗੈਰ ਸਿੱਖ ਹੈ, ਜਿਸ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰਕੇ ਮੁਆਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਅਤੇ ਸੰਤ ਮਹਾਂਪੁਰਸ਼ਾਂ ਬਾਰੇ ਟਿੱਪਣੀ ਕਰਨ ਵਾਲੇ ਅਖੌਤੀ ਸਾਧ ਖਿਲਾਫ਼ ਸ੍ਰੀ ਅਕਾਲ ਸਾਹਿਬ ਤੋਂ ਕਾਰਵਾਈ ਦੀ ਬਜ਼ਾਏ ਕਾਨੂੰਨ ਨੂੰ ਆਪਣਾ ਕੰਮ ਕਰਨਾ ਚਾਹੀਦਾ ਹੈ।
ਸਾਬਕਾ ਪ੍ਰਧਾਨ ਨੇ ਕਿਹਾ ਕਿ ਅਖੌਤੀ ਸਾਧ ਨਰਾਇਣ ਦਾਸ ਤੋਂ ਪਹਿਲਾਂ ਡੇਰਾ ਸਿਰਸਾ ਮੁਖੀ ਨੇ ਮੁਆਫ਼ੀਨਾਮਾ ਸ੍ਰੀ ਅਕਾਲ ਤਖਤ ਸਾਹਿਬ ’ਤੇ ਭੇਜ ਕੇ ਮੁਆਫ਼ੀ ਮੰਗੀ ਸੀ, ਜਿਸ ’ਤੇ ਵਿਚਾਰ ਕਰਦਿਆਂ ਜਥੇਦਾਰਾਂ ਵੱਲੋਂ ਡੇਰਾ ਮੁਖੀ ਨੂੰ ਮੁਆਫ਼ ਕੀਤੇ ਜਾਣ ਨਾਲ ਖਾਲਸਾ ਪੰਥ ’ਚ ਗੁੱਸੇ ਦੀ ਲਹਿਰ ਉਠ ਖੜੀ ਹੋਈ ਸੀ, ਪਰ ਜੇ ਅਖੌਤੀ ਸਾਧ ਨਰਾਇਣ ਦਾਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੁਆਫ਼ ਕੀਤੇ ਜਾਣ ਦਾ ਫੈਸਲਾ ਕੀਤਾ ਗਿਆ ਤਾਂ ਖਾਲਸਾ ਪੰਥ ਇਸ ਨੂੰ ਕਦੇ ਵੀ ਪ੍ਰਵਾਨ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਸੂਬੇ ’ਚ ਅਮਨ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਵਾਲੇ ਮਾਹੌਲ ਨੂੰ ਬਣਾ ਕੇ ਰੱਖਣ ਲਈ ਕਾਨੂੰਨੀ ਪ੍ਰਕਿਰਿਆ ਹੀ ਸਹੀ ਰਾਹ ਹੈ।
ਪ੍ਰੋ. ਬਡੂੰਗਰ ਨੇ ਦੇਸ਼-ਵਿਦੇਸ਼ ’ਚ ਬੈਠੀਆਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਵੇਖਦੇ ਹੋਏ ਅਪੀਲ ਕੀਤੀ ਹੈ ਕਿ ਅਖੌਤੀ ਸਾਧ ਨਰਾਇਣ ਦਾਸ ਖਿਲਾਫ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਖਤ ਕਾਨੂੰਨੀ ਕਾਰਵਾਈ ਨੂੰ ਲੈ ਕੇ ਚਾਰਾਜੋਈ ਕਰਨੀ ਚਾਹੀਦੀ ਹੈ।

Check Also

ਡਿਪਟੀ ਕਮਿਸ਼ਨਰ ਨੇ ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 1.56 ਕਰੋੜ ਦੀ ਰਾਸ਼ੀ ਕੀਤੀ ਜਾਰੀ

ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ) – ਯੋਜਨਾਬੰਦੀ ਵਿਭਾਗ ਪੰਜਾਬ ਸਰਕਾਰ ਵਲੋਂ ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ …

Leave a Reply