Friday, March 29, 2024

ਗੁਰੂ ਨਾਨਕ ਸਟੇਡੀਅਮ `ਚ 21 ਜੂਨ ਨੂੰ ਮਨਾਇਆ ਜਾਵੇਗਾ ਯੋਗਾ ਦਿਵਸ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਅੰਤਰਰਾਸ਼ਟਰੀ ਯੋਗਾ ਦਿਵਸ ਇਸ ਵਾਰ ਗੁਰੂ ਨਾਨਕ ਸਟੇਡੀਅਮ ਵਿਚ ਕਰਵਾਇਆ ਜਾ ਰਿਹਾ ਹੈ, ਇਸ ਮੌਕੇ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਹਰਾਦੂਨ ਤੋਂ ਸਿੱਧੇ ਪ੍ਰਸਾਰਣ ਲਈ ਸ਼ਹਿਰ ਵਾਸੀਆਂ ਦੇ ਰੂ ਬ ਰੂ ਹੋਣਗੇ, ਉਥੇ ਦਿੱਲੀ ਤੋਂ 5 ਯੋਗਾ ਗੁਰੂ ਸਰੀਰ ਨੂੰ ਤੰਦਰੁਸਤ ਤੇ ਰਿਸ਼ਟ-ਪੁਸ਼ਟ ਰੱਖਣ ਲਈ ਯੋਗਾ ਪ੍ਰੇਮੀਆਂ ਨੂੰ ਵਿਸ਼ੇਸ਼ ਗੁਰ ਦੇਣਗੇ।ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਇਸ ਸਮਾਗਮ ਲਈ ਮੀਟਿੰਗ ਕਰਦੇ ਕੀਤਾ।ਉਨਾਂ ਜਿਲ੍ਹੇ ਦੇ ਹਰ ਵਾਸੀ ਨੂੰ ਯੋਗਾ ਲਈ ਸਟੇਡੀਅਮ ਵਿਚ ਆਉਣ ਦਾ ਸੱਦਾ ਦਿੱਤਾ ਜਾਂਦਾ ਹੈ।ਉਨਾਂ ਦੱਸਿਆ ਕਿ ਜਿਵੇਂ ਕਿ ਰਾਜ ਵਿੱਚ ਮਿਸ਼ਨ `ਤੰਦਰੁਸਤ ਪੰਜਾਬ` ਅਧੀਨ ਪੰਜਾਬੀਆਂ ਨੂੰ ਤੰਦਰੁਸਤੀ ਨਾਲ ਜੋੜਨ ਲਈ ਸਾਰੇ ਵਿਭਾਗ ਵੱਖ-ਵੱਖ ਥਾਵਾਂ ’ਤੇ ਕੰਮ ਕਰ ਰਹੇ ਹਨ, ਉਸ ਤਰਾਂ ਯੋਗਾ ਦਿਵਸ ਮੌਕੇ ਸਰੀਰ ਨੂੰ ਮਾਨਸਿਕ ਤੇ ਸਰੀਰਕ ਤੌਰ ’ਤੇ ਰਿਸ਼ਟ-ਪੁਸ਼ਟ ਰੱਖਣ ਦੇ ਗੁਰ ਯੋਗਾ ਮਾਹਿਰਾਂ ਵੱਲੋਂ ਦਿੱਤੇ ਜਾਣਗੇ। 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply