Friday, March 29, 2024

ਟਕਸਾਲ ਮਾਮਲੇ ’ਚ ਕੈਪਟਨ ਨੂੰ ਦਿੱਤੀ ਦਿੱਲੀ ਕਮੇਟੀ ਨੇ ਚੇਤਾਵਨੀ

ਵਿਵਾਦਿਤ ਗੱਲਾਂ ਕਰਨ ਤੋਂ ਗੁਰੇਜ਼ ਕਰਨ ਪ੍ਰਚਾਰਕ – ਰਾਣਾ

PPN2605201807ਨਵੀਂ ਦਿੱਲੀ, 26 ਮਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਤੇ ਪੰਜਾਬ ਸਰਕਾਰ ’ਚ ਪੈਦਾ ਹੋਏ ਟਕਰਾਅ ਨੂੰ ਲੈ ਕੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ।ਵਿਦਿਅਕ ਅਦਾਰਿਆਂ ਦੀ ਮਾਨਤਾ ਨੂੰ ਲੈ ਕੇ ਬੁਲਾਈ ਗਈ ਪ੍ਰੈਸ ਕਾਨਫਰੰਸ ’ਚ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ’ਚ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਚੇਤਾਵਨੀ ਭਰੇ ਲਹਿਜੇ ’ਚ ਦਮਦਮੀ ਟਕਸਾਲ ਨਾਲ ਟਾਕਰਾ ਨਾ ਲੈਣ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਸੀਹਤ ਦਿੱਤੀ। ਜੀ.ਕੇ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ’ਚ ਪਹਿਲੇ ਵੀ ਕਾਂਗਰਸ ਸਰਕਾਰ ਦਾ ਹੱਥ ਸੀ ਤੇ ਹੁਣ ਫਿਰ ਟਕਸਾਲ ਨਾਲ ਉਲਝਣ ਦੀ ਸਰਕਾਰ ਕੋਸ਼ਿਸ਼ ਕਰ ਰਹੀ ਹੈ।ਜੀ.ਕੇ ਨੇ ਇੱਕ ਸਵਾਲ ਦੇ ਜਵਾਬ ’ਚ ਮੰਨਿਆ ਕਿ ਜੇਕਰ ਟਕਸਾਲ ਅਤੇ ਭਾਈ ਰਣਜੀਤ ਸਿੰਘ ਢੰਢਰੀਆਂਵਾਲੇ ਵੱਲੋਂ ਉਨ੍ਹਾਂ ਨੂੰ ਵਿਚੋਲੇ ਦੀ ਭੂਮਿਕਾ ਨਿਭਾਉਣ ਲਈ ਕਿਹਾ ਗਿਆ ਤਾਂ ਉਹ ਇਸ ਜਿੰਮੇਵਾਰੀ ਨੂੰ ਜਰੂਰ ਨਿਭਾਉਣਗੇ।
     ਦੂਜੇ ਪਾਸੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਕਿਹਾ ਕਿ ਆਪਸ ’ਚ ਟਕਰਾਉਣ ਦੀ ਥਾਂ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਬੈਠ ਕੇ ਮਾਮਲੇ ਨੂੰ ਹਲ ਕਰਨਾ ਚਾਹੀਦਾ ਹੈ।ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਯਾਦਾ ਨੂੰ ਮੰਨਣ ਨਾਲ ਹੀ ਕੌਮ ’ਚ ਪੈਦਾ ਹੋਈ ਦੂਰੀ ਖਤਮ ਹੋ ਸਕਦੀ ਹੈ। ਰਾਣਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਟਕਸਾਲ ਦੇ ਖਿਲਾਫ਼ ਕੋਈ ਕਾਰਵਾਈ ਕਰਦੀ ਹੈ ਤਾਂ ਸਾਡਾ ਟਕਸਾਲ ਦੇ ਹੱਕ ’ਚ ਖੜਾ ਹੋਣਾ ਲਾਜ਼ਮੀ ਹੋ ਜਾਵੇਗਾ।ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੌਰਾਨ ਰਾਣਾ ਨੇ ਕਿਹਾ ਕਿ ਪ੍ਰਚਾਰਕਾਂ ਨੂੰ ਵਿਵਾਦਿਤ ਗੱਲਾਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।ਨਾਲ ਹੀ ਬਿਨਾਂ ਤੱਥਾਂ ਜਾਂ ਸਰੋਤਾਂ ਦਾ ਖੁਲਾਸਾ ਕੀਤੇ ਬਿਨਾਂ ਪ੍ਰਚਾਰਕਾਂ ਨੂੰ ਤਰਕ ਦੇਣ ਤੋਂ ਬਚਣਾ ਚਾਹੀਦਾ ਹੈ।ਇਸ ਮੌਕੇ ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਅਤੇ ਕਾਨੂੰਨੀ ਵਿਭਾਗ ਮੁਖੀ ਜਸਵਿੰਦਰ ਸਿੰਘ ਜੌਲੀ ਮੌਜੂਦ ਸਨ।  
 

Check Also

ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਲੇ ਮਹੱਲੇ ਦਾ ਸਮਾਗਮ 23 ਤੋਂ 26 ਮਾਰਚ ਤੱਕ

ਅੰਮ੍ਰਿਤਸਰ/ਨਾਦੇੜ, 19 ਮਾਰਚ (ਸੁਖਬੀਰ ਸਿੰਘ) – ਤਖਤ ਸੱਚਖੰਡ ਅਬਿਚਲਨਗਰ ਸ੍ਰੀ ਹਜ਼ੂਰ ਸਾਹਿਬ ਵਿਖੇ ਪੰਜ ਪਿਆਰੇ …

Leave a Reply