Friday, April 19, 2024

ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਯੁਵਕ ਮੇਲਾ

PPN3106201819ਪਠਾਨਕੋਟ, 31 ਮਈ (ਪੰਜਾਬ ਪੋਸਟ ਬਿਊਰੋ) -ਡਾਇਰੈਕਟਰ ਐਸ.ਸੀ.ਈ.ਆਰ.ਟੀ ਵੱਲੋਂ ਜਾਰੀ ਕਲੰਡਰ ਮਈ 2018 ਅਤੇ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅੱਜ ਐਵਲਨ ਗਰਲਜ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਕਰਵਾਇਆ ਗਿਆ।ਇਹ ਪ੍ਰੋਗਰਾਮ ਡੀ.ਜੀ.ਸਿੰਘ ਜ਼ਿਲ੍ਹਾ ਗਾਈਡੈਂਸ ਕੌਸਲਰ ਦੀ ਦੇਖ-ਰੇਖ ਵਿੱਚ ਕਰਵਾਇਆ ਗਿਆ।
ਪ੍ਰੋਗਰਾਮ ਵਿੱਚ ਰਵਿੰਦਰ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ (ਸੈ) ਪਠਾਨਕੋਟ ਮੁੱਖ ਮਹਿਮਾਨ ਵੱਲੋਂ ਹਾਜ਼ਰ ਹੋਏ।ਇੰਨ੍ਹਾਂ ਮੁਕਾਬਲਿਆਂ ਵਿੱਚ ਬਲਾਕ ਪੱਧਰੀ ਮੁਕਾਬਲਿਆਂ ਵਿੱਚੋਂ ਪਹਿਲੇ ਸਥਾਨ ‘ਤੇ ਆਏ ਵਿਦਿਆਰਥੀਆਂ ਨੇ ਭਾਗ ਲਿਆ।ਗੀਤ ਮੁਕਾਬਲੇ ਵਿੱਚ ਅਨਮੋਲ ਸਰਕਾਰੀ ਹਾਈ ਸਕੂਲ ਸਿਆਲੀ ਕੁਲੀਆਂ, ਡਾਂਸ ਵਿੱਚ ਵੰਸ਼ ਸਰਕਾਰੀ ਹਾਈ ਸਕੂਲ ਡੇਹਰੀਵਾਲ, ਪੋਸਟਰ ਮੇਕਿੰਗ ਵਿੱਚ ਨਿਤੇਸ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ, ਸੁੰਦਰ ਲਿਖਾਈ ਵਿੱਚ ਸੋਨੀਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਤਰਪੁਰ, ਕਲੇਅ ਮਾਡਲਿੰਗ ਵਿੱਚ ਅਮਨ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਿਆਲਾ, ਨਾਟਕ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ, ਭਾਸ਼ਣ ਵਿੱਚ ਸਚਿਨ ਆਰੀਆ ਸੀਨੀਅਰ ਸੈਕੰਡਰੀ ਸਕੂਲ ਅਤੇ ਕਵਿਤਾ ਵਿੱਚ ਗਰਿਮਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਗੋਵਾਲ ਜੇਤੂ ਰਹੇ। ਇੰਨ੍ਹਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਕੀਤਾ ਗਿਆ।
ਕੁਲਜੀਤ ਸਿੰਘ ਸੈਨਿਕ ਭਲਾਈ ਅਫਸਰ ਅਤੇ ਪ੍ਰੋ: ਗਗਨ ਨੇ ਆਪਣੇ-ਆਪਣੇ ਵਿਭਾਗਾਂ ਬਾਰੇ ਅਧਿਆਪਕਾਂ ਅਤੇ ਬੱਚਿਆਂ ਨੂੰ ਜਾਣੂ ਕਰਵਾਇਆ।ਇਸ ਮੌਕੇ ਰਾਜੇਸ਼ਵਰ ਸਲਾਰੀਆ ਜ਼ਿਲ੍ਹਾ ਸਾਇੰਸ ਸੁਪਰਵਾਈਜਰ, ਅਮਰੀਕ ਸਿੰਘ ਵੋਕੇਸ਼ਨਲ ਕੋਆਰਡੀਨੇਟਰ, ਪ੍ਰਿੰਸੀਪਲ ਮਨੋਹਰ ਲਾਲ ਅੱਤਰੀ, ਪ੍ਰਿੰਸੀਪਲ ਬਲਵਿੰਦਰ ਸੈਣੀ, ਰਾਜ ਕੁਮਾਰ, ਮੀਰ ਚੰਦ, ਅਮ੍ਰਿਤਪਾਲ, ਸੀਮਾ, ਮਮਤਾ, ਸੁਰਿੰਦਰ ਸਿੰਘ, ਗਿਰਧਾਰੀ ਲਾਲ, ਤਾਜ ਸਿੰਘ, ਮੁਕਤਾ ਤ੍ਰਿਪਾਠੀ, ਹਰਜੀਤ ਕੌਰ, ਰੀਨਾ, ਸ਼ਿਵਰਾਜ, ਕਿ੍ਰਸ਼ਨਾ ਅਤੇ ਅਮਿਤ ਆਦਿ ਹਾਜਰ ਸਨ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply