Thursday, March 28, 2024

’84 ਦੇ ਦੁਖਾਂਤ ਨਾਲ ਸੰਬੰਧਿਤ ਸਾਰੇ ਗੁਪਤ ਦਸਤਾਵੇਜ਼ ਜਨਤਕ ਕਰੇ ਬਰਤਾਨੀਆ ਸਰਕਾਰ -ਦਮਦਮੀ ਟਕਸਾਲ

ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਜੂਨ ‘84 ਦੌਰਾਨ ਭਾਰਤੀ ਹਕੂਮਤ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਸੰਬੰਧੀ ਬਰਤਾਨੀਆ ਸਰਕਾਰ ਦੀ ਭੂਮਿਕਾ ਬਾਰੇ ‘ਇੰਡੀਆ ਪੋਲੀਟਿਕਸ’ ਮਾਰਕ ਕੀਤੀ ਫਾਈਲ ਸਮੇਤ ਪੂਰੇ ਦਸਤਾਵੇਜ਼ ਜਨਤਕ ਕਰਨ ਦੀ ਬਰਤਾਨੀਆ ਸਰਕਾਰ ਤੋਂ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ‘84 ਦੀਆਂ ਤ੍ਰਾਸਦੀਆਂ ਪ੍ਰਤੀ ਕੌਮਾਂਤਰੀ ਪੱਧਰ `ਤੇ ਨਵੀਂ ਬਹਿਸ ਛਿੜ ਚੁੱਕੀ ਹੈ, ਤਾਂ ਮੌਜੂਦਾ ਭਾਰਤ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ’84 ਦੇ ਦੁਖਾਂਤ ਨਾਲ ਸੰਬੰਧਿਤ ਸਾਰੇ ਗੁਪਤ ਦਸਤਾਵੇਜ਼ ਜਨਤਕ ਕਰਨ ।ਖ਼ਾਲਸਾ ਨੇ ਕਿਹਾ ਕਿ ਭਾਰਤੀ ਹਕੂਮਤਾਂ ਦੀ ਸਿੱਖ ਕੌਮ ਪ੍ਰਤੀ ਤੰਗ ਨਜ਼ਰੀਏ ਦੇ ਚੱਲਦਿਆਂ 34 ਸਾਲਾਂ ਦੇ ਅਰਸੇ ਬਾਅਦ ਵੀ ਸਿੱਖ ਕੌਮ ਨੂੰ ਨਿਆਂ ਨਾ ਮਿਲਣ ਬਾਰੇ ਵਿਸ਼ਵ ਭਾਈਚਾਰੇ ਨੂੰ ਬੋਧ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਸਮੁੱਚੀ ਮਾਨਵਤਾ ਨੂੰ ਸਿੱਖ ਕੌਮ ਨਾਲ ਹੋਏ ਅਨਿਆਂ ਨੂੰ ਜਾਣਨ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਉਕਤ ਦੁਖਾਂਤ ਤੇ ਤ੍ਰਾਸਦੀਆਂ ਦਾ ਸੰਬੰਧ ਕੇਵਲ ਸਿਖ ਕੌਮ ’ਤੇ ਕੀਤੇ ਗਏ ਹਮਲਿਆਂ ਤੱਕ ਹੀ ਸੀਮਤ ਨਹੀਂ ਸਗੋਂ ਲੰਮੇ ਸਮੇਂ ਤੋਂ ਪੰਜਾਬ ਦੀ ਧਰਤੀ, ਦਰਿਆਈ ਪਾਣੀਆਂ ਅਤੇ ਹੋਰਨਾਂ ਕੁਦਰਤੀ ਸਾਧਨਾਂ ਦੀ ਲੁੱਟ ਨਾਲ ਵਾਬਸਤਾ ਹੈ।ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਿੱਖ ਕੌਮ ਨੂੰ ਇਨਸਾਫ਼ ਮਿਲਦਾ ਨਜ਼ਰ ਨਹੀਂ ਆ ਰਿਹਾ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply