Friday, March 29, 2024

ਜੰਗਲਾਤ ਵਿਭਾਗ ਨੇ ਲੋਕਾਂ ਨੂੰ ਪਿੰਡ ਦੁਨੇਰਾ `ਚ ਵੰਡੇ ਸੁਆਂਜਨਾਂ ਅਤੇ ਆਵਲਾ ਦੇ ਬੂਟੇ

PPN2006201816ਪਠਾਨਕੋਟ, 20 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜੰਗਲਾਤ ਵਿਭਾਗ ਦੁਨੇਰਾ ਰੇਂਜ ਅਧੀਨ ਘਰ-ਘਰ ਹਰਿਆਲੀ ਮੁਹਿੰਮ ਅਧੀਨ ਲੋਕਾਂ/ਕਿਸਾਨਾਂ ਨੂੰ ਮੁਫਤ ਬੂਟੇ ਵੰਡੇ ਗਏ। ਇਸ ਮੋਕੇ ਤੇ ਅਧਿਕਾਰੀਆਂ ਨੇ ਘਰ ਘਰ ਜਾ ਕੇ ਲੋਕਾਂ ਨੂੰ ਸੁਆਂਜਨਾਂ ਅਤੇ ਆਵਲਾ ਦੇ ਬੂੱਟੇ ਵੰਡੇ।ਇਸ ਤੋਂ ਇਲਾਵਾ ਲੋਕਾਂ ਨੂੰ ਇਨ੍ਹਾਂ ਬੂਟਿਆਂ ਦੀ ਸਾਭ ਸੰਭਾਲ ਬਾਰੇ ਜਾਣਕਾਰੀ ਵੀ ਦਿੱਤੀ।ਇਸ ਸਮੇਂ ਪਵਨ ਕੁਮਾਰ ਅਤੇ ਸੰਦੀਪ ਕੁਮਾਰ ਵਨ ਅਫਸ਼ਰ, ਅਜੈ ਸਿੰਘ, ਧੀਰਜ ਕੁਮਾਰ ਅਤੇ ਨੀਤਿਨ ਕੁਮਾਰ ਵਨ ਗਾਰਡ ਅਤੇ ਹੋਰ ਅਧਿਕਾਰੀ ਵੀ ਹਾਜਰ ਸਨ।
ਰੇਂਜ ਅਫਸ਼ਰ ਜੰਗ ਬਹਾਦੁਰ ਸਿੰਘ ਨੇ ਦੱਸਿਆ ਕਿ ਅਜੋਕੇ ਸਮੇਂ ਵਿੱਚ ਵੱਧਦੇ ਜਾ ਰਹੇ ਪ੍ਰਦੂਸਣ ਦੀ ਰੋਕਥਾਮ ਲਹੀ ਹਰ ਇੱਕ ਇਨਸਾਨ ਨੂੰ ਬੂਟੇ ਲਾ ਕੇ ਵਾਤਾਵਰਣ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਦੇ ਰਹਿਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਰੂ ਕੀਤੀ ਮਿਸਨ ਤੰਦਰੁਸਤ ਪੰਜਾਬ ਦੀ ਮੁਹਿੰਮ ਨੂੰ ਕਾਮਯਾਬ ਕਰਨ ਦੇ ਲਈ ਸਾਨੂੰ ਖੁਦ ਵੀ ਜਾਗਰੂਕ ਹੋਣ ਦੀ ਲੋੜ ਹੈ ਅਤੇ ਹੋਰਨਾਂ ਲੋਕਾਂ ਨੂੰ ਜਾਗਰੁਕ ਕਰਨ ਦੀ ਲੋੜ ਹੈ।
ਉਨ੍ਹਾਂ ਦੱਸਿਆ ਕਿ ਅੱਜ ਘਰ ਘਰ ਹਰਿਆਲੀ ਮੁਹਿੰਮ ਤਹਿਤ ਕਰੀਬ 100 ਬੂਟੇ ਲੋਕਾਂ ਨੂੰ ਮੁਫਤ ਵੰਡੇ ਗਏ ਹਨ।ਉਨ੍ਹਾਂ ਦੱਸਿਆ ਪੰਜਾਬ ਸਰਕਾਰ ਦਾ ਉਪਰਾਲਾ ਹੈ ਕਿ ਮਿਸ਼ਨ ਤੰਦਰੁਸਤ ਕਰਨਾ ਹੈ ਅਤੇ ਇਸ ਅਧੀਨ ਵਨ ਵਿਭਾਗ ਵੱਲੋਂ ਪਿੰਡ ਪਿੰਡ ਵਿੱਚ ਕਿਸਾਨਾਂ ਨੂੰ ਜਿਆਦਾ ਤੋਂ ਜਿਆਦਾ ਬੂਟੇ ਲਗਾਉਣ ਲਈ ਜਾਗਰੂਕ ਕੀਤਾ ਜਾਂਦਾ ਹੈ ਅਤੇ ਮੁਫਤ ਬੂਟੇ ਵੀ ਉਪਲੱਬਧ ਕਰਵਾਏ ਜਾਂਦੇ ਹਨ।ਇਸ ਤੋਂ ਇਲਾਵਾ ਮੂਹਿੰਮ ਦੋਰਾਨ ਸੜਕਾਂ ਦੇ ਕਿਨਾਰੇ ਖਾਲੀ ਸਥਾਨਾਂ `ਤੇ ਵੀ ਬੂਟੇ ਲਗਾਏ ਜਾ ਰਹੇ ਹਨ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੇ ਭਾਈਵਾਲ ਬਣੀਏ ਅਤੇ ਜਿਆਦਾ ਤੋਂ ਜਿਆਦਾ ਪੋਦੇ ਲਗਾਈਏ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply