Friday, April 19, 2024

ਪ੍ਰਧਾਨ ਮੰਤਰੀ ਨੇ ਰਾਜਪਾਲਾਂ ਦੀ ਕਾਨਫਰੰਸ ਦੇ ਸਮਾਪਨ ਸੈਸ਼ਨ ਨੂੰ ਸੰਬੋਧਨ ਕੀਤਾ

Modi 2ਦਿੱਲੀ, 7 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਭਵਨ ਵਿਖੇ ਰਾਜਪਾਲਾਂ ਦੀ ਕਾਨਫਰੰਸ ਦੇ ਸਮਾਪਨ ਸੈਸ਼ਨ ਨੂੰ ਸੰਬੋਧਨ ਕੀਤਾ।ਪ੍ਰਧਾਨ ਮੰਤਰੀ ਨੇ ਕਾਨਫਰੰਸ ਦੌਰਾਨ ਹੋਏ ਵਿਚਾਰਾਂ ਅਤੇ ਸਾਂਝੇ ਕੀਤੇ ਇਨਪੁਟਸ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਰਾਜਪਾਲਾਂ ਨੂੰ ‘ਏਕ ਭਾਰਤ, ਸ਼੍ਰੇਸ਼ਠ ਭਾਰਤ’ ਉਪਰਾਲੇ ਨੂੰ ਮਜ਼ਬੂਤ ਕਰਨ ਲਈ ਕਿਹਾ ਜੋ ਭਾਈਵਾਲੀ, ਸੱਭਿਆਚਾਰਕ ਆਦਾਨ-ਪ੍ਰਦਾਨ ਅਤੇ ਲੋਕਾਂ ਦੇ ਲੋਕਾਂ ਨਾਲ ਸਬੰਧਾਂ ਨੂੰ ਹੁਲਾਰਾ ਦਿੰਦੀ ਹੈ।ਉਨ੍ਹਾਂ ਨੇ ਭਾਰਤ ਦੇ ਵੱਖ-ਵੱਖ ਰਾਜਾਂ ਦਰਮਿਆਨ ਸਦਭਾਵਨਾ ਅਤੇ ਏਕੀਕਰਨ ਨੂੰ ਹੁਲਾਰਾ ਦੇਣ ਲਈ ਨਵੇਂ ਤਰੀਕੇ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ।
ਪ੍ਰਧਾਨ ਮੰਤਰੀ ਨੇ ਰਾਜਪਾਲਾਂ ਨੂੰ ਤਾਕੀਦ ਕੀਤੀ ਕਿ ਉਹ ਯੂਨੀਵਰਸਿਟੀਆਂ ਦੇ ਚਾਂਸਲਰਾਂ ਦੇ ਤੌਰ ‘ਤੇ ਉਨ੍ਹਾਂ ਨੂੰ ਕਈ ਅਕਾਦਮਿਕ ਖੇਤਰਾਂ ਵਿੱਚ ਸ੍ਰੇਸ਼ਠਤਾ ਨੂੰ ਹੁਲਾਰਾ ਦੇਣ ਦਾ ਸੱਦਾ ਦੇਣ।ਉਨ੍ਹਾਂ ਕਿਹਾ ਕਿ ਭਾਰਤੀ ਯੂਨੀਵਰਸਿਟੀਆਂ ਨੂੰ ਦੁਨੀਆ ਵਿਚੋਂ ਸਰਵਸ਼੍ਰੇਸ਼ਠ ਹੋਣ ਦੀ ਇੱਛਾ ਰੱਖਣੀ ਚਾਹੀਦੀ ਹੈ ਅਤੇ ਰਾਜਪਾਲ ਇਸ ਤਬਦੀਲੀ ਲਈ ਉਤਪ੍ਰੇਰਕ ਬਣਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਅ ਸਕਦੇ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਜਨ ਸਧਾਰਨ  ਲਈ ‘ਜੀਵਨ ਅਸਾਨ’ ਕਰਨ ਨੂੰ ਉਤਸ਼ਾਹ ਦੇਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਰਾਜਪਾਲ ਜਨਤਕ ਜੀਵਨ ਵਿੱਚ ਆਪਣੇ ਵਿਸ਼ਾਲ ਤਜੱਰਬੇ ਰਾਹੀਂ ਨਾਗਰਿਕ ਏਜੰਸੀਆਂ ਅਤੇ ਸਰਕਾਰੀ ਵਿਭਾਗਾਂ ਨੂੰ ਇਸ ਪ੍ਰਤੀ ਵਚਨਬੱਧਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕਰ ਸਕਦੇ ਹਨ।
ਪ੍ਰਧਾਨ ਮੰਤਰੀ ਨੇ ਕੇਂਦਰ ਸਰਕਾਰ ਦੀ ਮਹੱਤਵਪੂਰਨ ਸਿਹਤ ਸਕੀਮ ਆਯੁਸ਼ਮਾਨ ਭਾਰਤ ’ਤੇ ਵੀ ਗੱਲ ਕੀਤੀ।ਨਰੇਂਦਰ ਮੋਦੀ ਨੇ ਕਿਹਾ ਕਿ 2022 ਵਿੱਚ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਅਤੇ 2019 ਵਿੱਚ ਮਹਾਤਮਾ ਗਾਂਧੀ ਦੀ 150ਵੀਂ ਵਰ੍ਹੇਗੰਢ ਜਿਹੇ ਮੌਕੇ ਵਿਕਾਸ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਪ੍ਰੇਰਣਾਦਾਇਕ ਮੀਲ ਪੱਥਰ ਸਾਬਤ ਹੋ ਸਕਦੇ ਹਨ।ਉਨ੍ਹਾਂ ਕਿਹਾ ਕਿ ਅਗਾਮੀ ਕੁੰਭ ਮੇਲਾ ਰਾਸ਼ਟਰੀ ਪੱਧਰ ’ਤੇ ਪ੍ਰਾਸੰਗਿਕ ਉਦੇਸ਼ਾਂ  ਨੂੰ ਹੁਲਾਰਾ ਦੇਣ ਲਈ ਮਹੱਤਵਪੂਰਨ ਮੌਕੇ ਵਜੋਂ ਕੰਮ ਕਰ ਸਕਦਾ ਹੈ।
 

Check Also

ਡਾ. ਐਸ.ਪੀ ਸਿੰਘ ਓਬਰਾਏ “ਸਿੱਖ ਗੌਰਵ ਸਨਮਾਨ“ ਨਾਲ ਸਨਮਾਨਿਤ

ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਅਕਾਲ ਪੁਰਖ ਕੀ ਫ਼ੌਜ ਵੱਲੋਂ ਆਪਣੇ 25 ਸਾਲਾ ਸਥਾਪਨਾ …

Leave a Reply