Friday, April 19, 2024

ਇੰਗਲੈਂਡ ਦੀ ਅਦਾਲਤ ਵਲੋਂ ਜੂਨ 1984 ਨਾਲ ਸਬੰਧਤ ਦਸਤਾਵੇਜ਼ਾਂ ਬਾਰੇ ਫੈਸਲੇ ਦਾ ਲੌਂਗੋਵਾਲ ਵਲੋਂ ਸਵਾਗਤ

ਕਿਹਾ ਭਾਰਤ ਸਰਕਾਰ ਵੀ ਜੂਨ 1984 ਸਬੰਧੀ ਦਸਤਾਵੇਜ਼ ਕਰੇ ਜਨਤਕ

Gobind S Longowalਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇੰਗਲੈਂਡ ਦੀ ਇਕ ਅਦਾਲਤ ਵੱਲੋਂ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ’ਤੇ ਭਾਰਤ ਦੀ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਨਾਲ ਸਬੰਧਤ ਬਰਤਾਨੀਆ ਸਰਕਾਰ ਦੀ ਭੂਮਿਕਾ ਬਾਰੇ ਦਸਤਾਵੇਜ ਜਨਤਕ ਕਰਨ ਦੇ ਫੈਸਲੇ ਦਾ ਪੁਰਜ਼ੋਰ ਸਵਾਗਤ ਕੀਤਾ ਹੈ।ਲੌਂਗੋਵਾਲ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਜੂਨ 1984 ਵਿਚ ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕਰਵਾਇਆ ਗਿਆ ਫ਼ੌਜੀ ਹਮਲਾ ਅਣਮਨੁੱਖੀ ਕਹਿਰ ਵਜੋਂ ਇਤਿਹਾਸ ਅੰਦਰ ਦਰਜ਼ ਹੈ ਅਤੇ ਇਸ ਵਿਚ ਜਿਸ ਕਿਸੇ ਦੀ ਵੀ ਸ਼ਮੂਲੀਅਤ ਹੈ ਉਹ ਉਜ਼ਾਗਰ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਇੰਗਲੈਂਡ ਦੀ ਅਦਾਲਤ ਵੱਲੋਂ ਬਰਤਾਨੀਆ ਸਰਕਾਰ ਦੀ ਸ਼ਮੂਲੀਅਤ ਨਾਲ ਸਬੰਧਤ ਦਸਤਾਵੇਜ ਜਨਤਕ ਕਰਨ ਦਾ ਫੈਸਲਾ ਸ਼ਲਾਘਾਯੋਗ ਹੈ ਅਤੇ ਇਸ ਮਾਮਲੇ ਵਿਚ ਪੈਰਵਾਈ ਕਰਨ ਵਾਲੇ ਪੱਤਰਕਾਰ ਮਿਲ ਫਿਲਰ ਦੇ ਯਤਨ ਪ੍ਰਸ਼ੰਸਾ ਯੋਗ ਹਨ।ਲੌਂਗੋਵਾਲ ਨੇ ਕਿਹਾ ਕਿ ਬਰਤਾਨੀਆ ਦੀ ਤਰ੍ਹਾਂ ਭਾਰਤ ਸਰਕਾਰ ਨੂੰ ਵੀ ਜੂਨ 1984 ਦੇ ਫ਼ੌਜੀ ਹਮਲੇ ਨਾਲ ਸਬੰਧਤ ਦਸਤਾਵੇਜ਼ ਜਾਰੀ ਕਰਨ ਚਾਹੀਦੇ ਹਨ, ਤਾਂ ਜੋ ਪੂਰੀ ਦੁਨੀਆਂ ਨੂੰ ਪਤਾ ਲੱਗ ਸਕੇ ਕਿ ਇਸ ਘੱਲੂਘਾਰੇ ਦੀ ਸਾਜ਼ਿਸ਼ ਪਿੱਛੇ ਹੋਰ ਕਿਹੜੇ-ਕਿਹੜੇ ਦੇਸ਼ ਅਤੇ ਕਿਹੜੀਆਂ-ਕਿਹੜੀਆਂ ਸ਼ਕਤੀਆਂ ਸ਼ਾਮਲ ਸਨ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਤੋਂ ਵੀ ਮੰਗ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਕੀਤੇ ਗਏ ਹਮਲੇ ਦੌਰਾਨ ਸਿੱਖ ਰੈਂਫਰੈਂਸ ਲਾਇਬ੍ਰੇਰੀ ਵਿਚੋਂ ਲੁਟਿਆ ਗਿਆ ਵਿਰਾਸਤੀ ਖ਼ਜ਼ਾਨਾ ਸ਼੍ਰੋਮਣੀ ਕਮੇਟੀ ਨੂੰ ਵਾਪਸ ਕੀਤਾ ਜਾਵੇ।
 

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply