Friday, April 19, 2024

ਸਾਬਕਾ ਸੈਨਿਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਕਰਨ ਸੰਪਰਕ-ਚਾਹਲ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਮੁੜ ਵਸੇਬਾ ਅਤੇ ਭਲਾਈ ਸੈਕਸ਼ਨ ਨਵੀਂ ਦਿੱਲੀ ਵੱਲੋਂ ਨਕਾਰਾ ਸੈਨਿਕਾਂ, ਸ਼ਹੀਦਾਂ ਦੀਆਂ ਵਿਧਵਾਵਾਂ ਅਤੇ Army Col Amarbir S Chahalਡਿਊਟੀ ਦੌਰਾਨ ਮਰ ਚੁੱਕੇ ਸੇੈਨਿਕਾਂ ਲਈ ਵੱਖ-ਵੱਖ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ।
     ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਨੇ ਦੱਸਿਆ ਕਿ ਸੈਨਿਕਾਂ ਦੇ ਆਸ਼ਰਿਤਾਂ ਲਈ ਵਜੀਫਾ ਅਤੇ  ਅੰਗਹੀਣ ਸਾਬਕਾ ਸੈਨਿਕਾਂ ਲਈ ਟਰਾਈ ਮੋਟਰਸਾਈਕਲ, ਵੀਲ ਚੇਅਰ, ਬਾਥਰੂਮ ਦੀ ਮੁਰੰਮਤ ਅਤੇ ਉਨ੍ਹਾਂ ਦੀਆਂ ਲੜਕੀਆਂ ਦੀ ਮੈਰਿਜ ਗ੍ਰਾਂਟ ਦੀਆਂ ਸਕੀਮਾਂ ਸਰਕਾਰ ਵੱਲੋਂ ਚਲਾਈਆਂ ਗਈਆਂ ਹਨ।ਚਾਹਲ ਨੇ ਦੱਸਿਆ ਕਿ ਸਾਬਕਾ ਸੈਨਿਕ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਅਤੇ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ 52 ਕੋਰਟ ਰੋਡ ਵਿਖੇ ਸੰਪਰਕ ਕਰ ਸਕਦੇ ਹਨ।
 

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply