Friday, March 29, 2024

ਖਹਿਰਾ ਦੇ ਰਿਫਰੈਂਡਮ 2020 ਸਬੰਧੀ ਬਿਆਨ ਦਾ ਸ਼ਿਵ ਸੈਨਾ ਹਿੰਦੁਸਤਾਨ ਵਲੋਂ ਵਿਰੋਧ

ਬਠਿੰਡਾ, 18 ਜੂਨ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਵਲੋਂ ਰਿਫਰੈਂਡਮ 2020 ਸਬੰਧੀ ਦਿੱਤੇ ਬਿਆਨ ਦਾ ਸ਼ਿਵ ਸੈਨਾ ਹਿੰਦੁਸਤਾਨ ਨੇ ਸਖ਼ਤ ਵਿਰੋਧ ਕਰਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਰਾਣਾ ਕੇ.ਪੀ ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਡੀ.ਜੀ.ਪੀ ਸੁਰੇਸ਼ ਅਰੋੜਾ ਨੂੰ ਪ੍ਰਸਾਸ਼ਨ ਰਾਹੀਂ ਮੰਗ ਪੱਤਰ ਭੇਜਿਆ ਹੈ।ਇਸ ਰਾਹੀਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਭੁਲੱਥ ਖੇਤਰ ਤੋਂ ਵਿਧਾਇਕ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਵੱਲੋਂ ਪਿਛਲੇ ਦਿਨੀਂ ਜੋ ਖਾਲਿਸਤਾਨੀ ਰਿਫਰੈਂਡਮ 2020 ਦਾ ਸਮਰਥਨ ਕਰਨ ਦਾ ਬਿਆਨ ਜਾਰੀ ਕੀਤਾ ਗਿਆ ਹੈ, ਉਸ ਨਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਭੰਗ ਕਰਨ ਦੀ ਕੋਸ਼ਿਸ ਕੀਤੀ ਗਈ ਹੈ, ਜੋ ਕਿ ਬਹੁਤ ਨਿੰਦਣਯੋਗ ਹੈ।ਉਨ੍ਹਾਂ ਮੰਗ ਕੀਤੀ ਕਿ ਖਹਿਰਾ ਖਿਲਾਫ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ਼ ਕਰ ਕੇ ਵਿਧਾਇਕ ਅਤੇ ਵਿਰੋਧੀ ਨੇਤਾ ਦੇ ਅਹੁੱਦੇ ਤੋਂ ਖਾਰਜ ਕੀਤਾ ਜਾਵੇ।ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸੁਖਪਾਲ ਸਿੰਘ ਖਹਿਰਾ ਦੇ ਵਿਦੇਸ਼ਾਂ ‘ਚ ਖਾਲਿਸਤਾਨੀ ਰਿਫਰੈਂਡਮ 2020 ਚਲਾ ਰਹੇ ਤੱਤਾਂ ਨਾਲ ਜੁੜੇ ਰਿਸ਼ਤਿਆਂ ਦੀ ਗੰਭੀਰਤਾ ਨਾਲ ਜਾਂਚ ਕਰਵਾਈ ਜਾਵੇ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply