Tuesday, April 16, 2024

ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਰਕਾਂ ਦੇ ਸੁੰਦਰੀਕਰਨ ਲਈ ਅਹਿਮਦਾਬਾਦ ਦੀ ਕੰਪਨੀ ਨੇ ਦਿਖਾਏ ਨਮੂਨੇ

PPN2205201813ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਗੁਰੂ ਰਾਮਦਾਸ ਜੀ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਵਿਚਕਾਰ ਸਥਿਤ ਪਾਰਕਾਂ ਨੂੰ ਖ਼ੂਬਸੂਰਤ ਦਿੱਖ ਦੇਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੇ ਗਏ ਯਤਨਾਂ ਤਹਿਤ ਅੱਜ ਅਹਿਮਦਾਬਾਦ ਦੀ ਇਕ ਲੈਂਡਸਕੇਪਿੰਗ ਕੰਪਨੀ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਪਾਰਕਾਂ ਲਈ ਤਿਆਰ ਕੀਤੇ ਵੱਖ-ਵੱਖ ਤਰ੍ਹਾਂ ਦੇ ਨਮੂਨੇ (ਡਿਜ਼ਾਈਨ) ਦਿਖਾਏ ਗਏ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਪਾਰਕਾਂ ਲਈ ਨਵੀਂ ਵਿਉਂਤਬੰਦੀ ਕੀਤੀ ਜਾ ਰਹੀ ਹੈ ਅਤੇ ਇਸ ਕਾਰਜ ਲਈ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ।ਅਹਿਮਦਾਬਾਦ ਦੀ ਕੰਪਨੀ ਵੱਲੋਂ ਪਾਰਕਾਂ ਲਈ ਤਿਆਰ ਕੀਤੇ ਗਏ ਨਮੂਨੇ ਦਿਖਾਉਣ ਸਮੇਂ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਤੋਂ ਇਲਾਵਾ ਬਾਬਾ ਸੁਖਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ ਤੇ ਅਵਤਾਰ ਸਿੰਘ ਸੈਂਪਲਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
     ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਤਿਆਰ ਕੀਤੀਆਂ ਜਾ ਰਹੀਆਂ ਇਨ੍ਹਾਂ ਪਾਰਕਾਂ ਸਬੰਧੀ ਅੱਜ ਇਕ ਕੰਪਨੀ ਵੱਲੋਂ ਤਿਆਰ ਕੀਤੇ ਗਏ ਪ੍ਰਸਤਾਵ ਦੇਖਣ ਤੋਂ ਬਾਅਦ ਇਨ੍ਹਾਂ ’ਤੇ ਵਿਚਾਰ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਪਾਰਕਾਂ ਦੇ ਨਮੂਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦ੍ਰਿਸ਼ਟੀਗੋਚਰ ਕਰਨ ਤੋਂ ਬਾਅਦ ਅੰਤਮ ਫੈਸਲੇ ਲਈ ਅੰਤ੍ਰਿੰਗ ਕਮੇਟੀ ਵਿਚ ਪੇਸ਼ ਕੀਤੇ ਜਾਣਗੇ।ਇਸ ਮੌਕੇ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਆਦਿ ਹਾਜ਼ਰ ਸਨ।
 

Check Also

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸੈਮੀਨਾਰ ਤੇ ਨਾਟਕ 20 ਅਪ੍ਰੈਲ ਨੂੰ

ਅੰਮ੍ਰਿਤਸਰ, 15 ਅਪ੍ਰੈਲ (ਦੀਪਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ …

Leave a Reply