Saturday, April 20, 2024

6 ਜੂਨ ਦੇ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਦੀ ਇਕੱਤਰਤਾ

PPN2405201817ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – 6 ਜੂਨ ਨੂੰ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਸਬੰਧੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਇਕੱਤਰਤਾ ਕੀਤੀ ਅਤੇ ਇਸ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਇਕੱਤਰਤਾ ਤੋਂ ਬਾਅਦ ਲੌਂਗੋਵਾਲ ਨੇ ਕਿਹਾ ਕਿ ਜੂਨ 1984 ਵਿਚ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤੋਪਾਂ-ਟੈਂਕਾਂ ਨਾਲ ਹਮਲਾ ਕਰਕੇ ਮਨੁੱਖਤਾ ਮਾਰੂ ਕਹਿਰ ਕੀਤਾ ਗਿਆ ਸੀ, ਜਿਸ ਦੀ ਸਾਲਾਨਾ ਯਾਦ ਸਿੱਖ ਕੌਮ ਹਰ ਸਾਲ ਮਨਾਉਂਦੀ ਹੈ।ਉਨ੍ਹਾਂ ਸਮੁੱਚੀਆਂ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ 6 ਜੂਨ ਦਾ ਦਿਹਾੜਾ ਮਨਾਉਣ ਸਮੇਂ ਪੂਰਨ ਸਹਿਯੋਗ ਕੀਤਾ ਜਾਵੇ ਅਤੇ ਸ਼ਾਂਤੀ ਦੀ ਵਿਵਸਥਾ ਕਾਇਮ ਰੱਖੀ ਜਾਵੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਇਸ ਦਿਹਾੜੇ ਮੌਕੇ ਲੋੜੀਂਦੇ ਪ੍ਰਬੰਧ ਕਰੇ ਤਾਂ ਸੰਗਤਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।
ਕਮੇਟੀ ਪ੍ਰਧਾਨ ਨੇ ਕਿਹਾ ਕਿ ਗਰਮੀ ਦਾ ਮੌਸਮ ਹੋਣ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਲਈ ਛਬੀਲਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਧਰਤੀ ਦੀ ਤਪਸ਼ ਤੋਂ ਬਚਣ ਲਈ ਮੈਟ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ।ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਨੂੰ ਹਰਿਆਵਲ ਭਰਪੂਰ ਅਤੇ ਕੁਦਰਤੀ ਵਾਤਾਵਰਣ ਅਨੁਕੂਲ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਤਹਿਤ ਲੰਗਰ ਸ੍ਰੀ ਗੁਰੂ ਰਾਮਦਾਸ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਾਰਕਾਂ ਨੂੰ ਖੂਬਸੂਰਤ ਬਣਾਉਣ ਲਈ ਕਾਰਵਾਈ ਚਲ ਰਹੀ ਹੈ।
ਇਸ ਮੌਕੇ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਅਮਰੀਕ ਸਿੰਘ ਕੋਟਸ਼ਮੀਰ, ਮੁੱਖ ਸਕੱਤਰ ਡਾ. ਰੂਪ ਸਿੰਘ, ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਜਗਜੀਤ ਸਿੰਘ ਜੱਗੀ, ਪ੍ਰਤਾਪ ਸਿੰਘ, ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਿਮਰਜੀਤ ਸਿੰਘ, ਚਾਨਣ ਸਿੰਘ, ਸਤਿੰਦਰ ਸਿੰਘ, ਮੁਖਤਾਰ ਸਿੰਘ ਮੈਨੇਜਰ ਸਰਾਵਾਂ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply