Friday, March 29, 2024

ਦਮਦਮੀ ਟਕਸਾਲ ਵੱਲੋਂ 34ਵਾਂ ਸ਼ਹੀਦੀ ਸਮਾਗਮ ਉਤਸ਼ਾਹ ਨਾਲ ਮਨਾਇਆ ਗਿਆ

ਜਥੇਬੰਦਕ ਪਸਾਰੇ ਲਈ ਜ਼ਿਲ੍ਹਿਆਂ ਤੇ ਸਰਕਲਾਂ ’ਚ ਦਮਦਮੀ ਟਕਸਾਲ ਸਥਾਪਿਤ ਕਰੇਗਾ ਜਥੇਦਾਰ – ਬਾਬਾ ਹਰਨਾਮ ਸਿੰਘ ਖ਼ਾਲਸਾ
PPN0606201801ਮਹਿਤਾ ਚੌਕ, 6 ਜੂਨ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦਵਾਰਾ ਗੁਰਦਰਸ਼ਨ ਪ੍ਰਕਾਸ਼, ਮਹਿਤਾ, ਵਿਖੇ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਅਗਵਾਈ ਵਿਚ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਅਤੇ ਜੂਨ ’84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ’ਚ 34ਵਾਂ ਸ਼ਹੀਦੀ ਸਮਾਗਮ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਰਧਾ ਨਾਲ ਆਪ ਮੁਹਾਰੇ ਲੱਖਾਂ ਦੀ ਗਿਣਤੀ ’ਚ ਉਮੜਿਆ ਸੰਗਤ ਦਾ ਸੈਲਾਬ ਨਜ਼ਰੀਂ ਆਇਆ।ਜਿਸ ਨੇ ਕਿ ਸ਼ਹੀਦੀ ਸਮਾਗਮ ਲਈ ਕੀਤੇ ਗਏ ਸਾਰੇ ਵਿਸ਼ੇਸ਼ ਪ੍ਰਬੰਧ ਫਿੱਕੇ ਪਾ ਦਿਤੇ ਹਨ।
               ਦਮਦਮੀ ਟਕਸਾਲ ਦੇ ਮੁਖੀ ਨੇ ਕਿਹਾ ਕਿ ਵੀਹਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਉਚ ਅਵਸਥਾ, ਧਾਰਮਿਕ ਪ੍ਰਾਪਤੀਆਂ ਅਤੇ ਕੁਰਬਾਨੀਆਂ ਵਾਲੇ ਜੀਵਨ ਸੰਘਰਸ਼ ’ਤੇ ਰੌਸ਼ਨੀ ਪਾਈ ਅਤੇ ਕਿਹਾ ਕਿ ਸੰਤ ਭਿੰਡਰਾਂਵਾਲਿਆਂ ਨੇ ਆਪਣੀ ਕੁਰਬਾਨੀ ਦੇ ਕੇ ਸੁੱਤੀ ਕੌਮ ਨੂੰ ਜਗਾਇਆ।ਉਨ੍ਹਾਂ ਕਿਹਾ ਕਿ ਇਸ ਕਲਗ਼ੀਧਰ ਦੇ ਸਪੁੱਤਰ ਨੇ ਦੁਨੀਆ ਨੂੰ ਇਹ ਵੀ ਦੱਸ ਦਿੱਤਾ ਕਿ ਸਿੱਖ ਨਾ ਕੇਵਲ ਅਠਾਰ੍ਹਵੀਂ ਅਤੇ ਉਨੀਵੀ ਸਦੀ ’ਚ ਜ਼ਾਲਮ ਹਕੂਮਤਾਂ ਦੇ ਤਖ਼ਤਾਂ ਨੂੰ ਹਿਲਾਉਂਦੇ ਰਹੇ ਸਗੋਂ ਉਹ ਵੀਹਵੀਂ ਸਦੀ ਵਿਚ ਵੀ ਜ਼ਾਲਮ ਹਕੂਮਤਾਂ ਦੇ ਤਖ਼ਤਾਂ ਨੂੰ ਹਿਲਾਉਣ ਦੀ ਸਮਰੱਥਾ ਰੱਖਦੇ ਹਨ। ਉਨ੍ਹਾਂ ਦਸਿਆ ਕਿ ਸੰਤ ਜੀ ਅਤੇ ਸਾਥੀਆਂ ਨੇ 6 ਦਿਨ 6 ਰਾਤਾਂ ਭੁੱਖਣ ਭਾਣੇ ਰਹਿ ਕੇ ਵੀ ਹਮਲਾਵਰ ਫ਼ੌਜ ਦੇ 72 ਘੰਟੇ ਤਕ ਪੈਰ ਨਹੀਂ ਲੱਗਣ ਦਿਤੇ। ਉਨ੍ਹਾਂ ਅਜਿਹਾ ਲਾਸਾਨੀ ਇਤਿਹਾਸ ਸਿਰਜਿਆ ਜਿਸ ’ਤੇ ਆਉਣ ਵਾਲੀਆਂ ਪੀੜੀਆਂ ਸਦਾ ਮਾਣ ਕਰਨਗੀਆਂ। ਉਨ੍ਹਾਂ ਕਿਹਾ ਕਿ ਸੰਤਾਂ ਦੀ ਕੁਰਬਾਨੀ ਤੇ ਹੋਰ ਮਹਾਨ ਸਿੰਘ ਦੀਆਂ ਸ਼ਹੀਦੀਆਂ ਦੀ ਬਦੌਲਤ ਦੇਸ਼ ਵਿਦੇਸ਼ ’ਚ ਅੱਜ ਸਿੱਖ ਰਾਜਭਾਗ ਦੇ ਹਿੱਸੇਦਾਰ ਬਣੇ ਹੋਏ ਹਨ।
                 PPN0606201802  ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਗੁਰਮਤਿ ਪ੍ਰਚਾਰ ਪ੍ਰਸਾਰ, ਧਰਮ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਮੁਹਿੰਮ ਨੂੰ ਤੇਜ ਕਰਨ ਅਤੇ ਜਥੇਬੰਦਕ ਪਸਾਰੇ ਲਈ ਦਮਦਮੀ ਟਕਸਾਲ ਨੂੰ ਜਥੇਬੰਦਕ ਢਾਂਚੇ ਵਿਚ ਬੰਨ੍ਹਦਿਆਂ ਹਰ ਜ਼ਿਲ੍ਹਾ ਅਤੇ ਸਰਕਲਾਂ ’ਚ ਜਥੇਦਾਰ ਸਥਾਪਿਤ ਕੀਤੇ ਜਾਣ ਦਾ ਐਲਾਨ ਕੀਤਾ ਹੈ।  
                   ਸੇਵਾ ਰਤਨ ਐਵਾਰਡ ਸੰਤ ਬਾਬਾ ਅਮਰੀਕ ਸਿੰਘ ਜੀ ਕਾਰਸੇਵਾ ਪਟਿਆਲੇ ਵਾਲਿਆਂ ਨੂੰ ਦਿਤਾ ਗਿਆ।ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਦਮਦਮੀ ਟਕਸਾਲ ਦੀ ਪੰਥ ਨੂੰ ਬਹੁਤ ਵੱਡੀ ਦੇਣ ਹੈ।ਦਮਦਮੀ ਟਕਸਾਲ ਦੀ ਨੁਕਤਾਚੀਨੀ ਕਰਨ ਵਾਲਿਆਂ ਨੂੰ ਆੜੇ ਹੱਥੀਂ ਲੈ ਦਿਆਂ ਉਨ੍ਹਾਂ ਕਿਹਾ ਕਿ ਸਮੁੱਚਾ ਪੰਥ  ਇਕ ਪਲੇਟ ਫਾਰਮ ’ਤੇ ਇਕੱਤਰ ਹੋਵੇ।
ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ, ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਿਖੀ ਬਾਣੇ ’ਚ ਸਿਖੀ ਸਿਧਾਂਤਾਂ, ਬਾਣੀ ਅਤੇ ਬਾਣੇ ਨੂੰ ਨਿਸ਼ਾਨਾ ਬਣਾ ਰਹੇ ਬਹੁਰੂਪੀਏ ਪ੍ਰਚਾਰਕਾਂ ਪ੍ਰਤੀ ਸੁਚੇਤ ਅਤੇ ਸਾਵਧਾਨ ਰਹਿਣ ਲਈ ਕੌਮ ਨੂੰ ਅਪੀਲ ਕੀਤੀ।  
             ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਮਦਮੀ ਟਕਸਾਲ ਨਾਲ ਗੂੜੀ ਸਾਂਝ ਦੀ ਗਲ ਕਰਦਿਆਂ ਦਸਿਆ ਕਿ ਉਨ੍ਹਾਂ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਦੇ ਜਥੇ ਤੋਂ ਬਚਪਨ ’ਚ ਅੰਮ੍ਰਿਤ ਪਾਨ ਕੀਤਾ।ਉਨ੍ਹਾਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੂੰ ਕਹਿਣੀ ਅਤੇ ਕਥਨੀ ਦੇ ਪੂਰੇ ਸਨ ਜਿਨ੍ਹਾਂ ਲੱਖਾਂ ਪ੍ਰਾਣੀਆਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਦੇ ਲੜ ਲਾਇਆ।ਉਨ੍ਹਾਂ ਭਾਰਤ ’ਚ ਘਟਗਿਣਤੀ ਸਿਖਾਂ ’ਤੇ ਹੋ ਰਹੇ ਨਸਲੀ ਹਮਲਿਆਂ ਪ੍ਰਤੀ ਚਿੰਤਾ ਜ਼ਾਹਿਰ ਕਰਦਿਆਂ ਸ਼ਿਲਾਂਗ ਦੇ ਹਮਲਾਵਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
              ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਖ਼ਾਲਸਾ ਨੇ ਕਿਹਾ ਕਿ ਕਿ ਸੰਤ ਭਿੰਡਰਾਂਵਾਲਿਆਂ ’ਤੇ ਕੋਈ ਕੇਸ ਦਰਜ ਨਹੀਂ ਸਨ।ਦਿੱਲੀ ਸਿਖ ਗੁਰਦਵਾਰਾ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਅਤੇ ਅਕਾਲੀ ਆਗੂ ਅਵਤਾਰ ਸਿੰਘ ਹਿੱਤ ਨੇ ਦਿਲੀ ਕਮੇਟੀ ਵੱਲੋਂ ਸਿਖ ਕੈਦੀਆਂ ਦੀ ਰਿਹਾਈ ਅਤੇ ਨਵੰਬਰ ’84 ਦੇ ਸਿਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਆਦਿ ਨੂੰ ਸਖ਼ਤ ਸਜਾਵਾਂ ਦੇਣ ਆਦਿ ਪਾਸ ਕੀਤੇ ਗਏ ਮਤਿਆਂ ਪ੍ਰਤੀ ਸੰਗਤ ਤੋਂ ਪ੍ਰਵਾਨਗੀ ਲਈ।
              ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਨੁਮਾਇੰਦਗੀ ਕਰਦਿਆਂ ਕਰਨੈਲ ਸਿੰਘ ਪੰਜੋਲੀ ਨੇ ਸੰਤਾਂ ਦੀ ਤਸਵੀਰ ਨਾਲ ਛੇੜ ਛਾੜ ਕਰਨ ਵਾਲਿਆਂ ਨੂੰ ਤਾੜਨਾ ਕਰਦਿਆਂ ਸ਼ਰਾਰਤੀਆਂ ਨਾਲ ਸਖ਼ਤੀ ਨਾਲ ਪੇਸ਼ ਆਉਣ ਦੀ ਗੱਲ ਕਹੀ ।ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਸੰਤ ਅਮੀਰ ਸਿੰਘ ਜਵਦੀ ਕਲਾਂ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਜਥੇਦਾਰ ਅਵਤਾਰ ਸਿੰਘ ਸੰਪਰਦਾਈ ਬਿਧੀ ਚੰਦ ਸੁਰ ਸਿੰਘ ਨੇ ਟਕਸਾਲ ਨੂੰ ਹਰ ਤਰਾਂ ਸਹਿਯੋਗ ਦੇਣ ਦਾ ਐਲਾਨ ਕੀਤਾ।
               ਦਮਦਮੀ ਟਕਸਾਲ ਵੱਲੋਂ ਗਿਆਨੀ ਹਰਦੀਪ ਸਿੰਘ ਅਨੰਦਪੁਰ ਸਾਹਿਬ ਨੇ ਮਤੇ ਪੇਸ਼ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪਵਿੱਤਰ ਸਰੂਪਾਂ ਦੀ ਲਗਾਤਾਰ ਵਾਪਰ ਰਹੀਆਂ ਬੇਅਦਬੀ ਦੀਆਂ ਹਿਰਦੇਵੇਧਕ ਘਟਨਾਵਾਂ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਾ ਹੈ।ਦੂਜੇ ਮਤੇ ਰਾਹੀਂ ਲੰਮੇ ਸਮੇਂ ਤੋਂ ਜੇਲ੍ਹਾਂ ’ਚ ਕੈਦ ਸਿੱਖ ਕੈਦੀਆਂ ਜੋ ਕਿ ਸਜਾਵਾਂ ਪੂਰੀਆਂ ਕਰ ਚੁਕੇ ਹਨ ਨੂੰ ਤੁਰੰਤ ਰਿਹਾ ਕਰਨ ਦੀ ਮੰਗ ਕੀਤੀ ਗਈ। ਇਕ ਮਤੇ ’ਚ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਚ ਸਿੱਖ ਭਾਈਚਾਰੇ ਉੱਤੇ ਸ਼ਰਾਰਤੀ ਤੱਤਾਂ ਵੱਲੋਂ ਕੀਤੇ ਜਾ ਰਹੇ ਵੱਡੇ ਨਸਲੀ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ੀ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਸਰਕਾਰ ਤੋਂ ਮੰਗ ਕੀਤੀ। ਆਖ਼ਰੀ ਮਤੇ ’ਚ ਇਤਿਹਾਸਕ ਗੁਰਦੁਆਰਾ ਗਿਆਨ ਗੋਦੜੀ ਸਾਹਿਬ, ਹਰਿਦਵਾਰ ਨੂੰ ਮੂਲ ਇਤਿਹਾਸਕ ਅਸਥਾਨ ’ਤੇ ਮੁੜ ਸਥਾਪਿਤ ਕਰਨ ਅਤੇ ਸਿੱਕਮ ਦੇ ਇਤਿਹਾਸਕ ਗੁਰਦਵਾਰਾ ਡਾਂਗ ਮਾਰ ਸਾਹਿਬ ਦੀ ਸੇਵਾ ਸੰਭਾਲ ਤੁਰੰਤ ਸਿੱਖ ਭਾਈਚਾਰੇ ਦੇ ਹਵਾਲੇ ਕਰਨ ਦੀ ਮੰਗ ਕੀਤੀ ਗਈ।
                  ਇਸ ਮੌਕੇ  ਗਿਆਨੀ ਗੁਰਵਿੰਦਰ ਸਿੰਘ,  ਗਿਆਨੀਬਲਵਿੰਦਰ ਸਿੰਘ, ਗਿਆਨੀ ਮਲਕੀਤ ਸਿੰਘ ਹੈਡ ਗ੍ਰੰਥੀ ਅਕਾਲ ਤਖਤ ਸਾਹਿਬ, ਅਰਦਾਸੀਆ ਕੁਲਵਿੰਦਰ ਸਿੰਘ, ਭਾਈ ਪ੍ਰਗਟ ਸਿੰਘ, ਭਾਈ ਸੁਲਤਾਨ ਸਿੰਘ, ਗਿਆਨੀ ਹਰਮਿਤਰ ਸਿੰਘ, ਗਿਆਨੀ ਜਸਵੰਤ ਸਿੰਘ, ਭਾਈ ਈਸ਼ਰ ਸਿੰਘ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਗੁਰਬਚਨ ਸਿੰ ਸੁਰ ਸਿੰਘ, ਸੰਤ ਬਾਬਾ ਬੁੱਧ ਸਿੰਘ ਨਿੱਕੇ ਘੁੰਮਣਾ ਵਾਲੇ, ਬਾਬਾ ਸੁਖਦੇਵ ਸਿੰਘ ਭੁਚੋਮੰਡੀ, ਸੰਤ ਬਾਬਾ ਮੁਖਵਿੰਦਰ ਸਿੰਘ ਮਲਿਕਪੁਰ, ਸੰਤ ਦਿਲਬਾਗ ਸਿੰਘ, ਬਾਬਾ ਅਜੀਤ ਸਿੰਘ ਜੌਲਾਂਵਾਲੇ, ਬਾਬਾ ਗੁਰਦੇਵ ਸਿੰਘ ਕਾਰਸੇਵਾ ਵਾਲੇ ਸੀ੍ਰ ਹਜ਼ੂਰ ਸਾਹਿਬ ਵਾਲੇ, ਬਾਬਾ ਅਜੈਬ ਸਿੰਘ ਕਾਰ ਸੇਵਾ ਵਾਲੇ, ਅਵਤਾਰ ਸਿੰਘ ਭਿਉਰਾ, ਬਾਬਾ ਗੁਰਦਿਆਲ ਸਿੰਘ ਟਾਂਡਾ, ਸੰਤ ਗੁਰਦੀਪ ਸਿੰਘ ਖਜਾਲਾ, ਬੀਬੀ ਜਸਪ੍ਰੀਤ ਕੌਰ ਮਾਹਲ ਪੁਰ, ਭਾਈ ਜਗਤਾਰ ਸਿੰਘ ਰੋਡੇ, ਸੰਤ ਬਾਬਾ ਕੰਵਲਜੀਤ ਸਿੰਘ ਗੁਰਦੁਆਰਾ ਨਾਗੀਆਣਾ ਸਾਹਿਬ ਉਦੋੋਕੇ, ਬਾਬਾ ਗੁਰਦੀਪ ਸਿੰਘ ਖੁਜਾਲਾ ਵਾਲੇ, ਬਾਬਾ ਸੁਖਵੰਤ ਸਿੰਘ ਚੰਨਣਕੇ ਵਾਲੇ,ਸੰਤ ਬਾਬਾ ਸੁੱਖਾ ਸਿੰਘ ਜੰਡਿਆਲਾ ਗੁਰੂ ਸਾਹਿਬ ਵਾਲੇ, ਭਗਵੰਤ ਸਿੰਘ ਸਿਆਲਕਾ, ਬਾਬਾ ਨਵਤੇਜ ਸਿੰਘ ਚੇਲੇਆਣਾ ਸਾਹਿਬ, ਸਰਬਜੀਤ ਸਿੰਘ ਵਿਰਕ ਮੈਂਬਰ ਸ਼੍ਰੋਮਣੀ ਕਮੇਟੀ ਦਿੱਲੀ, ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ, ਰਜਿੰਦਰ ਸਿੰਘ ਮਹਿਤਾ,  ਬਾਬਾ ਗੁਰਮੀਤ ਸਿੰਘ ਐਗਜਿਟਿਵ ਮੈਂਬਰ ਸ਼੍ਰੋਮਣੀ ਕਮੇਟੀ, ਅਮਰਜੀਤ ਸਿੰਘ ਚਾਵਲਾ, ਗੁਰਚਰਨ ਸਿੰਘ ਗਰੇਵਾਲ, ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਸੁਖਵਿੰਦਰ ਸਿੰਘ ਅਗਵਾਨ, ਡਾ: ਦਲਬੀਰ ਸਿੰਘ ਵੇਰਕਾ ਸਾਬਕਾ ਵਿਧਾਇਕ, ਕੈਪਟਨ ਬਲਬੀਰ ਸਿੰਘ ਬਾਠ ਸਾਬਕਾ ਮੰਤਰੀ, ਤਰਲੋਕ ਸਿੰਘ ਬਾਠ, ਬਿਕਰਮ ਜੀਤ ਸਿੰਘ ਕੋਟਲਾ, ਮੰਗਲ ਸਿੰਘ ਬਟਾਲਾ, ਭਾਈ ਸਾਹਿਬ ਸਿੰਘ, ਸੰਤ ਬਾਬਾ ਦਿਲਬਾਗ ਸਿੰਘ ਅਨੰਦਪੁਰ , ਬਾਬਾ ਗੁਰਮੀਤ ਸਿੰਘ ਬੱਦੋਵਾਲ, ਡਾ: ਹਰਸ਼ਦੀਪ ਸਿੰਘ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਮੌਜੂਦ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply