Friday, March 29, 2024

ਵਾਤਾਵਰਣ ਦੀ ਰੱਖਿਆ ਕਰਨ ਲਈ ਸਭ ਨੂੰ ਇਕਜੁੱਟ ਹੋਣਾ ਚਾਹੀਦਾ ਹੈ – ਸੋਨੀ

PPN1106201813ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਨਿਊ ਅੰਮਿ੍ਰਤਸਰ ਵਿਖੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਛਾਇਆ ਵੈਲਫੇਅਰ ਸੁਸਾਇਟੀ ਦੀ ਰੁੱਖ ਲਗਾੳਣ ਦੀ ਮੁਹਿੰਮ ਵਿੱਚ ਸਿੱਖਿਆ ਅਤੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਆਪਣੇ ਕਰ ਕਮਲਾਂ ਨਾਲ ਪੌਦਾ ਲਗਾਇਆ ਅਤੇ ਸਾਰਿਆਂ ਨੂੰ ਵਾਤਾਵਰਣ ਦੀ ਸੁਰੱਖਿਆ ਦਾ ਸਕਾਰਾਤਮਕ ਦਾ ਸੁਨੇਹਾ ਦਿੱਤਾ।ਮੰਤਰੀ ਸੋਨੀ ਨੇ ਕਿਹਾ ਕਿ ਮਨੁੱਖ ਨੂੰ ਆਪਣੀ ਇੱਛਾ ਪੂਰਤੀ ਲਈ ਰੱਖ ਨਹੀ ਕੱਟਣੇ ਚਾਹੀਦੇ, ਸਗੋ ਇਕਜੁੱਟ ਹੋ ਕੇ ਇੰਨਾਂ ਦੀ ਰੱਖਿਆ ਕਰਨੀ ਚਾਹੀਦੀ ਹੈ।ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਗੌਰਵ ਖੰਨਾ, ਡਾ. ਸ਼ਮੀਰ ਅਰੋੜਾ, ਡਾ. ਅਮਿਤ ਮਹਾਜਨ, ਸੁਖਦੀਪ ਸਿੰਘ, ਕਰਨ ਪੁਰੀ, ਨਿਤਿਨ ਕਪੂਰ, ਰਾਜੇਸ਼ ਖੰਨਾ, ਗਗਨਦੀਪ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply