Thursday, March 28, 2024

ਕੇਂਦਰ ਸਰਕਾਰ ਅੜੀ ਛੱਡ ਕੇ ਗੁਰੁੂ ਘਰਾਂ ਦੇ ਲੰਗਰਾਂ ਤੋਂ ਜੀ.ਐਸ.ਟੀ ਹਟਾਵੇ – ਲੌਂਗੋਵਾਲ

Longowalਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਗੁਰਦੁਆਰਾ ਸਾਹਿਬਾਨ ਦੇ ਲੰਗਰਾਂ ’ਤੇ ਲਗਾਇਆ ਜਾ ਰਿਹਾ ਜੀ.ਐਸ.ਟੀ ਤੁਰੰਤ ਮੁਆਫ਼ ਹੋਣਾ ਚਾਹੀਦਾ ਹੈ ਅਤੇ ਇਸ ਸਬੰਧੀ ਕੇਂਦਰ ਸਰਕਾਰ ਨੂੰ ਆਪਣੀ ਅੜੀ ਛੱਡ ਦੇਣੀ ਚਾਹੀਦੀ ਹੈ।ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਸਬੰਧੀ ਕਈ ਵਾਰ ਕੇਂਦਰ ਸਰਕਾਰ ਨੂੰ ਪੱਤਰ ਲਿਖੇ ਜਾ ਚੁੱਕੇ ਹਨ, ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਇਸ ਮਸਲੇ ਦਾ ਕੋਈ ਹੱਲ ਨਹੀਂ ਕੱਢਿਆ ਗਿਆ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿਖੇ ਸ਼ਰਧਾ ਨਾਲ ਪੁੱਜਦੀਆਂ ਸੰਗਤਾਂ ਨੂੰ ਬਿਨਾ ਭੇਦ-ਭਾਵ ਦੇ ਲੰਗਰ ਛਕਾਇਆ ਜਾਂਦਾ ਹੈ, ਪ੍ਰੰਤੂ ਜੀ.ਐਸ.ਟੀ ਕਾਰਨ ਗੁਰੂ ਘਰਾਂ ’ਤੇ ਵਾਧੂ ਬੋਝ ਪੈ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੰਗਤ ਵੱਲੋਂ ਗੁਰੂ ਘਰਾਂ ਦੇ ਕਾਰਜਾਂ ਲਈ ਚੜ੍ਹਾਏ ਜਾਂਦੇ ਪੈਸੇ ਦਾ ਹਿੱਸਾ ਟੈਕਸ ਵਿਚ ਚਲਾ ਜਾਣਾ ਠੀਕ ਨਹੀਂ ਹੈ।ਉਨ੍ਹਾਂ ਕਿਹਾ ਕਿ ਜੇਕਰ ਗੁਰੂ ਕੇ ਲੰਗਰਾਂ ’ਤੇ ਜੀ.ਐਸ.ਟੀ ਨਾ ਹੋਵੇ ਤਾਂ ਇਹ ਪੈਸਾ ਮਨੁੱਖੀ ਭਲਾਈ ਦੇ ਕਾਰਜਾਂ ਲਈ ਵਰਤਿਆ ਜਾ ਸਕਦਾ ਹੈ।ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਦੇ ਲੰਗਰਾਂ ਤੋਂ ਜੀ.ਐਸ.ਟੀ. ਬਿਨਾ ਦੇਰੀ ਖ਼ਤਮ ਕੀਤਾ ਜਾਵੇ। ਇਸ ਦੇ ਨਾਲ ਹੀ ਲੌਂਗੋਵਾਲ ਨੇ ਪੰਜਾਬ ਸਰਕਾਰ ਨੂੰ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ’ਤੇ ਸਾਰੇ ਗੁਰਦੁਆਰਾ ਸਾਹਿਬਾਨ ਤੋਂ ਜੀ.ਐਸ.ਟੀ ਖ਼ਤਮ ਕਰਨ ਦੀ ਅਪੀਲ ਵੀ ਕੀਤੀ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply