Thursday, April 18, 2024

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਡੀ.ਸੀ ਵਲੋਂ ਫਰੂਟ ਐਸੋਸੀਏਸ਼ਨਾਂ ਨਾਲ ਮੀਟਿੰਗ

ਕਿਹਾ ਕੈਲਸ਼ੀਅਮ ਕਾਰਬਾਈਟ ਨਾਲ ਫਲ ਪਕਾਉਣ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ

PPN1306201808ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਉਲੀਕੀ ਗਈ ਤੰਦਰੁਸਤ ਪੰਜਾਬ ਮਿਸ਼ਨ ਯੋਜਨਾ ਤਹਿਤ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਵਲੋਂ ਫਲ ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਸੰਘਾ ਨੇ ਦੱਸਿਆ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਲੋਕਾਂ ਦੀ ਸਿਹਤ, ਵਾਤਾਵਰਣ ਦੀ ਸਾਂਭ ਸੰਭਾਲ ਅਤੇ ਸਾਫ ਸਫਾਈ ਮੁਹਿੰਮ ਆਰੰਭੀ ਗਈ ਹੈ।
     ਸੰਘਾ ਨੇ ਮੀਟਿੰਗ ਵਿੱਚ ਹਾਜ਼ਰ ਫਲ ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ ਨੂੰ ਕਿਹਾ ਕਿ ਉਹ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੈਲਸ਼ੀਅਮ ਕਾਰਬਾਈਟ ਨਾਲ ਫਲਾਂ ਨੂੰ ਨਾ ਪਕਾਉਣ ਕਿਉਂਕਿ ਕੈਲਸ਼ੀਅਮ ਕਾਰਬਾਈਟ ਨਾਲ ਕਈ ਤਰ੍ਹਾਂ ਦੀਆਂ ਘਾਤਕ ਬਿਮਾਰੀਆਂ ਪੈਦਾ ਹੁੰਦੀਆਂ ਹਨ ਡਿਪਟੀ ਕਮਿਸ਼ਨਰ ਵੱਲੋਂ ਫਲ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਕੈਲਸ਼ੀਅਮ ਕਾਰਬਾਈਟ ਨਾਲ ਫਲਾਂ ਨੂੰ ਨਾ ਪਕਾਇਆ ਜਾਵੇ ਜੋ ਵੀ ਇਸ ਵਿਧੀ ਨਾਲ ਫਲਾਂ ਨੂੰ ਪਕਾਉਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
     ਸੰਘਾ ਵੱਲੋਂ ਐਸੋਸੀਏਸਨਾਂ ਨੂੰ ਕਿਹਾ ਕਿ ਉਹ ਜਲਦ ਹੀ ਯੂਨੀਵਰਸਿਟੀ ਮਾਹਿਰਾਂ ਨਾਲ ਮਿਲ ਕੇ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਮਾਹਿਰਾਂ ਵੱਲੋਂ ਫਲਾਂ ਨੂੰ ਪਕਾਉਣ ਦੀਆਂ ਵਿਧੀਆਂ ਬਾਰੇ ਸਹੀ ਜਾਣਕਾਰੀ ਦਿੱਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਵਿਕਰੇਤਾਵਾਂ ਨੂੰ ਰਾਇਪਨਿੰਗ ਚੈਂਬਰ ਲਗਾਉਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਸਬੰਧੀ ਤੁਹਾਨੂੰ ਸਬਸਿਡੀ ਵੀ ਮੁਹੱਈਆ ਕਰਵਾਈ ਜਾਂਦੀ ਹੈ।ਸੰਘਾ ਨੇ ਕਿਹਾ ਕਿ ਜੇਕਰ ਤੁਹਾਨੂੰ ਰਾਇਪਨਿੰਗ ਚੈਂਬਰ ਲਗਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਉਸ ਦਾ ਫੌਰੀ ਹੱਲ ਕਰਵਾਉਣਗੇ।
     ਇਸ ਮੌਕੇ ਹਾਲ ਬਾਜ਼ਾਰ ਫਲ ਮੰਡੀ ਅਤੇ ਵੱਲਾ ਮੰਡੀ ਦੇ ਪ੍ਰਧਾਨ ਵਲੋਂ ਡਿਪਟੀ ਕਮਿਸਨਰ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਇਸ ਮੁਹਿੰਮ ਵਿੱਚ ਸਰਕਾਰ ਦਾ ਪੂਰਾ ਸਾਥ ਦੇਣਗੇ ਅਤੇ ਕੋਈ ਵੀ ਵਪਾਰੀ ਕੈਲਸ਼ੀਅਮ ਕਾਰਬਾਈਟ ਨਾਲ ਪੱਕੇ ਫਲਾਂ ਦੀ ਨਾ ਹੀ ਖਰੀਦ ਕਰੇਗਾ ਅਤੇ ਨਾ ਹੀ ਵੇਚੇਗਾ।ਫਲ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਵੀ ਸੌਂਪਿਆ ਗਿਆ।
     ਇਸ ਮੀਟਿੰਗ ਵਿੱਚ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਲਖਬੀਰ ਸਿੰਘ ਭਾਗੋਵਾਲੀਆ ਜਿਲ੍ਹਾ ਸਿਹਤ ਅਫਸਰ, ਰਣਜੀਤ ਸਿੰਘ ਬਾਗਬਾਨੀ ਅਫਸਰ, ਕਮਲਜੀਤ ਸਿੰਘ ਐਸ.ਡੀ.ਓ ਪੰਜਾਬ ਪ੍ਰਦੂਸ਼ਣ ਬੋਰਡ, ਸੁਰਿੰਦਰ ਬਿੰਦਰਾ ਪ੍ਰਧਾਨ ਫਲ ਐਸੋਸੀਏਸ਼ਨ, ਤੇਜਿੰਦਰ ਸਿੰਘ, ਮਹਿੰਦਰ ਸਿੰਘ ਤੋਂ ਇਲਾਵਾ ਮੰਡੀ ਬੋਰਡ ਦੇ ਅਧਿਕਾਰੀ ਵੀ ਹਾਜ਼ਰ ਸਨ।

 

Check Also

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਅੰਮ੍ਰਿਤਸਰ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ …

Leave a Reply