Friday, March 29, 2024

ਪਿੰਡ ਲਾਹੜੀ ਗੁਜਰਾਂ `ਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲਾਏ ਫਾਰਮ ਸਕੂਲ

PPN2106201802ਪਠਾਨਕੋਟ, 20  ਜੂਨ (ਪੰਜਾਬ ਪੋਸਟ ਬਿਊਰੋ) – ਝੋਨੇ ਅਤੇ ਬਾਸਮਤੀ ਦੀ ਫਸਲ ਦੇ ਵਾਧੇ ਅਤੇ ਪ੍ਰਤੀ ਏਕੜ ਵਧੇਰੇ ਪੈਦਾਵਾਰ ਲੈਣ ਲਈ ਵੱਡੇ ਖੁਰਾਕੀ ਤੱਤਾਂ (ਨਾਈਟ੍ਰੋਜਨ, ਫਾਸਫੋਰਸ, ਪੋਟਾਸ਼ੀਅਮ) ਦੇ ਨਾਲ-ਨਾਲ ਛੋਟੇ ਖੁਰਾਕੀ ਤੱਤ (ਫੈਰਿਸ ਸਲਫੇਟ, ਜਿੰਕ ਸਲਫੇਟ) ਵੀ ਅਹਿਮ ਭੁਮਿਕਾ ਨਿਭਾਉਂਦੇ ਹਨ, ਇਸ ਲਈ ਰਸਾਇਣਕ ਖਾਦਾਂ ਦੇ ਨਾਲ ਦੇਸੀ ਖਾਦਾਂ ਦੀ ਸੰਤੁਲਿਤ ਵਰਤੋਂ ਕਰਨੀ ਚਾਹੀਦੀ ਹੈ।ਇਹ ਵਿਚਾਰ ਡਾ: ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ: ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ  ਹੇਠ ਬਲਾਕ ਪਠਾਨਕੋਟ ਦੇ ਪਿੰਡ ਲਾਹੜੀ ਗੁਜਰਾਂ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲਗਾਏ ਫਾਰਮ ਸਕੂਲ ਦੇ ਦੂਜੇ ਸ਼ੈਸ਼ਨ ਵਿੱਚ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਹੇ।ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਟਾਨਕੋਟ ਵੱਲੋਂ ਜ਼ਿਲਾ ਅੰਦਰ ਬਲਾਕ ਪਠਾਨਕੋਟ, ਧਾਰਕਲਾਂ, ਨਰੋਟ ਜੈਮਲ ਸਿੰਘ ਅਤੇ ਬਮਿਆਲ ਵਿੱਚ ਮਿਸ਼ਨ ਤੰਦਰੁਸਤ ਤਹਿ ਜਾਗਰੁਕਤਾ ਕੈਂਪ ਲਗਾਏ ਗਏ। ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ ਦੇ ਪ੍ਰਬੰਧਾਂ ਹੇਠ ਲਗਾਏ ਗਏ ਫਾਰਮ ਸਕੂਲ ਦੇ ਦੂਜੇ ਸ਼ੈਸ਼ਨ ਮੌਕੇ ਡਾ: ਮਨਦੀਪ ਕੌਰ ਖੇਤੀ ਵਿਕਾਸ ਅਫਸਰ, ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ, ਗੁਰਪ੍ਰੀਤ ਸਿੰਘ ਬਲਾਕ ਟੈਕਨਾਲੋਜੀ ਮੈਨੇਜ਼ਰ, ਮਦਨ ਲਾਲ ਰੇਂਜ ਅਫਸਰ , ਗੁਰਿੰਦਰਜੀਤ  ਸਿੰਘ ਬਲਾਕ ਜੰਗਲਾਤ ਅਫਸਰ, ਰਘਬੀਰ ਸਿੰਘ ਜੰਗਲਾਤ ਗਾਰਡ, ਅਮਨਦੀਪ ਸਿੰਘ, ਸ਼ਮਸ਼ੇਰ ਸਿੰਘ, ਸਵਰੂਪ ਕੌਰ, ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ, ਸਰਪੰਚ ਗ੍ਰਾਮ ਪੰਚਾਇਤ , ਸਾਹਿਲ ਮਹਾਜਨ, ਬਲਵਿੰਦਰ ਕੁਮਾਰ,ਦੇਵਰਾਜ ਸੈਣੀ ਸਾਬਕਾ ਸਰਪੰਚ, ਮਨਦੀਪ ਕੁਮਾਰ ਸਹਾਇਕ ਤਕਨੀਕੀ ਪ੍ਰਬੰਧਕ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਇਸ ਮੌਕੇ ਜੰਗਲਾਤ ਵਿਭਾਗ ਵੱਲੋਂ ਘਰ ਘਰ ਹਰਿਆਲੀ ਤਹਿਤ ਛਾਂਦਾਰ ਬੂਟੇ ਕਿਸਾਨਾਂ ਨੂੰ ਮੁਫਤ ਵੰਡੇ ਗਏ।

PPN2106201801
                ਕਿਸਾਨਾਂ ਨੂੰ ਸੰਬੋਧਨ ਕਰਦਿਆਂ  ਡਾ. ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਅਤੇ ਬਾਸਮਤੀ ਦੇ ਪੱਕਣ ਤੱਕ ਕੁੱਲ ਛੇ ਤਕਨੀਕੀ ਸ਼ੈਸ਼ਨ ਲਗਾਏ ਜਾਣਗੇ,ਜਿਸ ਵਿਚ ਮੌਸਮ/ਸਮੇਂ ਅਨੁਸਾਰ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਕੁੱਲ 30 ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਚੋਣ ਕੀਤੀ ਗਈ ਹੈ  ਤਾਂ ਜੋ ਕਿਸਾਨਾਂ ਦੇ ਫਾਲਤੂ ਖੇਤੀ ਲਾਗਤ ਖਰਚੇ ਘਟਾ ਕੇ ਖੇਤੀ ਸ਼ੁਧ ਆਮਦਨ ਵਧਾਈ ਜਾ ਸਕੇ।ਉਨ੍ਹਾਂ ਕਿਹਾ  ਕਿ ਕਣਕ ਦੇ ਨਾੜ ਨੂੰ ਸਾੜਣ ਦੀ ਬਜਾਏ ਖੇਤਾਂ ਵਿੱਚ ਤਵੀਆਂ ਜਾਂ ਪਲਟਾਵੀਂ ਹੱਲ ਨਾਲ ਵਾਹ ਕੇ ਦਬਾ ਦੇਣਾ ਚਾਹੀਦਾ ਜੋ ਝੋਨੇ ਦੀ ਲਵਾਈ ਤੱਕ ਗਲ ਸੜ ਕੇ ਮਿੱਟੀ ਉਪਜਾਊ ਸ਼ਕਤੀ ਵਧਾਉਣ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਬਾਸਮਤੀ ਦੀ ਫਸਲ ਨੂੰ ਰੋਗ ਮੁਕਤ ਰੱਖਣ ਲਈ ਪਨੀਰੀ ਦੀ ਲਵਾਈ ਤੋਂ ਪਹਿਲਾਂ ਪਨੀਰੀ ਦੀਆ ਜੜਾਂ ਨੂੰ ਸੋਧ ਲੈਣਾ ਚਾਹੀਦਾ।ਦੁਕਾਨਦਾਰ ਆਮ ਕਰਕੇ ਕਿਸਾਨਾਂ ਨੂੰ ਸਿਫਾਰਸ਼ਾਂ ਦੇ ਉਲਟ ਘੱਟੋ ਘੱਟ ਦੋ ਕੀਟਨਾਸ਼ਕ ਦਵਾਈਆਂ ਦੇ ਦਿੰਦੇ ਹਨ ਅਤੇ ਕਈ ਵਾਰ ਦਵਾਈ ਦੀ ਸਿਫਾਰਸ਼ਾਂ ਦੇ ਉਲਟ ਮਾਤਰਾ ਵੀ ਵਧਾ ਕੇ ਦਿੰਦੇ ਹਨ ਤਾਂ ਜੋ ਉਨ੍ਹਾਂ ਦੀ ਵਿਕਰੀ ਵੱਧ ਹੋਣ ਕਾਰਨ ਫਾਇਦਾ ਜ਼ਿਆਦਾ ਹੋ ਸਕੇ,ਪਰ ਇਸ ਨਾਲ ਜਿਥੇ ਕਿਸਾਨ ਦਾ ਆਰਥਿਕ ਸ਼ੋਸ਼ਣ ਹੁੰਦਾ ਹੈ, ਉਥੇ ਫਸਲ ਉੱਪਰ ਕੀੜਿਆਂ ਦੀ ਰੋਕਥਾਮ ਵੀ ਨਹੀਂ ਹੁੰਦੀ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਦ ਕਦੇ ਕਿਸੇ ਵੀ ਫਸਲ ਉਪਰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਪਹਿਲਾਂ ਖੇਤੀ ਮਾਹਿਰਾਂ ਨਾਲ ਸੰਪਰਕ ਕਰਕੇ ਸਿਫਾਰਸ਼ ਕੀਤੀਆਂ ਕੀਟਨਾਸ਼ਕ ਰਸਾਇਣਾਂ ਦਾ ਹੀ ਛਿੜਕਾਅ ਕਰਨ ਤਾਂ ਜੋ ਕੀੜਿਆਂ ਦੀ ਸੁਚੱਜੀ ਰੋਕਥਾਮ ਦੇ ਨਾਲ-ਨਾਲ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।ਰਘਬੀਰ ਸਿੰਘ ਜੰਗਲਾਤ ਅਫਸਰ  ਨੇ ਕਿਸਾਨਾਂ ਨੂੰ ਪੌਦਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਦਰੱਖਤ ਲਾਉਣ ਦੇ ਨਾਲ ਨਾਲ ਇਨਾਂ ਦੀ ਸੰਭਾਲ ਕਰਨੀ ਬਹੁਤ ਜ਼ਰੁਰੀ ਹੈ।ਅਖੀਰ ਵਿੱਚ ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ ਨੇ ਹਾਜ਼ਰ ਖੇਤੀ ਮਾਹਿਰਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply