Tuesday, March 19, 2024

ਸ਼੍ਰੋਮਣੀ ਕਮੇਟੀ ਨੇ ਬਣਾਈ ਸਿੱਖ ਵਿਦਵਾਨਾਂ ਦੀ ਸਬ-ਕਮੇਟੀ

ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬੀਤੇ ਸਮੇਂ ਅੰਦਰ ਵੱਖ-ਵੱਖ ਸਕੂਲ ਬੋਰਡਾਂ ਦੇ ਸਿਲੇਬਸਾਂ ਦੀਆਂ ਪਾਠ ਪੁਸਤਕਾਂ ਵਿਚ ਸਿੱਖ ਇਤਿਹਾਸ ਦੀ ਗਲਤ ਜਾਣਕਾਰੀ ਦਰਜ ਕਰਨ ਦੇ ਸਾਹਮਣੇ ਆਏ ਮਾਮਲਿਆਂ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਨੇ ਇਕ ਸਬ-ਕਮੇਟੀ ਬਣਾ ਦਿੱਤੀ ਹੈ, ਜੋ ਅਜਿਹੇ ਮਾਮਲਿਆਂ ਸਬੰਧੀ ਘੋਖ ਪੜਤਾਲ ਕਰੇਗੀ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬਣਾਈ ਗਈ ਇਸ ਕਮੇਟੀ ਦਾ ਕਾਰਜ ਵੱਖ-ਵੱਖ ਸਕੂਲ ਬੋਰਡਾਂ ਨਾਲ ਸਬੰਧਤ ਸਿਲੇਬਸਾਂ ਦਾ ਨਰੀਖਣ ਕਰਨਾ ਹੋਵੇਗਾ।ਇਸ ਤਹਿਤ ਇਹ ਕਮੇਟੀ ਸਾਰੇ ਸੂਬਿਆਂ ਦੇ ਸਕੂਲ ਬੋਰਡਾਂ ਦੀਆਂ ਪਾਠ ਪੁਸਤਕਾਂ ਵਾਚੇਗੀ ਅਤੇ ਜੇਕਰ ਇਤਿਹਾਸ ਸਬੰਧੀ ਕੋਈ ਗਲਤ ਜਾਣਕਾਰੀ ਸਾਹਮਣੇ ਆਈ ਤਾਂ ਉਸ ਬਾਰੇ ਅਗਲੀ ਕਾਰਵਾਈ ਲਈ ਰਿਪੋਰਟ ਕਰੇਗੀ।
    ਲੌਂਗੋਵਾਲ ਵੱਲੋਂ ਇਸ ਕਮੇਟੀ ਦੀ ਅਗਵਾਈ ਡਾ. ਤੇਜਿੰਦਰ ਕੌਰ ਧਾਲੀਵਾਲ ਨੂੰ ਸੌਂਪੀ ਗਈ ਹੈ, ਜਦਕਿ ਇਸ ਦੇ ਮੈਂਬਰਾਂ ਵਿਚ ਬੀਬੀ ਹਰਜਿੰਦਰ ਕੌਰ ਚੰਡੀਗੜ੍ਹ ਤੇ ਬੀਬੀ ਕਿਰਨਜੋਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਸਕੱਤਰ ਵਿਦਿਆ ਸ਼੍ਰੋਮਣੀ ਕਮੇਟੀ, ਉਘੇ ਸਿੱਖ ਵਿਦਵਾਨ ਡਾ. ਬਲਵੰਤ ਸਿੰਘ ਢਿੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਧਰਮਿੰਦਰ ਸਿੰਘ ਉਭਾ ਪ੍ਰਿੰਸੀਪਲ ਖ਼ਾਲਸਾ ਕਾਲਜ ਪਟਿਆਲਾ, ਡਾ. ਧਰਮਵੀਰ ਸਿੰਘ ਚੀਫ ਖਾਲਸਾ ਦੀਵਾਨ, ਬੀਬੀ ਅਮਰਜੀਤ ਕੌਰ ਸਕਾਲਰ ਸਿੱਖ ਇਤਿਹਾਸ ਰੀਸਰਚ ਬੋਰਡ, ਪ੍ਰੋਫੈਸਰ ਮਨਜੀਤ ਕੌਰ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ, ਪ੍ਰਿੰਸੀਪਲ ਹਰਮੀਤ ਕੌਰ ਨਨਕਾਣਾ ਸਾਹਿਬ ਪਬਲਿਕ ਸਕੂਲ ਲੁਧਿਆਣਾ, ਪ੍ਰਿੰਸੀਪਲ ਸਤਵੰਤ ਕੌਰ ਸਹਾਇਕ ਡਾਇਰੈਕਟਰ ਵਿੱਦਿਆ ਸ਼੍ਰੋਮਣੀ ਕਮੇਟੀ, ਪ੍ਰਿੰਸੀਪਲ ਤਰਨਜੀਤ ਸਿੰਘ ਬਾਬਾ ਬੁੱਢਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ, ਬਲਬੀਰ ਸਿੰਘ ਢੋਲ ਸਾਬਕਾ ਡੀ.ਪੀ.ਆਈ ਪੰਜਾਬ ਸਕੂਲ ਸਿੱਖਿਆ ਬੋਰਡ, ਬੀਬੀ ਦਰਸ਼ਨ ਕੌਰ ਸਾਬਕਾ ਡੀ.ਪੀ.ਆਈ. ਪੰਜਾਬ ਸਕੂਲ ਸਿੱਖਿਆ ਬੋਰਡ, ਪ੍ਰਿੰਸੀਪਲ ਡਾ. ਪ੍ਰੀਤ ਮਹਿੰਦਰਪਾਲ ਸਿੰਘ ਗੜ੍ਹਸ਼ੰਕਰ ਅਤੇ ਪ੍ਰੋਫ਼ੈਸਰ ਬਲਦੇਵ ਸਿੰਘ ਬੱਲੂਆਣਾ ਸ਼ਾਮਲ ਹਨ।
    ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਜਲਦੀ ਹੀ ਉੱਚ ਸਿੱਖਿਆ ਨਾਲ ਸਬੰਧਤ ਪਾਠਕ੍ਰਮ ਲਈ ਵੀ ਇੱਕ ਕਮੇਟੀ ਬਣਾਈ ਜਾਵੇਗੀ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਸਕੂਲ ਬੋਰਡ ਦੀ ਪਾਠ ਪੁਸਤਕ ਵਿਚ ਸਿੱਖ ਇਤਿਹਾਸ ਨਾਲ ਛੇੜ-ਛਾੜ ਸਬੰਧੀ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਜਾਵੇ, ਤਾਂ ਜੋ ਇਸ ਕਮੇਟੀ ਪਾਸ ਮਾਮਲਾ ਪੇਸ਼ ਕਰਕੇ ਉਸ ਦਾ ਹੱਲ ਕੱਢਿਆ ਜਾ ਸਕੇ।

Check Also

ਖ਼ਾਲਸਾ ਕਾਲਜ ਵਿਖੇ ‘ਫੂਡ ਇੰਡਸਟਰੀ ਵਿੱਚ ਈ-ਵੇਸਟ: ਨਤੀਜੇ ਅਤੇ ਨਿਵਾਰਣ’ ਬਾਰੇ ਸੈਮੀਨਾਰ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੂਡ ਸਾਇੰਸ ਅਤੇ ਟੈਕਨਾਲੋਜੀ ਵਿਭਾਗ …

Leave a Reply