Friday, March 29, 2024

ਲ਼ੋਕ ਕਲਿਆਣ ਸਮਿਤੀ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਸਮਾਗਮ

PPN1306201815ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਲ਼ੋਕ ਕਲਿਆਣ ਸਮਿਤੀ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਲੋਕ ਕਲ਼ਿਆਣ ਸਮਿਤੀ ਦੇ ਪ੍ਰਧਾਨ ਜਗਮੋਹਨ ਸਿੰਘ ਨੇ ਯੋਗਾ ਬਾਰੇ ਜਾਣਕਾਰੀ ਦਿੱਤੀ।ਉਹਨਾਂ ਨੇ ਦੱਸਿਆ ਕਿ ਯੋਗ ਭਾਰਤ ਦੀ ਪੁਰਾਤਨ ਕਲਾ ਜੋ ਕਿ ਦੇਸ਼ ਵਿੱਚ ਬਹੁਤ ਪਹਿਲਾਂ ਤੋਂ ਸਿਖਾਾਈ ਜਾਂਦੀ ਸੀ।ਪਰ ਜਿਆਦਾ ਲੋਕਾਂ ਨੂੰ ਯੋਗ ਬਾਰੇ ਗਿਆਨ ਨਹੀਂ ਸੀ।ਹੁਣ ਯੋਗਾ ਨੂੰ ਅੰਤਰਰਾਸ਼ਟਰੀ ਪੱਧਰ `ਤੇ ਮਾਨਤਾ ਮਿਲ ਗਈ ਹੈ, ਕਿਉਂਕਿ ਯੋਗ ਮਨੁੱਖ ਦਾ ਸਰੀਰਕ ਵਿਕਾਸ ਕਰਨ ਦੇ ਨਾਲ ਨਾਲ ਮਾਨਸਿਕ ਵਿਕਾਸ ਵੀ ਕਰਦਾ ਹੈ।ਉਨਾਂ ਕਿਹਾ ਕਿ ਸਮਿਤੀ ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਤਰਾਂ ਦੇ ਕੈਂਪ ਅਲ਼ੱਗ ਅਲ਼ੱਗ ਜਗਾ `ਤੇ ਲਗਾ ਕੇ ਯੋਗ ਦਿਵਸ ਦੀਆਂ ਤਿਆਰੀਆਂ ਕਰ ਰਹੀ ਹੈ।    ਯੋਗ ਅਧਿਆਪਕਾਂ ਨੇ ਇਲਾਕਾ ਵਾਸੀਆਂ ਨੂੰ ਕਈ ਤਰਾਂ ਦੇ ਯੋਗ ਆਸਨ ਕਰਵਾਏ।ਇਸ ਮੌਕੇ ਮਮਤਾ ਕੁਮਾਰੀ, ਰੁਪਿੰਦਰ ਕੌਰ, ਅਮਰਜੀਤ ਕੌਰ ਆਦਿ ਮੌਜੂਦ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply