Thursday, March 28, 2024

ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਗੁ. ਸ੍ਰੀ ਦੁੱਖ ਭੰਜਨੀ ਬੇਰ ਸਾਹਿਬ ਦੀ ਕਾਰਸੇਵਾ ਆਰੰਭ

PPN0806201816ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ – (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਦੁੱਖ ਭੰਜਨੀ ਬੇਰ ਸਾਹਿਬ ਦੇ ਨਵੀਨੀਕਰਨ ਦੀ ਕਾਰ ਸੇਵਾ ਅੱਜ ਸ਼ੁਰੂ ਕਰਵਾਈ ਗਈ।ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਇਸ ਸੇਵਾ ਦੀ ਆਰੰਭਤਾ ਸਮੇਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀਵਾਲੇ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਸੇਵਾ ਆਰੰਭ ਕਰਨ ਸਮੇਂ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ, ਜਦਕਿ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਲਿਆ।
    ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਕਰਮਾਂ ’ਚ ਸਥਿਤ ਗੁ. ਸ੍ਰੀ ਦੁੱਖ ਭੰਜਨੀ ਬੇਰ ਸਾਹਿਬ ਦੀ ਵੱਡੀ ਇਤਿਹਾਸਕ ਮਹੱਤਤਾ ਹੈ ਅਤੇ ਇਥੇ ਸਥਿਤ ਇਤਿਹਾਸਕ ਬੇਰੀ ਦੀ ਸੇਵਾ-ਸੰਭਾਲ ਲਈ ਸ਼੍ਰੋਮਣੀ ਕਮੇਟੀ ਵਿਸ਼ੇਸ਼ ਉਪਰਾਲੇ ਕਰ ਰਹੀ ਹੈ।ਉਨ੍ਹਾਂ ਆਸ ਪ੍ਰਗਟਾਈ ਕਿ ਉਹ ਇਸ ਸੇਵਾ ਨੂੰ ਵੀ ਸੰਗਤਾਂ ਦੇ ਸਹਿਯੋਗ ਨਾਲ ਜਲਦੀ ਮੁਕੰਮਲ ਕਰਨਗੇ।ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਕਾਰ ਸੇਵਾ ਦੌਰਾਨ ਇਸ ਅਸਥਾਨ ਦੇ ਨਾਲ ਲਗਦੇ ਬੀਬੀਆਂ ਦੇ ਇਸ਼ਨਾਨ ਘਰ ਦਾ ਵੀ ਵਿਸਥਾਰ ਹੋ ਸਕੇਗਾ।
    ਇਸ ਮੌਕੇ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਬਾਬਾ ਸੁਖਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਸ. ਸਕੱਤਰ ਸਿੰਘ, ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਸੁਖਰਾਜ ਸਿੰਘ, ਲਖਬੀਰ ਸਿੰਘ, ਇਕਬਾਲ ਸਿੰਘ ਮੁਖੀ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਸੋਹਨ ਸਿੰਘ, ਬਾਬਾ ਦੀਦਾਰ ਸਿੰਘ, ਬਾਬਾ ਗੁਰਨਾਮ ਸਿੰਘ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ, ਬਾਬਾ ਬੀਰ ਸਿੰਘ, ਬਾਬਾ ਫ਼ਤਹਿ ਸਿੰਘ, ਬਾਬਾ ਗੁਰਵੰਤ ਸਿੰਘ, ਬਾਬਾ ਹੀਰਾ ਸਿੰਘ, ਬਾਬਾ ਬਲਬੀਰ ਸਿੰਘ ਆਦਿ ਮੌਜੂਦ ਸਨ।

 

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply