Friday, April 19, 2024

ਸਾਂਝਾ ਅਧਿਆਪਕ ਮੋਰਚਾ ਦੀ ਉੱਚ ਸਿੱਖਿਆ ਅਧਿਕਾਰੀਆਂ ਨਾਲ ਅਹਿਮ ਮੀਟਿੰਗ 4 ਜੂਨ ਨੂੰ – ਲਾਹੌਰੀਆ

Lahoriaਜੰਡਿਆਲਾ ਗੁਰੂ, 1 ਜੂਨ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਇੱਕ ਅਹਿਮ ਮੀਟਿੰਗ ਉੱਚ ਸਿੱਖਿਆ ਅਧਿਕਾਰੀਆਂ ਨਾਲ 4 ਜੂਨ ਨੂੰ ਦੁਪਿਹਰੇ 2 ਵਜੇ ਸਕੱਤਰੇਤ ਚੰਡੀਗੜੵ ਵਿਖੇ ਹੋਵੇਗੀ।ਇਸ ਮੀਟਿੰਗ ਵਿਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ, ਡੀ.ਪੀ.ਆਈ (ਸੈ:ਸਿ:) ਪਰਮਜੀਤ ਸਿੰਘ, ਡੀ.ਪੀ.ਆਈ (ਐ:ਸਿ:) ਇੰਦਰਜੀਤ ਸਿੰਘ ਤੇ ਡੀ.ਜੀ.ਐਸ.ਈ ਪ੍ਰਸ਼ਾਤ ਗੋਇਲ ਆਦਿ ਸਿੱਖਿਆ ਅਧਿਕਾਰੀ ਸ਼ਾਮਲ ਹੋਣਗੇ।ਲਾਹੌਰੀਆ ਨੇ ਦੱਸਿਆ ਕਿ ਪਹਿਲਾ 4 ਜੂਨ ਨੂੰ ਮੋਰਚੇ ਦੀ ਮੁੱਖ ਮੰਤਰੀ ਨਾਲ ਮੀਟਿੰਗ ਹੋਣੀ ਸੀ, ਜੋ ਕਿ ਮੁੱਖ ਮੰਤਰੀ ਵਲੋਂ ਮੁਲਤਵੀਂ ਕਰ ਦਿੱਤੀ ਗਈ ਹੈ।ਉਹਨਾਂ ਦੱਸਿਆ ਕਿ ਮੋਰਚੇ ਦੀ ਮੁੱਖ ਮੰਤਰੀ ਨਾਲ ਦੁਬਾਰਾ ਮੀਟਿੰਗ ਸਿੱਖਿਆ ਮੰਤਰੀ ਵਲੋਂ ਨਿਸਚਤ ਕਰਕੇ ਮੋਰਚੇ ਨੂੰ ਸੂਚਿਤ ਕੀਤਾ ਜਾਵੇਗਾ।ਇਸ ਮੌਕੇ ਉਹਨਾਂ ਨਾਲ ਸੁਖਰਾਜ ਸਿੰਘ ਕਾਹਲੋਂ, ਅਮਨਦੀਪ ਸ਼ਰਮਾ, ਮਲਕੀਤ ਸਿੰਘ ਕੱਦਗਿਲ, ਸੁਰੇਸ਼ ਗੁਪਤਾ, ਹਰਜਿੰਦਰਪਾਲ ਸਿੰਘ ਸਠਿਆਲਾ, ਗੁਰਿੰਦਰ ਸਿੰਘ ਸਿੱਧੂ, ਸੁਲੱਖਣ ਸਿੰਘ ਬੇਰੀ, ਜਸਪਾਲ ਸਿੰਘ ਕਪੂਰਥਲਾ, ਗੁਰਮੇਲ ਸਿੰਘ ਬਰੀ ਤੇ ਸੁਰਿੰਦਰ ਸਿੰਘ ਬਾਠ ਆਦਿ ਆਗੂ ਹਾਜ਼ਰ ਸਨ ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply